13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਨਿੱਜੀ ਹਸਪਤਾਲ ਵਲੋਂ ਸਿਹਤ ਬੀਮਾ ਕਾਰਡ ਨਾ ਪ੍ਰਵਾਨ ਕਰਨ ਦੇ ਮਾਮਲੇ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਅਜੀਤ ਡੈਸਕ 08-07-2026
ਮਹਿਲ ਕਲਾਂ, 7 ਜੁਲਾਈ (ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਵਲੋਂ ਕਮਜ਼ੋਰ ਵਰਗਾਂ ਲਈ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸ਼ੁਰੂ ਕੀਤੀ ਸਕੀਮ ਨੂੰ ਬਰਨਾਲਾ ਇਕ ਨਿੱਜੀ ਹਸਪਤਾਲ ਵਲੋਂ ਨਾ ਪ੍ਰਵਾਨ ਕਰਨ ਸਬੰਧੀ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਜ਼ਿਲ੍ਹਾ ਜਥੇਬੰਦੀ ਵਲੋਂ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦੇ ਕੇ ਨਿੱਜੀ ਹਸਪਤਾਲ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਆਗੂ ਕਰਨੈਲ ਸਿੰਘ ਗਾਂਧੀ, ਜ਼ਿਲ੍ਹਾ ਜਨਰਲ ਸਕੱਤਰ ਨਛੱਤਰ ਸਿੰਘ ਸਹੌਰ, ਬਲਾਕ ਮਹਿਲ ਕਲਾਂ ਦੇ ਪ੍ਰਧਾਨ ਜਗਪਾਲ ਸਿੰਘ ਸਹਿਜੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਲਾਭਪਾਤਰੀ ਮਰੀਜ਼ ਤੱਕ ਬਿਨਾਂ ਕਿਸੇ ਰੁਕਾਵਟ ਮਿਲਣਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀ ਹਸਪਤਾਲ ਸੂਚੀ ਵਿਚ ਉਕਤ ਹਸਪਤਾਲ ਦਾ ਨਾਂਅ ਹੋਣ ਦੇ ਬਾਵਜੂਦ ਵੀ ਮਰੀਜ਼ਾਂ ਨੂੰ ਇਲਾਜ ਤੋਂ ਵਾਂਝਾ ਰੱਖਿਆ ਜਾਂਦਾ ਹੈ ਅਤੇ ਬਿਨਾਂ ਵਜ੍ਹਾ ਪ੍ਰੇਸ਼ਾਨ ਕੀਤਾ ਜਾਂਦਾ ਹੈ। ਇਸ ਮੌਕੇ ਆਗੂਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਹਸਪਤਾਲ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿਚ ਕਿਸੇ ਵੀ ਹੱਕਦਾਰ ਮਰੀਜ਼ ਨੂੰ ਇਸ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਇਸ ਮਾਮਲੇ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾਵੇਗਾ, ਜਿਸ ਜ਼ਿੰਮੇਵਾਰੀ ਸਬੰਧਿਤ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਹੋਵੇਗੀ। ਇਸ ਮੌਕੇ ਬਲਾਕ ਸਕੱਤਰ ਗਿਆਨ ਸਿੰਘ ਬਾਜਵਾ ਛਾਪਾ, ਚਰਨਜੀਤ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਦੀ ਵਿਦਿਆਰਥਣ ਬਵਨੀਤ ਨੇ ਕਲੈਟ ਦੀ ਪ੍ਰੀਖਿਆ ’ਚ ਆਲ ਇੰਡੀਆ 1263ਵਾਂ ਕੀਤਾ ਰੈਂਕ ਹਾਸਲ ਅਗਲੀ ਖ਼ਬਰ ਪਿੰਡ ਭਲਵਾਨ ਅਤੇ ਪਲਾਸੌਰ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਡਾਕੂਮੈਂਟਰੀ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।