24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਨਗਰ ਕੌਂਸਲ ਤਪਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਅੱਜ

ਅਜੀਤ ਡੈਸਕ 06-07-2026
ਤਪਾ ਮੰਡੀ, 5 ਜੁਲਾਈ (ਵਿਜੇ ਸ਼ਰਮਾ)-ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਤਪਾ ਦਾ ਪ੍ਰਧਾਨ ਅਤੇ ਮੀਤ ਪ੍ਰਧਾਨ ਬਣਾਉਣ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਦੇਰ ਰਾਤ ਤੱਕ ਵੱਖ-ਵੱਖ ਥਾਵਾਂ ’ਤੇ ਚੱਲਦਾ ਰਿਹਾ ਕਿ ਨਗਰ ਕੌਂਸਲ ਤਪਾ ਦਾ ਪ੍ਰਧਾਨ ਕਦੋਂ ਤੇ ਕੋਣ ਬਣੇਗਾ, ਕਿਉਂਕਿ ਭਦੌੜ ਅਤੇ ਧਨੌਲਾ ਵਿਖੇ ਨਗਰ ਕੌਂਸਲ ਦਾ ਪ੍ਰਧਾਨ ਅਤੇ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਇਸੇ ਲੜੀ ਤਹਿਤ ਸਰਕਾਰੀ ਪੱਤਰ ਦੇ ਹਵਾਲੇ ਨਾਲ 6 ਜੁਲਾਈ ਨੂੰ ਦੁਪਹਿਰ ਬਾਅਦ ਨਗਰ ਕੌਂਸਲ ਦੇ ਮੈਂਬਰਾਂ ਨੂੰ ਸਹੁੰ ਚੁਕਾਉਣ ਤੋਂ ਬਾਅਦ ਨਗਰ ਕੌਂਸਲ ਨੂੰ ਪ੍ਰਧਾਨ ਅਤੇ ਮੀਤ ਪ੍ਰਧਾਨ ਮਿਲ ਜਾਵੇਗਾ। ਜਿਸ ਦੇ ਸਬੰਧ ਵਿਚ ਪੰਜਾਬ ਮਿਊਂਸਪਲ ਐਕਟ 1911 ਦੀ ਧਾਰਾ 24 ਅਧੀਨ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਵਾਉਣ ਲਈ ਪਹਿਲੀ ਮੀਟਿੰਗ 6 ਜੁਲਾਈ ਦਿਨ ਸੋਮਵਾਰ ਨੂੰ ਦੁਪਹਿਰ 3 ਵਜੇ ਦਫ਼ਤਰ ਨਗਰ ਕੌਂਸਲ, ਤਪਾ ਵਿਖੇ ਰੱਖੀ ਗਈ ਹੈ। ਨਵੇਂ ਚੁਣੇ ਕੌਂਸਲਰਾਂ ਨੂੰ ਸਹੁੰ ਚੁਕਵਾਉਣ ਤੋਂ ਤੁਰੰਤ ਬਾਅਦ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ। ਇਹ ਸਾਰੀ ਚੋਣ ਦੀ ਪ੍ਰਕਿਰਿਆ ਐਸ.ਡੀ.ਐਮ. ਆਯੂਸ਼ ਗੋਇਲ ਤਪਾ ਦੀ ਹਾਜ਼ਰੀ ਵਿਚ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਨਗਰ ਕੌਂਸਲ ਤਪਾ ਦਾ ਪ੍ਰਧਾਨ ਆਮ ਆਦਮੀ ਪਾਰਟੀ ਦਾ ਹੀ ਬਣੇਗਾ ਕਿਉਂਕਿ ਆਮ ਆਦਮੀ ਪਾਰਟੀ ਕੋਲ ਪੰਜ ਕੌਂਸਲਰ, ਸ਼੍ਰੋਮਣੀ ਅਕਾਲੀ ਦਲ ਕੋਲ ਦੋ ਕੌਂਸਲਰ ਅਤੇ 8 ਕੌਂਸਲਰ ਆਜ਼ਾਦ ਚੋਣ ਜਿੱਤੇ ਗਏ ਹਨ। ਜਦਕਿ ਇਕ ਆਜ਼ਾਦ ਕੌਂਸਲਰ ਵਲੋਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਹੈ। ਜਿਸ ਦੇ ਚੱਲਦਿਆਂ ਆਜ਼ਾਦ ਕੌਂਸਲਰਾਂ ਵਲੋਂ ਵੀ ਆਮ ਆਦਮੀ ਪਾਰਟੀ ਨੂੰ ਨਗਰ ਕੌਂਸਲ ਦਾ ਪ੍ਰਧਾਨ ਬਣਾਉਣ ਲਈ ਹਮਾਇਤ ਦਿੱਤੇ ਜਾਣ ਦਾ ਪਤਾ ਲੱਗਿਆ ਹੈ ਤਾਂ ਜੋ ਸ਼ਹਿਰ ਦਾ ਵਿਕਾਸ ਵੱਡੀ ਪੱਧਰ ’ਤੇ ਹੋ ਸਕੇ ਕਿਉਂਕਿ ਪਿਛਲੇ ਕਈ ਮਹੀਨਿਆਂ ਤੋਂ ਸ਼ਹਿਰ ਦਾ ਵਿਕਾਸ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਇਸ ਪ੍ਰਧਾਨ ਨਾ ਹੋਣ ਕਾਰਨ ਰੁਕਿਆ ਹੋਇਆ ਸੀ ਇੱਥੇ ਦੱਸਣਾ ਬਣਦਾ ਹੈ ਕਿ ਨਗਰ ਕੌਂਸਲ ਦਾ ਪ੍ਰਧਾਨ ਅਤੇ ਮੀਤ ਪ੍ਰਧਾਨ ਬਣਨ ਦੇ ਨਾਲ ਸ਼ਹਿਰ ਦਾ ਵਿਕਾਸ ਵੱਡੀ ਪੱਧਰ ’ਤੇ ਹੋਣ ਦੀ ਸੰਭਾਵਨਾ ਹੈ।
ਪਿਛਲੀ ਖ਼ਬਰ ਬਾਬਾ ਬੰਸੀ ਵਾਲਿਆਂ ਦੀ ਪੰਜਵੀਂ ਬਰਸੀ ਸ਼ਰਧਾ ਨਾਲ ਮਨਾਈ ਅਗਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਵਲੋਂ ਚੱਲ ਰਹੇ ਮੁਫ਼ਤ ਸਿਲਾਈ ਸੈਂਟਰ ਵਿਚ 25 ਕੁੜੀਆਂ ਨੇ ਦਿੱਤਾ ਇਮਤਿਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।