04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਡੀ.ਸੀ. ਦਫ਼ਤਰ ਬਰਨਾਲਾ ਅੱਗੇ ਮਗਨਰੇਗਾ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 11-07-2026
ਬਰਨਾਲਾ, 10 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਦੇ ਗੇਟ ਅੱਗੇ ਮੁੱਖ ਮੰਤਰੀ ਦਾ ਪੁਤਲਾ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ, ਪੰਕਜ ਕੁਮਾਰ ਨੇ ਕਿਹਾ ਕਿ 70 ਹਜ਼ਾਰ ਨਵੀਆਂ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਦਾ ਉਸ ਸਮੇਂ ਝੂਠ ਬੇਨਕਾਬ ਹੋ ਗਿਆ। ਜਦੋਂ ਸਰਕਾਰ ਚੋਣਾਂ ਵੇਲੇ ਕਹਿੰਦੀ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇਗਾ ਪਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਮੋਹਾਲੀ ਦੇ ਸੀਨੀਅਰ ਅਫ਼ਸਰਸ਼ਾਹੀ ਨੇ ਨਰੇਗਾ ਮੁਲਾਜ਼ਮਾਂ ਨੂੰ 18 ਸਾਲਾਂ ਤੋਂ ਕੱਚੀਆਂ ਅਸਾਮੀਆਂ ਤੇ ਰੱਖਣ ਦੇ ਬਾਵਜੂਦ ਪੱਕੇ ਕਰਨ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਜਿਸ ਕਰ ਕੇ ਸੂਬੇ ਭਰ ਵਿਚ ਮਗਨਰੇਗਾ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦੇ ਪੁਤਲੇ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤੇ ਗਏ। ਆਗੂਆਂ ਕਿਹਾ ਕਿ 12 ਜੁਲਾਈ ਨੂੰ ਮੁੱਖ ਮੰਤਰੀ ਬੰਗਲੌਰ ਤੋਂ ਵਾਪਸ ਪੰਜਾਬ ਆਉਣਗੇ ਤਾਂ ਉਨ੍ਹਾਂ ਦਾ ਲੋਕ ਮਿਲਣੀ ਪ੍ਰੋਗਰਾਮ ਵਿਚ ਜਾ ਕੇ ਸਵਾਲ ਜਵਾਬ ਕੀਤੇ ਜਾਣਗੇ ਅਤੇ 15 ਜੁਲਾਈ ਨੂੰ ਪੰਚਾਇਤ ਮੰਤਰੀ ਪੰਜਾਬ ਤਰੁਨਪ੍ਰੀਤ ਸਿੰਘ ਸੌਂਦ ਦੀ ਖੰਨਾ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ। ਇਸ ਸਮੇਂ ਪਰਮਿੰਦਰ ਸਿੰਘ ਮਾਣੂੰਕੇ, ਕੁਲਵਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਪ੍ਰੀਤ ਸਿੰਘ ਸ਼ੇਰਗਿੱਲ, ਜਸਮੀਤ ਸਿੰਘ ਤੁੰਗ, ਹਰਦੀਪ ਸਿੰਘ ਸਰਾਂ, ਮਹਿੰਦਰ ਸਿੰਘ ਮਹਿਲ ਕਲਾਂ, ਬਲਕਰਨ ਸਿੰਘ ਸ਼ੇਰਗਿੱਲ, ਰੌਬਿਨਦੀਪ ਸਿੰਘ, ਬਲਵਿੰਦਰ ਸਿੰਘ ਬੱਗਾ, ਰਵਿੰਦਰ ਮਿੱਤਲ, ਗੁਰਮੀਤ ਸਿੰਘ ਗੈਰੀ, ਅਜੇ ਕੁਮਾਰ, ਗਗਨਦੀਪ ਸਿੰਘ, ਸੁਖਚੈਨ ਸਿੰਘ, ਰਣਜੀਤ ਸਿੰਘ, ਮਹਿੰਦਰ ਸਿੰਘ ਰਾਏਸਰ, ਜਸਵੀਰ ਕੌਰ, ਕੁਲਵੀਰ ਕੌਰ, ਨਗਿੰਦਰ ਕੌਰ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਖੁੱਡੀ ਖ਼ੁਰਦ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਹੋਈ ਮੀਟਿੰਗ ਅਗਲੀ ਖ਼ਬਰ ਪਿੰਡ ਢਿਲਵਾਂ ਵਿਖੇ ਫ਼ਿਲਮ ‘ਸਤਲੁਜ’ ਵੇਖਣ ਲਈ ਆਇਆ ਲੋਕਾਂ ਦਾ ਹੜ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।