13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪਿੰਡ ਖੁੱਡੀ ਕਲਾਂ ਦਾ ਸਰਪੰਚ ਕੀਤਾ ਮੁਅੱਤਲ

ਅਜੀਤ ਡੈਸਕ 08-07-2026
ਬਰਨਾਲਾ, 7 ਜਲਾਈ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਖੁੱਡੀ ਕਲਾਂ ਦੇ ਸਰਪੰਚ ਸਿਮਰਜੀਤ ਸਿੰਘ ਬਾਜਵਾ ਨੂੰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਰਨਾਲਾ ਵਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਫ਼ਤਰ ਬਰਨਾਲਾ ਦੇ ਪੱਤਰ ਨੰਬਰ 2326-33 ਮਿਤੀ 3 ਜੁਲਾਈ 2026 ਦੇ ਅਨੁਸਾਰ ਸਤਨਾਮ ਸਿੰਘ ਪਿੰਡ ਖੁੱਡੀ ਕਲਾਂ ਨੇ ਵਿਭਾਗ ਨੂੰ ਦਰਖਾਸਤ ਦਿੱਤੀ ਸੀ ਕਿ ਪਿੰਡ ਖੁੱਡੀ ਕਲਾਂ ਦੇ ਸਰਪੰਚ ਸਿਮਰਜੀਤ ਸਿੰਘ ਬਾਜਵਾ ਨੇ ਪਿੰਡ ਖੁੱਡੀ ਕਲਾਂ ਵਿਖੇ ਪੰਚਾਇਤੀ ਜ਼ਮੀਨ ’ਤੇ ਨਜਾਇਜ਼ ਕਬਜਾ ਕੀਤਾ ਹੋਇਆ ਹੈ। ਇਸ ਦਰਖਾਸਤ ਦੀ ਪੜਤਾਲ ਕਰਨ ਉਪਰੰਤ ਵਿਭਾਗ ਵਲੋਂ ਤੁਰੰਤ ਪ੍ਰਭਾਵ ਨਾਲ ਸਿਮਰਜੀਤ ਸਿੰਘ ਬਾਜਵਾ ਨੂੰ ਸਰਪੰਚ ਦੇ ਅਹੁਦੇ ਤੋਂ ਮੁਅੱਤਲ ਕੀਤਾ ਗਿਆ ਹੈ। ਇਸ ਸਬੰਧੀ ਪਿੰਡ ਦੇ ਸਰਪੰਚ ਸਿਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਸਤਨਾਮ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਖੁੱਡੀ ਕਲਾਂ ਨੇ ਜੋ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਕਰਨ ਸਬੰਧੀ ਕਿਹਾ ਗਿਆ ਹੈ, ਉਹ ਜ਼ਮੀਨ 1959 ਤੋਂ ਮੇਰਾ ਪਰਿਵਾਰ ਵਾਹੁੰਦਾ ਆ ਰਿਹਾ ਹੈ। ਮੈਂ ਆਪਣੇ ਮਾਤਾ-ਪਿਤਾ ਨਾਲੋਂ ਵੱਖ ਰਹਿੰਦਾ ਹਾਂ ਅਤੇ ਨਿੱਜੀ ਰੰਜਿਸ਼ ਨਾਲ ਮੈਨੂੰ ਸਰਪੰਚ ਦੇ ਅਹੁਦੇ ਤੋਂ ਧੱਕੇ ਨਾਲ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਕਾਰਵਾਈ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ।
ਪਿਛਲੀ ਖ਼ਬਰ ਪੱਖੋ ਕੈਂਚੀਆਂ ਚੌਂਕੀ ਇੰਚਾਰਜ ਪਵਨ ਜੋਸ਼ੀ ਦਾ ਸਟਾਫ਼ ਵਲੋਂ ਗੁਲਦਸਤਾ ਭੇਟ ਕਰਦਿਆਂ ਕੀਤਾ ਭਰਵਾਂ ਸਵਾਗਤ ਅਗਲੀ ਖ਼ਬਰ ਬਰਨਾਲਾ ਦੇ ਸਿਵਲ ਹਸਪਤਾਲ ਨੂੰ ਮਿਲੀਆਂ 3 ਨਵੀਆਂ ਡਾਇਲੈਸਿਸ ਮਸ਼ੀਨਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।