04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਬ-ਇੰਸਪੈਕਟਰ ਅਮਰੀਕ ਸਿੰਘ ਗਰੇਵਾਲ ਨੇ ਥਾਣਾ ਤਪਾ ਦੇ ਮੁਖੀ ਵਜੋਂ ਚਾਰਜ ਸੰਭਾਲਿਆ

ਅਜੀਤ ਡੈਸਕ 05-07-2026
ਤਪਾ ਮੰਡੀ, 4 ਜੁਲਾਈ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਦੇ ਹੁਕਮਾਂ ’ਤੇ ਥਾਣਾ ਤਪਾ ਵਿਖੇ ਸਬ-ਇੰਸਪੈਕਟਰ ਅਮਰੀਕ ਸਿੰਘ ਗਰੇਵਾਲ ਨੇ ਥਾਣਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਥਾਣਾ ਤਲਵੰਡੀ ਵਿਖੇ ਆਪਣੀ ਸੇਵਾਵਾਂ ਨਿਭਾਉਣ ਉਪਰੰਤ ਇੱਥੇ ਤਬਦੀਲ ਹੋ ਕੇ ਆਏ ਹਨ। ਅਹੁਦਾ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਨਵ-ਨਿਯੁਕਤ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਨਸ਼ਾ ਤਸਕਰਾਂ ਅਤੇ ਗੁੰਡਾ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਨਸ਼ਾ ਤਸਕਰੀ, ਕੋਈ ਹੋਰ ਦੋ ਨੰਬਰ ਦਾ ਕਾਰੋਬਾਰ ਜਾਂ ਗੁੰਡਾਗਰਦੀ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਤਪਾ ਪੁਲਿਸ ਦਾ ਵੱਧ ਤੋਂ ਵੱਧ ਸਹਿਯੋਗ ਕਰਨ। ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ 24 ਘੰਟੇ ਹਾਜ਼ਰ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਨਾਜਾਇਜ਼ ਕਬਜ਼ਿਆਂ ਅਤੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ, ਸਹਾਇਕ ਥਾਣੇਦਾਰ ਜਗਪਾਲ ਸਿੰਘ, ਸਹਾਇਕ ਥਾਣੇਦਾਰ ਮਨਜਿੰਦਰ ਸਿੰਘ, ਮੁੱਖ ਮੁਨਸ਼ੀ ਕਮਲ ਕਿਸ਼ੋਰ ਆਦਿ ਪੁਲਿਸ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਮੁਅੱਤਲ ਕੀਤੇ ਛੀਨੀਵਾਲ ਕਲਾਂ ਦੇ ਸਰਪੰਚ ਨੂੰ ਬਹਾਲ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।