25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

90 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ

ਅਜੀਤ ਡੈਸਕ 09-07-2026
ਸੁਨਾਮ ਊਧਮ ਸਿੰਘ ਵਾਲਾ 8 ਜੁਲਾਈ (ਸੱਗੂ, ਧਾਲੀਵਾਲ, ਭੁੱਲਰ) - ਸ਼ੇਰੋਂ, ਮਾਡਲ ਟਾਊਨ ਨੰਬਰ 1 ਵਿਖੇ ਬਲਾਕ ਸੰਮਤੀ ਮੈਂਬਰ ਸ਼੍ਰੀਮਤੀ ਬਿੰਨੂ ਕੌਰ ਪਤਨੀ ਹਰਵਿੰਦਰ ਸਿੰਘ ਹੈਰੀ ਵੱਲੋਂ ਬਲਾਕ ਸੰਮਤੀ ਚੋਣਾਂ ਵਿੱਚ ਨਗਰ ਵੱਲੋਂ ਦਿੱਤੇ ਸਹਿਯੋਗ ਦਾ ਧੰਨਵਾਦ ਸਮਾਗਮ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ, ਹਰਮੇਲ ਸਿੰਘ ਹੈਪੀ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਵਿੰਦਰ ਸਿੰਘ ਪ੍ਰਧਾਨ ਬਾਬਾ ਵਾਲਮੀਕ ਕਮੇਟੀ, ਸਾਬਕਾ ਸਰਪੰਚ ਗੂਰਚਰਨ ਸਿੰਘ ਰੇਲੂ, ਭੋਲਾ ਸਿੰਘ ਕਾਕੜ ਪ੍ਰਧਾਨ ਐਸ. ਸੀ. ਵਿੰਗ ਅਤੇ ਨਿਰਮਲ ਸਿੰਘ ਕਾਲਾ ਦੀ ਅਗਵਾਈ ਵਿੱਚ ਕੀਤਾ ਗਿਆ। ਇਸ ਸਮਾਗਮ ਵਿੱਚ ਕੈਬਨਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਨਗਰ ਦੇ ਲਗਭਗ 90 ਪਰਿਵਾਰਾਂ ਨੇ ਵੱਖ ਵੱਖ ਰਾਜਨੀਤਕ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਏ ਹਰ ਪਰਿਵਾਰ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਨਾ ਹੀ ਸਰਕਾਰ ਦੀ ਪ੍ਰਾਥਿਮਕਤਾ ਹੈ। ਉਹਨਾਂ ਇਸ ਮੌਕੇ ਪਿੰਡ ਦੀ ਧਰਮਸ਼ਾਲਾ ਲਈ ਪੰਜ ਲੱਖ ਰੁਪਏ ਅਤੇ ਗੁਰਦੁਆਰਾ ਸਾਹਿਬ ਅੱਗੇ ਟਾਇਲਾਂ ਲਗਾਉਣ ਲਈ ਦੋ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਸਮੂਹ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ 2027 ਦੀਆਂ ਚੋਣਾਂ ਲਈ ਹੁਣ ਤੋਂ ਹੀ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਭੋਲਾ ਸਿੰਘ ਸੰਗਰਾਮੀ ਨੇ ਆਪਣੇ ਸੰਬੋਧਨ ਦੌਰਾਨ ਸਵਰਗੀ ਭਗਵਾਨ ਦਾਸ ਅਰੋੜਾ ਵੱਲੋ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਗਏ ਵਿਲੱਖਣ ਯੋਗਦਾਨ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਮਨੀ ਸਰਾਓ, ਕੁਲਦੀਪ ਸਿੰਘ ਸ਼ੇਰੋਂ, ਜਗਤਾਰ ਸਿੰਘ, ਵਿਸਾਖੀ ਸਿੰਘ, ਰਾਜ ਸਿੰਘ, ਜਸਵੀਰ ਕੌਰ, ਕਾਲਾ ਹਲਵਾਈ, ਜਸਪਾਲ ਪਾਲਾ, ਬਲਜੀਤ ਸਿੰਘ ਬੱਗਾ, ਮੱਖਣ ਸਿੰਘ ਖਪਰਾਂ, ਤਾਰਨਜੀਤ ਸਿੰਘ ਤਰਨੀ, ਰਾਜੋ ਕੌਰ, ਪਰਮਜੀਤ ਕੌਰ ਸੰਗਰਾਮੀ, ਸੁਖਵਿੰਦਰ ਕੌਰ, ਕੁਲਦੀਪ ਸਿੰਘ ਕਾਲੂ, ਮੰਗਤਾ ਸਿੰਘ ਸਤਪਾਲ ਸਿੰਘ ਸੱਤੀ, ਭੋਲਾ ਸਿੰਘ ਜਗਤਪੁਰਾ, ਜੀਵਨ ਸਿੰਘ, ਵਿੱਕੀ ਸਿੰਘ, ਰਾਣਾ ਸਰਪੰਚ ਮਾਡਲ ਟਾਊਨ ਨੰਬਰ ਦੋ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਤੇ ਨਗਰ ਨਿਵਾਸੀ ਹਾਜ਼ਰ ਸਨ। ਸਮਾਗਮ ਵਿੱਚ ਪੰਜਾਬ ਦੇ ਪ੍ਰਸਿੱਧ ਗਾਇਕ ਜੱਸੀ ਧਾਲੀਵਾਲ, ਸੁਖਦੀਪ ਹੀਰੋਵਾਲਾ ਅਤੇ ਸਤਨਾਮ ਸਿੰਘ ਨੇ ਵੀ ਆਪਣੀ ਹਾਜ਼ਰੀ ਲਗਵਾਈ। ਹਰਵਿੰਦਰ ਸਿੰਘ ਹੈਰੀ ਨੇ ਸਮਾਗਮ ਵਿੱਚ ਪਹੁੰਚੇ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ। ਸਟੇਜ ਦੀ ਭੂਮਿਕਾ ਭੋਲਾ ਸਿੰਘ ਸੰਗਰਾਮੀ ਵੱਲੋਂ ਬਾਖ਼ੂਬੀ ਨਿਭਾਈ ਗਈ।
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਕਰ ਕੇ ਨਾਅਰੇਬਾਜ਼ੀ ਕੀਤੀ ਅਗਲੀ ਖ਼ਬਰ ਮਨਰੇਗਾ ਮੁਲਾਜ਼ਮਾਂ ਵਲੋਂ 15 ਨੂੰ ਖੰਨਾ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ’ਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ-ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।