02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਸਮਾਜ ’ਚ ਨਸ਼ੇ ਦੇ ਖ਼ਾਤਮੇ ਲਈ ਸਮਾਜਿਕ ਚੇਤਨਾ ਪੈਦਾ ਕਰਨ ਦੀ ਲੋੜ-ਥਾਣਾ ਮੁਖੀ ਗਰੇਵਾਲ

ਅਜੀਤ ਡੈਸਕ 13-07-2026
ਤਪਾ ਮੰਡੀ, 12 ਜੁਲਾਈ (ਪ੍ਰਵੀਨ ਗਰਗ)-ਸਮਾਜ ’ਚ ਨਸ਼ੇ ਦੇ ਖ਼ਾਤਮੇ ਲਈ ਸਮਾਜਿਕ ਚੇਤਨਾ ਪੈਦਾ ਕਰਨ ਦੀ ਲੋੜ ਹੈ ਅਤੇ ਇਹ ਕਾਰਜ ਮੀਡੀਆ ਦੁਆਰਾ ਹੀ ਸੰਭਵ ਹੈ। ਨਸ਼ੇ ਦੇ ਖ਼ਾਤਮੇ ਲਈ ਸਾਨੂੰ ਸਾਰਿਆਂ ਨੂੰ ਇੱਕਜੁੱਟ ਹੋਣਾ ਹੋਵੇਗਾ ਤਾਂ ਕਿ ਨਸ਼ਾ ਮੁਕਤ ਸਮਾਜ ਦੀ ਰਚਨਾ ਕੀਤੀ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਤਪਾ ਦੇ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਆਖਿਆ ਕਿ ਜਦੋਂ ਕਿਸੇ ਵਿਅਕਤੀ ਦੇ ਜੀਵਨ ’ਚ ਨਿਰਾਸ਼ਾ ਆ ਜਾਂਦੀ ਹੈ ਅਤੇ ਜ਼ਿੰਦਗੀ ’ਚ ਜਦੋਂ ਕੋਈ ਰਸਤਾ ਨਹੀਂ ਸੁੱਝਦਾ, ਤਦ ਵਿਅਕਤੀ ਨਸ਼ੇ ਦੀ ਭੈੜੀ ਆਦਤ ’ਚ ਪੈ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਕੋਹੜ ਨੂੰ ਖ਼ਤਮ ਕਰਨ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ੇ ਦੀ ਦਲ-ਦਲ ’ਚ ਫਸੇ ਨੌਜਵਾਨਾਂ ਨੂੰ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਉ ਕੇਂਦਰਾਂ ’ਚ ਭੇਜ ਕੇ ਨਸ਼ਾ ਮੁਕਤ ਕਰਵਾਇਆ ਜਾ ਸਕਦਾ ਹੈ, ਜਿਸ ਨਾਲ ਇਕ ਨਵੇਂ ਸਮਾਜ ਦੀ ਸਿਰਜਣਾ ਹੋ ਸਕਦੀ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਇਲਾਕੇ ’ਚ ਕਿਤੇ ਵੀ ਕੋਈ ਵਿਅਕਤੀ ਨਸ਼ਾ ਕਰਦਾ ਹੈ ਜਾਂ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ।
ਪਿਛਲੀ ਖ਼ਬਰ ਪਿੰਡ ਵਿਧਾਤੇ ਵਿਖੇ ਸੰਤ-ਮਹਾਂਪੁਰਸ਼ਾਂ ਦੇ ਬਰਸੀ ਸਮਾਗਮ ਸੰਬੰਧੀ ਤਿੰਨ ਰੋਜ਼ਾ ਸਮਾਗਮ 15 ਤੋਂ-ਮਹੰਤ ਰਾਮੇਸਵਰ ਮੁਨੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।