06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਸਰਕਾਰ ਨੇ ਚੋਣਾਂ ਦੌਰਾਨ ਕੀਤਾ ਇੱਕ ਇੱਕ ਵਾਅਦਾ ਪੂਰਾ ਕੀਤਾ- ਵਿਧਾਇਕ ਉੱਗੋਕੇ

ਅਜੀਤ ਡੈਸਕ 01-07-2026
ਤਪਾ ਮੰਡੀ, 30 ਜੂਨ (ਪ੍ਰਵੀਨ ਗਰਗ)- ਆਮ ਆਦਮੀ ਪਾਰਟੀ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੋਣਾਂ ਦੌਰਾਨ ਕੀਤਾ ਇਕ-ਇਕ ਵਾਅਦਾ ਪੂਰਾ ਕਰ ਕੇ ਲੋਕਾਂ ਦਾ ਦਿਲ ਜਿੱਤਿਆ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਦੀ ਅੰਦਰਲੀ ਅਨਾਜ ਮੰਡੀ ਵਿਖੇ ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਰਾਬਤਾ ਕਾਇਮ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿਚ ਵਿਕਾਸ-ਕਾਰਜਾਂ ਦੇ ਕੰਮ ਚੱਲ ਰਹੇ ਹਨ ਅਤੇ ਪਿੰਡਾਂ ਅੰਦਰ ਨੌਜਵਾਨਾਂ ਲਈ ਖੇਡ ਗਰਾਊਂਡ ਉਸਾਰੇ ਜਾ ਰਹੇ ਹਨ, ਜਿਸ ਨਾਲ ਨੌਜਵਾਨ ਵਰਗ ਖੇਡਾਂ ਵੱਲ ਉਤਸ਼ਾਹਿਤ ਹੋ ਰਿਹਾ ਹੈ। ਸੂਬੇ ਅੰਦਰ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਵੱਡਾ ਬਦਲਾਅ ਆਇਆ ਹੈ, ਜਿਸ ਨਾਲ ਪੰਜਾਬ ਵਿਚੋਂ ਨਸ਼ਾ ਅਤੇ ਗੈਂਗਸਟਰਵਾਦ ਨੂੰ ਨੱਥ ਪਾਈ ਗਈ ਹੈ। ਇਸ ਮੌਕੇ ਆੜ੍ਹਤੀਆਂ ਨੇ ਆਪਣੀਆਂ ਦਰਪੇਸ਼ ਮੁਸ਼ਕਿਲਾਂ ਸਬੰਧੀ ਹਲਕਾ ਵਿਧਾਇਕ ਨੂੰ ਜਾਣੂ ਕਰਵਾਇਆ ਉਪਰੰਤ ਹਲਕਾ ਵਿਧਾਇਕ ਨੇ ਸਮੂਹ ਆੜ੍ਹਤੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜੋ ਵੀ ਮੁਸ਼ਕਿਲਾਂ ਹਨ, ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ ਤਾਜੋਕੇ, ਕੌਂਸਲਰ ਮਨੀਸ਼ ਗਰਗ, ਕੌਂਸਲਰ ਬਲਜੀਤ ਬਾਸੀ, ਜਸਵਿੰਦਰ ਚੱਠਾ, ਰਵੀ ਮੌੜ, ਮਨੀਸ਼ ਮਿੱਤਲ, ਅਸ਼ੋਕ ਮੌੜ, ਮਨੋਜ ਸਿੰਗਲਾ, ਬਿੰਦਰ ਮੌੜ, ਸੰਦੀਪ ਕੁਮਾਰ ਫੁਲੂ, ਦੀਪਕ ਬਾਂਸਲ, ਬੱਬੂ, ਗਗਨ ਕੁਮਾਰ, ਲਵੀ ਆਦਿ ਵੱਡੀ ਗਿਣਤੀ ’ਚ ਆੜ੍ਹਤੀਏ ਮੌਜੂਦ ਸਨ।
ਪਿਛਲੀ ਖ਼ਬਰ ਸਿੱਖ ਸੇਵਾ ਸੁਸਾਇਟੀ ਪੰਜਾਬ ਇਕਾਈ ਮੌੜ ਨਾਭਾ ਨੇ ਵੱਖ-ਵੱਖ ਲੋੜਵੰਦਾਂ ਦੀ ਕੀਤੀ ਮਦਦ ਅਗਲੀ ਖ਼ਬਰ ਚੰਡੀਗੜ੍ਹ ਵਿਖੇ ਦਿੱਤਾ ਜਾਣ ਵਾਲਾ 4 ਜੁਲਾਈ ਵਾਲਾ ਧਰਨਾ ਹੁਣ 10 ਜੁਲਾਈ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।