23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਭਾਕਿਯੂ ਡਕੌਂਦਾ ਧਨੇਰ ਵਲੋਂ 4 ਜੁਲਾਈ ਦੇ ਚੰਡੀਗੜ੍ਹ ਧਰਨੇ ’ਚ ਭਰਵੀਂ ਸ਼ਮੂਲੀਅਤ ਲਈ ਮੀਟਿੰਗ

ਅਜੀਤ ਡੈਸਕ 29-06-2026
ਮਹਿਲ ਕਲਾਂ, 28 ਜੂਨ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ-ਧਨੇਰ ਬਲਾਕ ਮਹਿਲ ਕਲਾਂ ਦੀ ਵਿਸ਼ੇਸ਼ ਮੀਟਿੰਗ ਇੱਥੇ ਹੋਈ। ਇਸ ਮੌਕੇ ਬਿਜਲੀ ਸੰਕਟ, ਕਿਸਾਨੀ ਮੰਗਾਂ ਅਤੇ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਸੂਬਾ ਪੱਧਰੀ ਧਰਨੇ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਜ਼ਿਲ੍ਹਾ ਜਨਰਲ ਸਕੱਤਰ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤੇ ਜਾ ਰਹੇ ਮੁਕਤ ਵਪਾਰ ਸਮਝੌਤੇ ਨਾਲ ਦੇਸ਼ ਦੀ ਖੇਤੀਬਾੜੀ, ਡੇਅਰੀ ਸੈਕਟਰ, ਛੋਟੇ ਵਪਾਰ ਅਤੇ ਉਦਯੋਗਾਂ ਨੂੰ ਗੰਭੀਰ ਨੁਕਸਾਨ ਪਹੁੰਚੇਗਾ। ਉਨ੍ਹਾਂ ਕਿਹਾ ਕਿ ਅਮਰੀਕੀ ਦਬਾਅ ਹੇਠ ਕੀਤੇ ਜਾ ਰਹੇ ਸਮਝੌਤੇ ਭਾਰਤੀ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿਤਾਂ ਦੇ ਵਿਰੁੱਧ ਹਨ। ਇਸ ਲਈ ਜਥੇਬੰਦੀ ਵਲੋਂ ਇਸ ਸਮਝੌਤੇ ਨੂੰ ਰੱਦ ਕਰਵਾਉਣ, ਡਾ: ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਮੁਤਾਬਿਕ ਸਾਰੀਆਂ ਫ਼ਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਉੱਤੇ ਸੂਬੇ ਦਾ ਮਾਲਕੀ ਹੱਕ ਬਹਾਲ ਕਰਨ ਦੀ ਮੰਗ ਨੂੰ ਲੈ ਕੇ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਧਰਨੇ ’ਚ ਵੱਡੀ ਗਿਣਤੀ ਨਾਲ ਕਿਰਤੀ ਕਿਸਾਨ ਕਾਫ਼ਲੇ ਬੰਨ੍ਹ ਕੇ ਸ਼ਮੂਲੀਅਤ ਕਰਨਗੇ। ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ, ਜੱਗਾ ਸਿੰਘ ਮਹਿਲ ਕਲਾਂ, ਸਤਨਾਮ ਸਿੰਘ ਮੂੰਮ ਨੇ ਕਿਹਾ ਕਿ ਝੋਨੇ ਦੀ ਲਵਾਈ ਦੌਰਾਨ ਪਿਛਲੇ ਪੰਜ ਦਿਨਾਂ ਤੋਂ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਬੰਦ ਹੋਣ ਕਿਨਾਰੇ ਹੈ। ਇਸ ਕਾਰਨ ਕਿਸਾਨਾਂ ਨੂੰ ਮਹਿੰਗੇ ਭਾਅ ਦਾ ਡੀਜ਼ਲ ਫ਼ੂਕ ਕੇ ਸਿੰਚਾਈ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਦੱਬਿਆ ਪੰਜਾਬ ਦਾ ਕਿਸਾਨ ਹੋਰ ਆਰਥਿਕ ਸੰਕਟ ’ਚ ਧੱਕਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ’ਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਭਾਰੀ ਗਿਰਾਵਟ ਆਉਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਉਸ ਅਨੁਪਾਤ ਅਨੁਸਾਰ ਕੋਈ ਰਾਹਤ ਨਹੀਂ ਦਿੱਤੀ। ਇਸ ਮੌਕੇ ਸਤਪਾਲ ਸਿੰਘ ਸੋਹੀ, ਹਾਕਮ ਸਿੰਘ ਕੁਰੜ, ਜੱਸਾ ਸਿੰਘ, ਦਲਵੀਰ ਸਿੰਘ ਸਹੌਰ, ਸੰਦੀਪ ਸਿੰਘ ਦੱਦਾਹੂਰ, ਅਜਮੇਰ ਸਿੰਘ ਕਾਲਸਾਂ, ਚਮਕੌਰ ਸਿੰਘ ਮਹਿਲ ਖੁਰਦ, ਦਾਰਾ ਸਿੰਘ, ਨਿਰਮਲ ਸਿੰਘ ਅਮਲਾ ਸਿੰਘ ਵਾਲਾ, ਰਾਮ ਸਿੰਘ ਗਹਿਲ, ਭੋਲਾ ਸਿੰਘ ਠੁੱਲੀਵਾਲ, ਗੋਰਾ ਸਿੰਘ ਰਾਏਸਰ, ਜਗਤਾਰ ਸਿੰਘ ਠੁੱਲੀਵਾਲ, ਅਜਮੇਰ ਸਿੰਘ ਮਾਂਗੇਵਾਲ, ਭਿੰਦਰ ਸਿੰਘ ਮੂੰਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ ਅਗਲੀ ਖ਼ਬਰ ਭਾਕਿਯੂ (ਏਕਤਾ) ਉਗਰਾਹਾਂ ਵਲੋਂ ਰੋਸ ਰੈਲੀ ਨੂੰ ਲੈ ਕੇ ਪਿੰਡ ਗਹਿਲ, ਦੀਵਾਨਾ ਤੇ ਸੱਦੋਵਾਲ ਵਿਖੇ ਮੀਟਿੰਗਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।