04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਐੱਸ.ਬੀ.ਐੱਸ. ਪਬਲਿਕ ਸਕੂਲ ਵਿਖੇ ਐੱਸ.ਆਈ.ਆਰ. 2026 ਸੰਬੰਧੀ ਜਾਗਰੂਕਤਾ ਵਰਕਸ਼ਾਪ ਕਰਵਾਈ

ਅਜੀਤ ਡੈਸਕ 11-07-2026
ਬਰਨਾਲਾ, 10 ਜੁਲਾਈ (ਅਸ਼ੋਕ ਭਾਰਤੀ)-ਐੱਸ.ਬੀ.ਐੱਸ. ਪਬਲਿਕ ਸਕੂਲ ਸੁਰਜੀਤਪੁਰਾ ਵਿਖੇ ਵਿਦਿਆਰਥੀਆਂ ਨੂੰ ਐੱਸ.ਆਈ.ਆਰ. 2026 ਸਬੰਧੀ ਜਾਣੂ ਕਰਵਾਉਣ ਲਈ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਵਿਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਐੱਸ.ਆਈ.ਆਰ. ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ। ਵਰਕਸ਼ਾਪ ਦੌਰਾਨ ਅਧਿਆਪਕ ਨਰਾਇਣ ਗਰਗ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਇਸ ਦਾ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਵੱਧ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਸੂਚੀ ਵਿਚ ਸਹੀ ਤਰੀਕੇ ਨਾਲ ਦਰਜ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਜੇਕਰ ਪਰਿਵਾਰ ਵਿਚ ਕਿਸੇ ਮੈਂਬਰ ਦਾ ਨਾਮ ਵੋਟਰ ਸੂਚੀ ਵਿਚ ਦਰਜ ਨਹੀਂ ਹੈ ਜਾਂ ਕਿਸੇ ਜਾਣਕਾਰੀ ਵਿਚ ਸੋਧ ਦੀ ਲੋੜ ਹੈ ਤਾਂ ਉਸ ਨੂੰ ਸਮੇਂ ਸਿਰ ਪੂਰਾ ਕਰਵਾਉਣਾ ਚਾਹੀਦਾ ਹੈ। ਅਧਿਆਪਕ ਗੁਰਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਐੱਸ.ਆਈ.ਆਰ ਨਾਲ ਸਬੰਧਿਤ ਦਸਤਾਵੇਜ਼ਾਂ, ਰਜਿਸਟਰੇਸ਼ਨ ਪ੍ਰਕਿਰਿਆ ਅਤੇ ਜਨ-ਜਾਗਰੂਕਤਾ ਦੀ ਲੋੜ ਬਾਰੇ ਜਾਣਕਾਰੀ ਦਿੱਤੀ। ਵਾਈਸ ਪ੍ਰਿੰਸੀਪਲ ਡਾ: ਸੰਜੇ ਕੁਮਾਰ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਵਿਦਿਆਰਥੀਆਂ ਨੂੰ ਸਮਾਜਿਕ ਅਤੇ ਨਾਗਰਿਕ ਜ਼ਿੰਮੇਵਾਰੀਆਂ ਨਾਲ ਜੋੜਦੀਆਂ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ‘ਸਤਲੁਜ’ ਫ਼ਿਲਮ ਇਲਾਕੇ ਦੇ ਪਿੰਡਾਂ ਵਿਚ ਸਾਂਝੀਆਂ ਥਾਵਾਂ ’ਤੇ ਦੇਖਣ ਲਈ ਲੋਕਾਂ ਦੀ ਭੀੜ ਉਮੜੀ ਅਗਲੀ ਖ਼ਬਰ ਬਾਸਕਟਬਾਲ ਲੀਗ ਪੱਕਾ ਬਾਗ਼ ਧਨੌਲਾ ਵਿਖੇ ਅੱਜ ਤੇ ਕੱਲ੍ਹ ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।