04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਕਾਂਗਰਸ ਸੂਬੇ ਅੰਦਰ ਪੂਰੀ ਤਰ੍ਹਾਂ ਇਕਜੁੱਟ, ਵਿਰੋਧੀ ਕੂੜ ਪ੍ਰਚਾਰ ਕਰਨ ਤੋਂ ਗੁਰੇਜ਼ ਕਰਨ- ਗੁਰਤੇਜ ਸਿੰਘ ਸੰਧੂ

ਅਜੀਤ ਡੈਸਕ 11-07-2026
ਭਦੌੜ, 10 ਜੁਲਾਈ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੰਜਾਬ ਪ੍ਰਦੇਸ਼ ਕਾਂਗਰਸ ਬਲਾਕ ਸਹਿਣਾ ਦੇ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਮੇਸ਼ਾ ਹੀ ਪੰਜਾਬ ਦਾ ਵਿਕਾਸ ਕਾਂਗਰਸ ਦੀਆਂ ਸਰਕਾਰਾਂ ਵੇਲੇ ਹੋਇਆ ਅਤੇ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਤਾਂ ਸਰਕਾਰ ਨੇ ਸੂਬੇ ਦੇ ਹਰ ਵਰਗ ਦੇ ਲੋਕਾਂ ਨੂੰ ਲਾਭਪਾਤਰੀ ਸਹੂਲਤਾਂ ਦੇਣ ਲਈ ਪਹਿਲ ਕਦਮੀ ਕੀਤੀ। ਉਨ੍ਹਾਂ ਕਿਹਾ ਕਿ ਸਾਡੀਆਂ ਮਿਹਨਤੀ ਭੈਣਾਂ ਨੂੰ ਸਿਰਫ਼ ਤਿੰਨ ਮਹੀਨਿਆਂ ਦੇ ਪੈਸੇ ਦੇ ਕੇ ਮਾਨ ਸਰਕਾਰ ਵਾਹ-ਵਾਹ ਖੱਟਣ ’ਤੇ ਤੁਲੀ ਹੋਈ ਹੈ। ਉਨ੍ਹਾਂ ਮਾਨ ਸਰਕਾਰ ਨੂੰ ਚੇਤਾ ਕਰਵਾਉਂਦਿਆਂ ਕਿਹਾ ਕਿ ਸ਼ਾਇਦ ਮਾਨ ਸਰਕਾਰ ਨੂੰ ਮਹਿਲਾਵਾਂ ਨੂੰ ਪਿਛਲੇ ਸਾਲਾਂ ਦੀ ਬਕਾਇਆ ਰਾਸ਼ੀ ਦੇਣ ਦਾ ਲੱਗਦਾ ਚੇਤਾ ਹੀ ਭੁੱਲ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰੇਗੀ ਤੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਲਾਭਪਾਤਰੀ ਸਹੂਲਤਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਨੂੰ ਦਿੱਤਾ ਜਾਵੇਗਾ।
ਪਿਛਲੀ ਖ਼ਬਰ ਬਾਸਕਟਬਾਲ ਲੀਗ ਪੱਕਾ ਬਾਗ਼ ਧਨੌਲਾ ਵਿਖੇ ਅੱਜ ਤੇ ਕੱਲ੍ਹ ਨੂੰ ਅਗਲੀ ਖ਼ਬਰ ਖੁੱਡੀ ਖ਼ੁਰਦ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।