02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਪੰਜਾਬ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ-ਗੁਰਤੇਜ ਸਿੰਘ ਸੰਧੂ

ਅਜੀਤ ਡੈਸਕ 13-07-2026
ਸ਼ਹਿਣਾ, 12 ਜੁਲਾਈ (ਸੁਰੇਸ਼ ਗੋਗੀ)-ਪੰਜਾਬ ਵਿਚ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ ਅਤੇ ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਬਣੇਗੀ। ਇਹ ਸ਼ਬਦ ਗੁਰਤੇਜ ਸਿੰਘ ਸੰਧੂ ਬਲਾਕ ਪ੍ਰਧਾਨ ਕਾਂਗਰਸ ਪਾਰਟੀ ਨੇ ਗੱਲਬਾਤ ਕਰਦਿਆਂ ਆਖੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਨਾਲ ਖੜ੍ਹੇ ਹਨ, ਪ੍ਰੰਤੂ ਵਿਰੋਧੀ ਪਾਰਟੀਆਂ ਕਾਂਗਰਸ ਪਾਰਟੀ ਵਿਰੁੱਧ ਕੂੜ ਪ੍ਰਚਾਰ ਕਰ ਕੇ ਕਾਂਗਰਸ ਪਾਰਟੀ ਦਾ ਅਕਸ ਖ਼ਰਾਬ ਕਰਨ ਵਿਚ ਲੱਗੀਆਂ ਹੋਈਆਂ ਹਨ, ਜਦੋਂ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ, ਪ੍ਰਧਾਨ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਸਾਢੇ ਚਾਰ ਸਾਲਾਂ ਦੇ ਸਮੇਂ ਦੌਰਾਨ ਪੰਜਾਬ ਵਿਚੋਂ ਬੇਰੁਜ਼ਗਾਰੀ ਅਤੇ ਨਸ਼ਾ ਖ਼ਤਮ ਕਰਨ ਵਿਚ ਪੂਰੀ ਤਰ੍ਹਾਂ ਫ਼ੇਲ੍ਹ ਸਾਬਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਤੋਂ ਨਸ਼ਾ ਫੜਿਆ ਜਾ ਰਿਹਾ ਹੈ, ਅੱਜ ਪੰਜਾਬ ਦੇ ਹਾਲਾਤ ਬੇਹੱਦ ਮਾੜੇ ਹੋ ਚੁੱਕੇ ਹਨ ਜੋ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਆਉਣ ’ਤੇ ਹੀ ਸੁਧਰਨਗੇ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ, ਬਲਜੀਤ ਸਿੰਘ ਆਜ਼ਾਦ ਸਾਬਕਾ ਬਲਾਕ ਪ੍ਰਧਾਨ, ਗੁਰਚਰਨ ਸਿੰਘ ਸਹੋਤਾ, ਰਾਹੁਲ ਕੁਮਾਰ ਚੌਹਾਨ, ਅਸ਼ਵਨੀ ਕੁਮਾਰ ਸ਼ਰਮਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਤਹਿਤ ਫੂਡ ਕਿੱਟਾਂ ਦੀ ਕੀਤੀ ਵੰਡ ਅਗਲੀ ਖ਼ਬਰ ਸਰਕਾਰ ਜੀ ਇੱਕ ਨਜ਼ਰ ਏਧਰ ਵੀ... ਮਾਮਲਾ ‘ਅੰਮ੍ਰਿਤ’ ਯੋਜਨਾ ਤਹਿਤ ਪਾਣੀ ਵਾਲੀਆਂ ਪਾਈਪਾਂ ਪਾਉਣ ਸਮੇਂ ਸੀਵਰੇਜ ਦੀਆਂ ਪਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।