13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੱਖੋ ਕੈਂਚੀਆਂ ਚੌਂਕੀ ਇੰਚਾਰਜ ਪਵਨ ਜੋਸ਼ੀ ਦਾ ਸਟਾਫ਼ ਵਲੋਂ ਗੁਲਦਸਤਾ ਭੇਟ ਕਰਦਿਆਂ ਕੀਤਾ ਭਰਵਾਂ ਸਵਾਗਤ

ਅਜੀਤ ਡੈਸਕ 08-07-2026
ਟੱਲੇਵਾਲ, 7 ਜੁਲਾਈ (ਸੋਨੀ ਚੀਮਾ)-ਪੁਲਿਸ ਚੌਂਕੀ ਪੱਖੋ ਕੈਂਚੀਆਂ ਵਿਖੇ ਬਲਜਿੰਦਰ ਸਿੰਘ ਬਿੱਟੂ ਦੀ ਬਦਲੀ ਥਾਣਾ ਸਿਟੀ-1 ਬਰਨਾਲਾ ਦੀ ਹੋਣ ਉਪਰੰਤ ਨਵ ਨਿਯੁਕਤ ਏ.ਐਸ.ਆਈ ਪਵਨ ਜੋਸ਼ੀ ਨੇ ਚੌਂਕੀ ਦਾ ਚਾਰਜ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਉਪਰੰਤ ਪੁਲਿਸ ਚੌਂਕੀ ਦੇ ਸਮੂਹ ਮੁਲਾਜ਼ਮਾਂ ਵਲੋਂ ਜਿੱਥੇ ਏ.ਐਸ.ਆਈ ਪਵਨ ਜੋਸ਼ੀ ਦਾ ਮੂੰਹ ਮਿੱਠਾ ਕਰਵਾਇਆ ਗਿਆ, ੳਥੇ ਭਰਵਾਂ ਸਵਾਗਤ ਕਰਦਿਆਂ ਗੁਲਦਸਤਾ ਵੀ ਭੇਟ ਕੀਤਾ ਗਿਆ। ਇਸ ਉਪਰੰਤ ਚੌਂਕੀ ਇੰਚਾਰਜ ਪਵਨ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਇਲਾਕੇ ਵਿਚੋਂ ਨਸ਼ਿਆਂ ਦਾ ਖ਼ਾਤਮਾ, ਅਪਰਾਧਿਕ ਗਤੀਵਿਧੀਆਂ ’ਤੇ ਨਕੇਲ ਕੱਸਣਾ ਅਤੇ ਆਮ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣਾ ਹੋਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਮਾੜੇ ਅਨਸਰਾਂ ਅਤੇ ਕਾਨੂੰਨ ਨੂੰ ਆਪਣੇ ਹੱਥ ਵਿਚ ਲੈਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਵਹੀਕਲ ਜੇਕਰ ਬਿਨਾਂ ਨੰਬਰ ਪਲੇਟ ਤਾਂ ਕਾਗ਼ਜ਼ਾਂ ਪੱਖੋ ਅਧੂਰਾ ਹੋਇਆ ਤਾਂ ਟੈ੍ਰਫਿਕ ਨਿਯਮਾਂ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਾਥ ਦੇਣ। ਉਨ੍ਹਾਂ ਭਰੋਸਾ ਦਿਵਾਇਆ ਕਿ ਚੌਂਕੀ ਦੇ ਦਰਵਾਜ਼ੇ ਹਰ ਆਮ ਨਾਗਰਿਕ ਲਈ ਹਮੇਸ਼ਾ ਖੁੱਲ੍ਹੇ ਹਨ ਅਤੇ ਲੋਕਾਂ ਨੂੰ ਆਪਣੀਆਂ ਸ਼ਿਕਾਇਤਾਂ ਦੇ ਹੱਲ ਲਈ ਬਿਨਾਂ ਕਿਸੇ ਡਰ ਤੋਂ ਪੁਲਿਸ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਲਾਕੇ ਦੇ ਪਤਵੰਤਿਆਂ ਵਲੋਂ ਵੀ ਨਵੇਂ ਚੌਂਕੀ ਇੰਚਾਰਜ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਥਾਣੇਦਾਰ ਕਰਮਜੀਤ ਸਿੰਘ, ਨੀਤੂ ਕੌਰ ਮੁਨਸ਼ੀ, ਅਮਨਦੀਪ ਸਿੰਘ ਸੀਨੀਅਰ ਕਾਂਸਟੇਬਲ, ਨਵਦੀਪ ਕੌਰ ਸੀਨੀਅਰ ਕਾਂਸਟੇਬਲ, ਸਰਪੰਚ ਗੁਰਚਰਨ ਸਿੰਘ ਪੱਖੋਕੇ ਤੋਂ ਇਲਾਵਾ ਪੁਲਿਸ ਚੌਂਕੀ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਪਿੰਡ ਭਲਵਾਨ ਅਤੇ ਪਲਾਸੌਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਡਾਕੂਮੈਂਟਰੀ ਦ... ਅਗਲੀ ਖ਼ਬਰ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਪਿੰਡ ਖੁੱਡੀ ਕਲਾਂ ਦਾ ਸਰਪੰਚ ਕੀਤਾ ਮੁਅੱਤਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।