06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸਿੱਖਿਆ ਮੰਤਰੀ ਵਲੋਂ ਵਾਈ.ਐੱਸ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਸਨਮਾਨਿਤ

ਅਜੀਤ ਡੈਸਕ 05-07-2026
ਬਰਨਾਲਾ, 4 ਜੁਲਾਈ (ਅਸ਼ੋਕ ਭਾਰਤੀ)-ਵਾਈ.ਐੱਸ. ਪਬਲਿਕ ਸਕੂਲ ਹੰਡਿਆਇਆ ਦੇ ਬਾਰ੍ਹਵੀਂ ਜਮਾਤ ਵਿਚੋਂ 90 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ 17 ਹੋਣਹਾਰ ਵਿਦਿਆਰਥੀਆਂ ਨੂੰ ਕਪਿਲ ਪੈਲੇਸ ਬਰਨਾਲਾ ਵਿਖੇ ਸਮਾਗਮ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਸਾਬਕਾ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ, ਐਮ.ਪੀ. ਸ: ਗੁਰਮੀਤ ਸਿੰਘ ਮੀਤ ਹੇਅਰ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਸਮੇਤ ਕਈ ਹੋਰ ਮਾਣਯੋਗ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ। ਪ੍ਰਿੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਕਿਹਾ ਕਿ ਸਾਨੂੰ ਆਪਣੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਬੇਹੱਦ ਮਾਣ ਹੈ। ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਨੇ ਉਨ੍ਹਾਂ ਨੂੰ ਇਹ ਮਾਣਮੱਤਾ ਸਨਮਾਨ ਦਿਵਾਇਆ ਹੈ।
ਪਿਛਲੀ ਖ਼ਬਰ ਬਾਪੂ ਤਰਸੇਮ ਸਿੰਘ ਖ਼ਾਲਸਾ ਦਾ ਹੰਡਿਆਇਆ ਪੁੱਜਣ ’ਤੇ ਕੀਤਾ ਸਨਮਾਨ ਅਗਲੀ ਖ਼ਬਰ ਬੇਰੁਜ਼ਗਾਰ ਅਧਿਆਪਕਾਂ ਦਾ ਮੰਗ-ਪੱਤਰ ਲੈਣ ਤੋਂ ਵੀ ਇਨਕਾਰੀ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ-ਢਿੱਲਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।