24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਧਾਲੀਵਾਲ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਦੋ ਬੱਸਾਂ ਨੂੰ ਕੀਤਾ ਰਵਾਨਾ

ਅਜੀਤ ਡੈਸਕ 29-06-2026
ਬਰਨਾਲਾ, 28 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਦੀ ਦੇਖ ਰੇਖ ’ਚ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਸੰਗਤਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਦੋ ਬੱਸਾਂ ਨੂੰ ਰਵਾਨਾ ਕੀਤਾ । ਇਨ੍ਹਾਂ ਬੱਸਾਂ ’ਚ ਸਵਾਰ ਕੁੱਲ 90 ਯਾਤਰੀ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਸ੍ਰੀ ਰਾਮ ਤੀਰਥ, ਜ਼ਲਿਆਵਾਲਾ ਬਾਗ਼, ਵਾਹਗਾ ਬਾਰਡਰ ਆਦਿ ਸਥਾਨਾਂ ਦੀ ਯਾਤਰਾ ਕਰਨਗੇ । ਇਸ ਮੌਕੇ ਬੋਲਦਿਆਂ ਹਰਿੰਦਰ ਸਿੰਘ ਧਾਲੀਵਾਲ ਨੇ 50 ਸਾਲਾਂ ਤੋਂ ਉੱਪਰ ਉਮਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਤੀਰਥ ਯਾਤਰਾ ਦਾ ਲਾਹਾ ਲੈਣ । ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਆਦੇਸ਼ ਅਨੁਸਾਰ ਸਾਲਾਸਰ ਖਾਟੂ ਸ਼ਾਮ, ਮਥੁਰਾ-ਵ੍ਰਿੰਦਾਵਨ ਅਤੇ ਰਿਸ਼ੀਕੇਸ ਹਰਿਦੁਆਰ ਲਈ ਵੀ ਮੁਫ਼ਤ ਬੱਸ ਯਾਤਰਾ ਕਰਵਾਈ ਜਾਵੇਗੀ। ਉਨ੍ਹਾਂ ਵਾਤਾਵਰਨ ਪ੍ਰੇਮੀ ਰੋਹਿਤ ਕੁਮਾਰ ਓਸ਼ੋ, ਸਮਾਜ ਸੇਵੀ ਸੁਮਨ ਗੋਇਲ, ਪ੍ਰੋਮਿਲਾ ਚੌਹਾਨ, ਰਾਜ ਧੌਲਾ, ਸੁਧਾ ਬਾਂਸਲ ਗਾਈਡ, ਵਿਕਾਸ ਭੰਡਾਰੀ, ਐਡਵੋਕੇਟ ਜਨਰਲ ਸੰਦੀਪ ਕੁਮਾਰ, ਸੁਖਪਾਲ ਸਿੰਘ ਮੈਨੇਜਰ, ਸੁਖਪਾਲ ਸਿੰਘ ਭੂਰੇ ਇੰਚਾਰਜ ਤੀਰਥ ਯਾਤਰਾ ਜ਼ਿਲ੍ਹਾ ਬਰਨਾਲਾ, ਸਾਜਨਪ੍ਰੀਤ ਸਿੰਘ, ਵਿਕਰਮ ਸਿੰਘ, ਰਾਕੇਸ਼ ਕੁਮਾਰ ਜਿੰਦਲ, ਬਬੀਤਾ ਜਿੰਦਲ, ਜਨਕ ਰਾਜ ਗੋਇਲ, ਬਲਰਾਜ ਕੁਮਾਰ, ਕੁਲਦੀਪ ਸਿੰਘ ਆਦਿ ਦੀ ਵਧੀਆ ਢੰਗ ਨਾਲ ਕੰਮ ਕਰਨ ਲਈ ਪ੍ਰਸ਼ੰਸਾ ਕੀਤੀ। ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਨੇ ਤੀਰਥ ਯਾਤਰੀਆਂ ਲਈ ਮੰਗਲਦਾਈ ਯਾਤਰਾ ਦੀ ਕਾਮਨਾ ਕਰਦਿਆਂ ਕਿਹਾ ਕਿ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਏ.ਸੀ. ਬੱਸਾਂ, ਏ.ਸੀ. ਕਮਰਿਆਂ, ਭੋਜਨ ਅਤੇ ਪਾਣੀ ਦਾ ਵਧੀਆ ਪ੍ਰਬੰਧ ਕੀਤਾ ਜਾਂਦਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਭੰਡਾਰੀ, ਕੇਵਲ ਕ੍ਰਿਸ਼ਨ, ਅਨਿਲ ਬਾਂਸਲ, ਰਤਨ ਲਾਲ, ਗੁਰਦੇਵ ਸਿੰਘ, ਜਗਜੀਤ ਸਿੰਘ, ਚਰਨਜੀਤ ਕੌਰ, ਜਨਕ ਰਾਜ ਗਰਗ, ਬਲਵਿੰਦਰ ਕੁਮਾਰ, ਮਨਜੀਤ ਕੌਰ, ਸੁਧਾ, ਅਸ਼ਵਨੀ ਸ਼ਰਮਾ ਆਦਿ ਅਨੇਕਾਂ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
ਪਿਛਲੀ ਖ਼ਬਰ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ- ਡਾ: ਗੁਰਤੇਜਿੰਦਰ ਕੌਰ ਅਗਲੀ ਖ਼ਬਰ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਜਲੰਧਰ- ਜੰਮੂ ਮਾਰਗ ਬੰਦ ਕੀਤਾ ਜਾਵੇਗਾ-ਮਹਿਤਾਬ ਸਿੰਘ ਹੁੰਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।