06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਪਿੰਡ ਚੀਮਾ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਬੱਸਾਂ ਰਵਾਨਾ

ਅਜੀਤ ਡੈਸਕ 01-07-2026
ਟੱਲੇਵਾਲ, 30 ਜੂਨ (ਸੋਨੀ ਚੀਮਾ)- ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਸ਼ਰਧਾਲੂਆਂ ਦੀਆਂ ਏ.ਸੀ. ਬੱਸਾਂ ਲਗਾਤਾਰ ਵੱਖ-ਵੱਖ ਪਵਿੱਤਰ ਅਸਥਾਨਾਂ ਲਈ ਰਵਾਨਾ ਹੋ ਰਹੀਆਂ ਹਨ। ਇਸੇ ਕੜੀ ਤਹਿਤ ਹਲਕਾ ਮਹਿਲ ਕਲਾਂ ਦੇ ਪਿੰਡ ਚੀਮਾ ਤੋਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਆਦੇਸ਼ਾਂ ਤਹਿਤ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਬੱਸਾਂ ਦਾ ਪਹਿਲਾ ਜਥਾ ਰਵਾਨਾ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਕੀਤੀ ਉਕਤ ਸਕੀਮ ਦੇ ਚੱਲਦਿਆਂ ਹੁਣ ਤੱਕ ਇਸ ਸਕੀਮ ਰਾਹੀਂ 2 ਲੱਖ ਤੋਂ ਵੱਧ ਸ਼ਰਧਾਲੂ ਮੁਫ਼ਤ ਤੀਰਥ ਯਾਤਰਾ ਦਾ ਲਾਭ ਉਠਾ ਚੁੱਕੇ ਹਨ। ਜਿਸ ਦੌਰਾਨ ਯਾਤਰੀਆਂ ਲਈ ਏ.ਸੀ. ਬੱਸਾਂ, ਵਧੀਆ ਹੋਟਲਾਂ ਵਿਚ ਰਹਿਣ ਅਤੇ ਖਾਣ-ਪੀਣ ਦਾ ਸਾਰਾ ਖਰਚਾ ਪੰਜਾਬ ਸਰਕਾਰ ਦੁਆਰਾ ਚੁੱਕਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਹਜ਼ੂਰ ਸਾਹਿਬ, ਸ੍ਰੀ ਵੈਸ਼ਨੋ ਦੇਵੀ ਅਤੇ ਸਾਲਾਸਰ ਧਾਮ ਵਰਗੀਆਂ ਮਸ਼ਹੂਰ ਧਾਰਮਿਕ ਥਾਵਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਬਜ਼ੁਰਗ ਯਾਤਰੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਪੁਖ਼ਤਾ ਪ੍ਰਬੰਧ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਫ਼ਤ ਯਾਤਰਾ ਦਾ ਉਦੇਸ਼ ਬਜ਼ੁਰਗਾਂ ਦੀਆਂ ਧਾਰਮਿਕ ਇੱਛਾਵਾਂ ਨੂੰ ਪੂਰਾ ਕਰਨਾ ਹੈ। ਇਸ ਮੌਕੇ ਜਗਸੀਰ ਸਿੰਘ ਚੀਮਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਜ਼ਿਲ੍ਹਾ ਸਿੱਖਿਆ ਇੰਚਾਰਜ ਆਮ ਆਦਮੀ ਪਾਰਟੀ, ਸੁਖਜਿੰਦਰ ਸਿੰਘ ਪੰਚ, ਜਸਵੀਰ ਸਿੰਘ ਮਾਹੀ ਸਾਬਕਾ ਪੰਚ, ਪਰਮਿੰਦਰ ਸਿੰਘ ਭੰਗੂ ਸੀਨੀਅਰ ਆਗੂ, ਜਰਨੈਲ ਸਿੰਘ ਚੀਮਾ ਸੀਨੀਅਰ ਆਗੂ, ਜੱਗਾ ਸਿੰਘ ਚੀਮਾ ਸੀਨੀਅਰ ਆਗੂ, ਮਾ: ਪ੍ਰਭਜੋਤ ਸਿੰਘ, ਮਿੰਟੂ ਸਿੰਘ ਪੰਚ, ਜਸਵੀਰ ਸਿੰਘ ਗੱਗੀ ਪੰਚ, ਸੁਖਦੇਵ ਸਿੰਘ ਪੰਚ, ਬਲਵੰਤ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਬੱਗਾ ਸਿੰਘ ਮਣਕੂ ਆਦਿ ਤੋਂ ਇਲਾਵਾ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਇਸ਼ਤਿਹਾਰਾਂ ’ਚ ‘ਪਾਵਰ ਸਰਪਲੱਸ’, ਜ਼ਮੀਨ ਪੱਧਰ ’ਤੇ ਗਾਇਬ-ਯਾਦਵਿੰਦਰ ਸ਼ੰਟੀ ਅਗਲੀ ਖ਼ਬਰ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।