25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪਿੰਡ ਧੌਲਾ ਦਾ ਸੀਵਰੇਜ ਸਿਸਟਮ ਪਿੰਡ ਦੀਆਂ ਗਲੀਆਂ ’ਚ ਹੋਇਆ ਲੀਕ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 09-07-2026
ਰੂੜੇਕੇ ਕਲਾਂ, 8 ਜੁਲਾਈ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਧੌਲਾ ਦਾ ਸੀਵਰੇਜ ਸਿਸਟਮ ਬੰਦ ਹੋਣ ਕਰ ਕੇ ਛੱਪੜ ਦਾ ਗੰਦਾ ਪਾਣੀ ਪਿੰਡ ਦੀਆਂ ਗਲੀਆਂ ਵਿਚ ਲੀਕ ਹੋਣ ਦੇ ਰੋਸ ਵਜੋਂ ਪਿੰਡ ਵਾਸੀਆਂ ਨੇ ਇਕੱਤਰ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਗੁਰਮੇਲ ਸਿੰਘ ਕਾਟੂ, ਬਾਬਾ ਲਾਭ ਸਿੰਘ ਧੌਲਾ, ਜੰਟਾ ਸਿੰਘ, ਪਿਆਰਾ ਸਿੰਘ, ਜਸਪਾਲ ਸਿੰਘ, ਚਮਕੌਰ ਸਿੰਘ, ਮੇਲਾ ਸਿੰਘ ਆਦਿ ਨੇ ਕਿਹਾ ਕਿ ਪਿੰਡ ਦਾ ਸੀਵਰੇਜ ਸਿਸਟਮ ਪਿਛਲੇ ਮਹੀਨਿਆਂ ਤੋਂ ਲੈ ਕੇ ਬੰਦ ਹੋਣ ਕਰ ਕੇ ਛੱਪੜ ਦੇ ਗੰਦੇ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਹੈ। ਪਿੰਡ ਦਾ ਸੀਵਰੇਜ ਸਿਸਟਮ ਪਿੰਡ ਦੀ ਫਿਰਨੀ ਅਤੇ ਪਿੰਡ ਦੀਆਂ ਗਲੀਆਂ ਵਿਚ ਕਈ ਜਗ੍ਹਾ ਤੋਂ ਲੀਕ ਹੋ ਚੁੱਕਿਆ ਹੈ। ਜਿਸ ਕਰ ਕੇ ਸੀਵਰੇਜ ਦਾ ਗੰਦਾ ਪਾਣੀ ਪਿੰਡ ਦੀ ਫਿਰਨੀ ਅਤੇ ਗਲੀਆਂ ਵਿਚ ਖੜ੍ਹਾ ਰਹਿੰਦਾ ਹੈ। ਜਿਸ ਕਰ ਕੇ ਗੰਦੀ ਬਦਬੂ ਫੈਲ ਰਹੀ ਹੈ ਅਤੇ ਹਾਨੀਕਾਰਕ ਮੱਖੀਆਂ ਮੱਛਰ ਫੈਲ ਰਹੇ ਹਨ। ਪਿੰਡ ਵਾਸੀਆਂ ਨੂੰ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਸੀਵਰੇਜ ਦੇ ਪਾਣੀ ਨਾਲ ਪਿੰਡ ਦੀ ਫਿਰਨੀ ਦੀ ਸੜਕ ਅਤੇ ਗਲੀਆਂ ਟੁੱਟ ਰਹੀਆਂ ਹਨ। ਗੁਰਦੁਆਰਾ ਅੜੀਸਰ ਸਾਹਿਬ ਜਾਣ ਵਾਲੀਆਂ ਸ਼ਰਧਾਲੂ ਸੰਗਤਾਂ ਨੂੰ ਸੀਵਰੇਜ ਦੇ ਪਾਣੀ ਕਾਰਨ ਟੁੱਟੀ ਸੜਕ ਕਰ ਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਸਾਲ ਮੀਂਹ ਪੈਣ ਕਾਰਨ ਪਿੰਡ ਦੇ ਨਿਕਾਸੀ ਛੱਪੜਾਂ ਦਾ ਪਾਣੀ ਸੀਵਰੇਜ ਸਿਸਟਮ ਵਲੋਂ ਸਹੀ ਕੰਮ ਨਾ ਕਰਨ ਕਰਕੇ ਪਿੰਡ ਵਾਸੀਆਂ ਦੇ ਘਰਾਂ ਅਤੇ ਪਿੰਡ ਦੀਆਂ ਗਲੀਆਂ ਵਿਚ ਭਰ ਗਿਆ ਸੀ। ਜੇਕਰ ਇਸ ਸਾਲ ਪਿੰਡ ਦੇ ਸੀਵਰੇਜ ਸਿਸਟਮ ਦੀ ਸਹੀ ਸਫ਼ਾਈ ਨਾ ਕਰਵਾਈ ਗਈ ਤਾਂ ਪਿੰਡ ਵਾਸੀਆਂ ਨੂੰ ਮੀਂਹ ਪੈਣ ਨਾਲ ਵੱਡੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ। ਇਕੱਤਰ ਪਿੰਡ ਵਾਸੀਆਂ ਨੇ ਡੀ.ਸੀ ਬਰਨਾਲਾ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਸਿਸਟਮ ਦੇ ਲੀਕ ਹੋ ਰਹੇ ਪਾਣੀ ਨੂੰ ਤੁਰੰਤ ਬੰਦ ਕੀਤਾ ਜਾਵੇ ਅਤੇ ਭਵਿੱਖ ਵਿਚ ਮੀਂਹ ਦੇ ਸਮੇਂ ਨੂੰ ਦੇਖਦਿਆਂ ਸੀਵਰੇਜ ਸਿਸਟਮ ਦੀ ਸਫ਼ਾਈ ਕਰਵਾਈ ਜਾਵੇ। ਇਸ ਮੌਕੇ ਪਿੰਡ ਵਾਸੀ ਹਾਜ਼ਰ ਸਨ।
ਕੀ ਕਹਿਣਾ ਹੈ ਅਧਿਕਾਰੀਆਂ ਦਾ
ਜਦੋਂ ਇਸ ਸੰਬੰਧੀ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਹਿਣਾ ਜਗਰਾਜ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਚਾਇਤ ਨਾਲ ਤਾਲਮੇਲ ਕਰ ਕੇ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਜਦੋਂ ਇਸ ਸੰਬੰਧੀ ਪੰਚਾਇਤ ਸਕੱਤਰ ਵੀਰਾ ਖ਼ਾਨ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦਾ ਫ਼ੋਨ ਬੰਦ ਆ ਰਿਹਾ ਸੀ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਵਲੋਂ ‘ਕੰਮ ਛੋੜ ਹੜਤਾਲ’ ਦਾ ਐਲਾਨ ਅਗਲੀ ਖ਼ਬਰ ਜਥੇਦਾਰ 96 ਕਰੋੜੀ ਵਲੋਂ ਕੇਂਦਰ ਸਰਕਾਰ ਤੋਂ ਫ਼ਿਲਮ ‘ਸਤਲੁਜ’ ’ਤੇ ਲੱਗੀ ਪਾਬੰਦੀ ਤੁਰੰਤ ਹਟਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।