14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਭਾਕਿਯੂ ਉਗਰਾਹਾਂ ਵਲੋਂ ਪਿੰਡ ਭੋਤਨਾ ਵਿਖੇ ਬਲਾਕ ਪੱਧਰੀ ਮੀਟਿੰਗ

ਅਜੀਤ ਡੈਸਕ 07-07-2026
ਟੱਲੇਵਾਲ, 6 ਜੁਲਾਈ (ਸੋਨੀ ਚੀਮਾ)-ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਸਾਂਝੀ ਵਿਸ਼ਾਲ ਰੈਲੀ ਨੂੰ ਸਫਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਲਾਮਬੰਦੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਬਲਾਕ ਸ਼ਹਿਣਾ ਦੀ ਇੱਕ ਅਹਿਮ ਬਲਾਕ ਪੱਧਰੀ ਮੀਟਿੰਗ ਪਿੰਡ ਭੋਤਨਾ ਵਿਖੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵੱਖ-ਵੱਖ ਪਿੰਡਾਂ ਦੇ ਆਗੂਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਅਤੇ ਔਰਤ ਆਗੂ ਕਮਲਜੀਤ ਕੌਰ ਬਰਨਾਲਾ, ਬਿੰਦਰਪਾਲ ਕੌਰ ਭਦੌੜ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਅਤੇ ਮਜ਼ਦੂਰ ਵਿਰੋਧੀ ਨੀਤੀਆਂ ਕਾਰਨ ਖੇਤੀਬਾੜੀ ਅਤੇ ਪੇਂਡੂ ਅਰਥਚਾਰੇ ’ਤੇ ਲਗਾਤਾਰ ਨਕਾਰਾਤਮਿਕ ਅਸਰ ਪੈ ਰਿਹਾ ਆਗੂਆਂ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਦੋਵੇਂ ਕਿਸਾਨ ਜਥੇਬੰਦੀਆਂ ਨੇ ਸਾਂਝੇ ਸੰਘਰਸ਼ ਦਾ ਰਾਹ ਅਪਣਾਇਆ ਹੈ ਅਤੇ 10 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀ ਏਕਤਾ ਦਾ ਵੱਡਾ ਸੰਦੇਸ਼ ਦੇਵੇਗੀ। ਬਲਾਕ ਪ੍ਰਧਾਨ ਗੁਰਚਰਨ ਸਿੰਘ ਭਦੌੜ ਨੇ ਕਿਹਾ ਕਿ ਬਲਾਕ ਸ਼ਹਿਣਾ ਵਲੋਂ 10 ਜੁਲਾਈ ਦੀ ਰੈਲੀ ਵਿਚ ਰਿਕਾਰਡ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਹੋਰ ਮਜ਼ਬੂਤੀ ਨਾਲ ਜਾਰੀ ਰਹੇਗਾ। ਮੀਟਿੰਗ ਵਿਚ ਹਾਜ਼ਰ ਆਗੂਆਂ ਅਤੇ ਵਰਕਰਾਂ ਨੇ ਇੱਕਜੁੱਟ ਹੋ ਕੇ 10 ਜੁਲਾਈ ਦੀ ਚੰਡੀਗੜ੍ਹ ਰੈਲੀ ਨੂੰ ਇਤਿਹਾਸਕ ਬਣਾਉਣ ਦਾ ਅਹਿਦ ਕੀਤਾ ਅਤੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਵਾਜ਼ ਸੁਣਨੀ ਹੀ ਪਵੇਗੀ। ਇਸ ਮੌਕੇ ਜਥੇਬੰਦੀ ਦੇ ਆਗੂ ਹਰੀ ਸਿੰਘ ਭਗਤਪੁਰਾ, ਦਰਸ਼ਨ ਸਿੰਘ ਚੀਮਾ, ਸੰਦੀਪ ਕੌਰ ਪੱਤੀ ਤੋਂ ਇਲਾਵਾ ਹੋਰ ਵਰਕਰ ਆਗੂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਪਿਛਲੀ ਖ਼ਬਰ ਅਵਤਾਰ ਹੈਨਰੀ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਤੋਂ ਮੰਗਿਆ ਸਪੱਸ਼ਟੀਕਰਨ ਅਗਲੀ ਖ਼ਬਰ ਭਾਕਿਯੂ ਡਕੌਂਦਾ ਵਲੋਂ 10 ਨੂੰ ਚੰਡੀਗੜ੍ਹ ਧਰਨੇ ’ਚ ਸੈਂਕੜੇ ਕਿਸਾਨ ਸ਼ਾਮਿਲ ਹੋਣਗੇ - ਮਾਂਗੇਵਾਲ, ਹਰਦਾਸਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।