25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਯੁੱਧ ਨਸ਼ਿਆਂ ਵਿਰੁੱਧ ਆਪ੍ਰੇਸ਼ਨ ਪ੍ਰਹਾਰ ਤਹਿਤ ਵੱਡੀ ਕਾਰਵਾਈ ਵੱਡੀ ਗਿਣਤੀ ਵਿਚ ਸ਼ੱਕੀਆਂ ਨੂੰ ਲਿਆ ਹਿਰਾਸਤ ’ਚ

ਅਜੀਤ ਡੈਸਕ 06-07-2026

ਬਰਨਾਲਾ, 5 ਜੁਲਾਈ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਆਪਰੇਸ਼ਨ ਪ੍ਰਹਾਰ ਮੁਹਿੰਮ ਤਹਿਤ 132 ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ ਹੈ ਜਦਕਿ 37 ਵਿਅਕਤੀਆਂ ਨੂੰ ਗ੍ਰਿਫ਼ਤਾਰ ਅਤੇ 51 ਵਿਅਕਤੀਆਂ ਦੀ ਪੁੱਛ ਪੜਤਾਲ ਲਈ ਹਿਰਾਸਤ ਵਿਚ ਲਿਆ ਗਿਆ ਹੈ। ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਸ੍ਰੀ ਗੌਰਵ ਯਾਦਵ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਪੰਜਾਬ ਵਿਚੋਂ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਪੁਲਿਸ ਵਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਬਰਨਾਲਾ ਦੇ 177 ਕਰਮਚਾਰੀਆਂ ਦੀ ਮਦਦ ਨਾਲ ਨਗਰ ਕੌਂਸਲ ਦੀ ਬੈਕਸਾਈਡ ਸੈਂਸੀ ਬਸਤੀ ਅਤੇ ਬੈਕਸਾਈਡ ਬੱਸ ਸਟੈਂਡ ਬਰਨਾਲਾ, ਬਾਜ਼ੀਗਰ ਬਸਤੀ ਤਪਾ, ਕਸਬਾ ਭਦੌੜ, ਮਹਿਲ ਕਲਾਂ ਤੇ ਹੋਰ ਥਾਵਾਂ ’ਤੇ ਸਪੈਸ਼ਲ ਘੇਰਾਬੰਦੀ ਕਰ ਕੇ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਪਿੰਡਾਂ ਵਿਚ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਤਾਂ ਜੋ ਕੋਈ ਵੀ ਵਿਅਕਤੀ ਨਸ਼ਾ ਵੇਚ ਰਿਹਾ ਹੋਵੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ। ਉਸ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਸਕੇ। ਪੁਲਿਸ ਵਲੋਂ 132 ਵਿਅਕਤੀਆਂ ਨੂੰ ਰਾਊਂਡਅੱਪ, 37 ਵਿਅਕਤੀਆਂ ਨੂੰ ਗ੍ਰਿਫ਼ਤਾਰ ਅਤੇ 51 ਵਿਅਕਤੀਆਂ ਨੂੰ ਪੁੱਛ ਪੜਤਾਲ ਵਾਸਤੇ ਹਿਰਾਸਤ ਵਿਚ ਲਿਆ ਗਿਆ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਮੁਹਿੰਮ ਵਿਚ ਪੁਲਿਸ ਦਾ ਸਾਥ ਦਿੱਤਾ ਜਾਵੇ ਤਾਂ ਜੋ ਨਸ਼ਾ ਵੇਚਣ ਵਾਲਿਆਂ ’ਤੇ ਨਕੇਲ ਕਸੀ ਜਾ ਸਕੇ। ਇਸ ਮੌਕੇ ਐਸ.ਪੀ.(ਡੀ) ਅਸ਼ੋਕ ਕੁਮਾਰ ਸ਼ਰਮਾ, ਡੀ.ਐਸ.ਪੀ. ਸਤਵੀਰ ਸਿੰਘ ਬੈਂਸ, ਸੀ.ਆਈ.ਏ. ਸਟਾਫ਼ ਇੰਚਾਰਜ ਬਲਜੀਤ ਸਿੰਘ, ਐਸ.ਐੱਚ.ਓ. ਲਖਵਿੰਦਰ ਸਿੰਘ, ਐਸ.ਐੱਚ.ਓ. ਚਰਨਜੀਤ ਸਿੰਘ, ਏ.ਐਸ.ਆਈ. ਬਲਜੀਤ ਸਿੰਘ, ਏ.ਐਸ.ਆਈ. ਸਤਿਗੁਰ ਸਿੰਘ, ਏ.ਐਸ.ਆਈ. ਜਗਦੇਵ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

ਪਿਛਲੀ ਖ਼ਬਰ ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ੍ਹ ਪਾਉਣ ਲਈ ਆਮ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ-ਐਸ. ਐੱਚ. ਓ. ਅਜੈਬ ਸਿੰਘ ਅਗਲੀ ਖ਼ਬਰ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ-ਐੱਸ.ਪੀ. ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।