05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਭਾਕਿਯੂ ਕਾਦੀਆਂ ਵਲੋਂ ਮੁੱਖ ਮਾਰਗ ਜਾਮ ਕਰ ਕੇ ਨਾਅਰੇਬਾਜ਼ੀ

ਅਜੀਤ ਡੈਸਕ 01-07-2026
ਮਹਿਲ ਕਲਾਂ, 30 ਜੂਨ (ਤਰਸੇਮ ਸਿੰਘ ਗਹਿਲ)-ਮਹਿਲ ਕਲਾਂ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰੱਖੀ ਲੋਕ ਮਿਲਣੀ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਦੀ ਅਗਵਾਈ ਹੇਠ ਜਥੇਬੰਦੀ ਦੇ ਆਗੂਆਂ ਵਲੋਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਨੂੰ ਮੰਗ-ਪੱਤਰ ਦਿੱਤਾ ਗਿਆ। ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਚੁਣਵੇਂ ਆਗੂਆਂ ਦੀ ਮੀਟਿੰਗ ਸਥਾਨਕ ਲੁਧਿਆਣਾ-ਬਰਨਾਲਾ ਮੁੱਖ ਮਾਰਗ ਉੱਤੇ ਕਰਵਾਈ ਗਈ। ਜਿਸ ਵਿਚ ਕਿਸਾਨ ਜਥੇਬੰਦੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਝੋਨੇ ਦੇ ਸੀਜ਼ਨ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ, ਯੂਰੀਆ ਖਾਦ ਦੀ ਘਾਟ ਪੂਰਾ ਕਾਰਨ ਸਪੈਸ਼ਲ ਰੈਕ ਲਗਾਉਣ ਤੋਂ ਇਲਾਵਾ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਲਈ ਬਣਾਏ ਗਏ ਮੋਘਿਆਂ ਦੀ ਸੋਧ ਕਰਵਾਉਣ ਤੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੰਗ ਕੀਤੀ ਗਈ। ਜ਼ਿਕਰਯੋਗ ਹੈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਮੁੱਖ ਮੰਤਰੀ ਨੂੰ ਮਿਲਣ ਦੇ ਲਈ ਇਕ ਤਹਿ ਸੁਧਾ ਪ੍ਰੋਗਰਾਮ ਸਥਾਨਕ ਸਗਨ ਪੈਲੇਸ ਮਹਿਲ ਕਲਾਂ ਵਿਖੇ ਜਥੇਬੰਦੀ ਦੇ ਆਗੂਆਂ ਦਾ ਭਰਵਾਂ ਇਕੱਠ ਕੀਤਾ ਗਿਆ, ਪ੍ਰੰਤੂ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਕਿਸਾਨ ਯੂਨੀਅਨ ਦੇ ਆਗੂਆਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਨਾ ਕਰਵਾਉਣ ਦੀ ਭਿਣਕ ਪੈਂਦਿਆਂ ਕਿਸਾਨ ਜਥੇਬੰਦੀ ਵਲੋਂ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਲਾਂ ਦੀ ਅਗਵਾਈ ਹੇਠ ਸਥਾਨਕ ਲੁਧਿਆਣਾ-ਬਰਨਾਲਾ ਮੁੱਖ ਮਾਰਗ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਜਾਮ ਕਰ ਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਅਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੂੰ ਜਬਰੀ ਰੋਡ ਤੋਂ ਹਟਾਉਣ ਲਈ ਪਹਿਲਾਂ ਪੁਲਿਸ ਪ੍ਰਸ਼ਾਸਨ ਵਲੋਂ ਕਿਸਾਨਾਂ ਫੜੋ-ਫੜਾਈ ਸ਼ੁਰੂ ਕਰ ਦਿੱਤੀ ਪ੍ਰੰਤੂ ਕਿਸਾਨਾਂ ਦੇ ਰੋਹ ਨੂੰ ਵਧਦਿਆਂ ਦੇਖ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਕਿਸਾਨਾਂ ਦੀ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਜਥੇਬੰਦੀ ਨੂੰ ਸ਼ਾਂਤ ਕੀਤਾ ਗਿਆ। ਰੱਖੇ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਲਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਹਿਤਾਂ ਲਈ ਸੁਹਿਰਦ ਨਹੀਂ ਹਨ, ਉਨ੍ਹਾਂ ਵਲੋਂ ਵੱਖ-ਵੱਖ ਹਲਕਿਆਂ ਵਿਚ ਰੱਖੀਆਂ ਗਈਆਂ ਲੋਕ ਮਿਲਣੀਆਂ ਸਿਰਫ਼ ਸਿਆਸੀ ਦਿਖਾਵਾ ਹੈ, ਬਲਕਿ ਇਨ੍ਹਾਂ ਮਿਲਣੀਆਂ ਦੌਰਾਨ ਮੁੱਖ ਮੰਤਰੀ ਵਲੋਂ ਕਿਸੇ ਵੀ ਕਿਸਾਨ ਜਾਂ ਮਜ਼ਦੂਰ ਦੀ ਗੱਲ ਨਹੀਂ ਸੁਣੀ ਜਾ ਰਹੀ। ਜਿਸ ਕਰ ਕੇ ਆਮ ਲੋਕਾਂ ਵਿਚ ਸਰਕਾਰ ਪ੍ਰਤੀ ਗਹਿਰਾ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਵਲੋਂ ਆਪਣਾ ਰਵੱਈਆ ਇਸੇ ਤਰ੍ਹਾਂ ਜਾਰੀ ਰੱਖਿਆ ਤਾਂ ਆਗਾਮੀ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਸੋਂ ਸੱਤਾ ਖੋਹ ਲੈਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਲਾਂ, ਕਿਸਾਨ ਆਗੂ ਗਗਨ ਸਹਿਜੜਾ, ਪ੍ਰਧਾਨ ਗੁਰਧਿਆਨ ਸਿੰਘ, ਕੋਮਲ ਸਿੰਘ, ਜਸਮੇਲ ਸਿੰਘ ਕਾਲੇਕੇ, ਸੱਤਾ ਧਨੇਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਬੇਰੁਜ਼ਗਾਰ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਵਲੋਂ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਮੰਗ-ਪੱਤਰ ਸੌਂਪਿਆ ਅਗਲੀ ਖ਼ਬਰ ਮੁਢਲਾ ਗਿਆਨ, ਕੁਆਲੀਫਾਈ ਪੇਪਰ ਮਾਮਲਾ ਮਲੇਰਕੋਟਲਾ ਦੇ ਸਰਕਾਰੀ ਕਾਲਜ ’ਚ ਯੂਨੀਵਰਸਿਟੀ ਦੀ ਬਿਨਾਂ ਮਨਜ਼ੂਰੀ ਤੋਂ ਹੋਏ ‘ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।