13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਵਾਈ.ਐਸ. ਪਬਲਿਕ ਸਕੂਲ ਦੀ ਵਿਦਿਆਰਥਣ ਬਵਨੀਤ ਨੇ ਕਲੈਟ ਦੀ ਪ੍ਰੀਖਿਆ ’ਚ ਆਲ ਇੰਡੀਆ 1263ਵਾਂ ਕੀਤਾ ਰੈਂਕ ਹਾਸਲ

ਅਜੀਤ ਡੈਸਕ 08-07-2026
ਬਰਨਾਲਾ, 7 ਜੁਲਾਈ (ਅਸ਼ੋਕ ਭਾਰਤੀ)-ਵਾਈ.ਐਸ ਪਬਲਿਕ ਸਕੂਲ ਹੰਡਿਆਇਆ ਦੀ ਵਿਦਿਆਰਥਣ ਬਵਨੀਤ ਨੇ ਕਾਮਨ ਲਾਅ ਐਡਮਿਸ਼ਨ ਟੈਸਟ (ਕਲੈਟ) ਵਿਚ ਆਲ ਇੰਡੀਆ 1263ਵਾਂ ਰੈਂਕ ਹਾਸਲ ਕਰ ਕੇ ਸੰਸਥਾ ਤੇ ਜ਼ਿਲ੍ਹਾ ਬਰਨਾਲਾ ਦਾ ਨਾਂਅ ਰੌਸ਼ਨ ਕੀਤਾ। ਇਹ ਜਾਣਕਾਰੀ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਦਿੱਤੀ ਤੇ ਦੱਸਿਆ ਕਿ ਇਸ ਸਫਲਤਾ ਦੇ ਆਧਾਰ ’ਤੇ ਉਸ ਨੂੰ ਸਕੂਲ ਆਫ਼ ਲਾਅ, ਸੁਸ਼ਾਂਤ ਯੂਨੀਵਰਸਿਟੀ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਪਟਿਆਲਾ ਅਤੇ ਨੈਸ਼ਨਲ ਯੂਨੀਵਰਸਿਟੀ ਆਫ਼ ਐਡਵਾਂਸਡ ਲੀਗਲ ਸਟੱਡੀਜ਼ ਵਰਗੀਆਂ ਪ੍ਰਸਿੱਧ ਸੰਸਥਾਵਾਂ ਵਿਚ ਦਾਖ਼ਲੇ ਦੇ ਮੌਕੇ ਪ੍ਰਾਪਤ ਹੋਏ ਹਨ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸੰਸਥਾ ਦੇ ਪ੍ਰਧਾਨ ਪ੍ਰੋ: ਦਰਸ਼ਨ ਕੁਮਾਰ, ਡਾਇਰੈਕਟਰ ਵਰੁਣ ਭਾਰਤੀ, ਪ੍ਰਿੰਸੀਪਲ ਮੋਹਿਤ ਜਿੰਦਲ ਨੇ ਹੋਣਹਾਰ ਵਿਦਿਆਰਥਣ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਅਕਾਦਮਿਕ ਪ੍ਰਾਪਤੀਆਂ ਤੋਂ ਇਲਾਵਾ ਬਵਨੀਤ ਨੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਵੀ ਆਪਣੀ ਵਿਲੱਖਣ ਪਛਾਣ ਬਣਾਈ ਹੈ। ਉਸ ਨੂੰ ਯੇਲ ਮਾਡਲ ਯੂਨਾਈਟਿਡ ਨੇਸ਼ਨਜ਼ ਅਤੇ ਆਈਵੀ ਲੀਗ ਮਾਡਲ ਯੂਨਾਈਟਿਡ ਨੇਸ਼ਨਜ਼ ਵਿਚ ਬੈਸਟ ਡੈਲੀਗੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਉਸ ਨੇ ਇੰਡੀਆਜ਼ ਇੰਟਰਨੈਸ਼ਨਲ ਮੂਵਮੈਂਟ ਟੂ ਯੂਨਾਈਟ ਨੇਸ਼ਨਜ਼ ਵਿਚ ਵਾਈਸ-ਚੇਅਰ ਵਜੋਂ ਸੇਵਾ ਨਿਭਾਈ ਅਤੇ ਕਈ ਬੈਸਟ ਡੈਲੀਗੇਟ ਐਵਾਰਡ ਆਪਣੇ ਨਾਮ ਕੀਤੇ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਰੀਆਂ ਗਾਰੰਟੀਆਂ ਕੀਤੀਆਂ ਪੂਰੀਆਂ-ਵਿਧਾਇਕ ਉਗੋਕੇ ਅਗਲੀ ਖ਼ਬਰ ਨਿੱਜੀ ਹਸਪਤਾਲ ਵਲੋਂ ਸਿਹਤ ਬੀਮਾ ਕਾਰਡ ਨਾ ਪ੍ਰਵਾਨ ਕਰਨ ਦੇ ਮਾਮਲੇ ਸੰਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।