02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਗਣਨਾ ਫਾਰਮ ਭਰਨ ਤੇ ਜਮ੍ਹਾਂ ਕਰਵਾਉਣ ਲਈ ਜ਼ਿਲ੍ਹੇ ਦੇ 558 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ ਕੈਂਪ

ਅਜੀਤ ਡੈਸਕ 13-07-2026
ਬਰਨਾਲਾ, 12 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੱਜ ਬਰਨਾਲਾ ਜ਼ਿਲ੍ਹੇ ਦੇ ਸਾਰੇ 558 ਪੋਲਿੰਗ ਬੂਥਾਂ ’ਤੇ ਵੋਟਾਂ ਦੀ ਸੁਧਾਈ ਸਬੰਧੀ ਵਿਸ਼ੇਸ਼ ਕੈਂਪ ਲਗਾਏ ਗਏ, ਜਿਨ੍ਹਾਂ ਦਾ ਲੋਕਾਂ ਵਲੋਂ ਭਰਵਾਂ ਲਾਭ ਉਠਾਇਆ ਗਿਆ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮਕਸਦ ਯੋਗ ਵੋਟਰਾਂ ਦੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸੁਵਿਧਾਜਨਕ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਬੀਐਲਓਜ਼ ਪੂਰੀ ਤਨਦੇਹੀ ਨਾਲ ਆਪਣੀਆਂ ਡਿਊਟੀਆਂ ਨਿਭਾ ਰਹੇ ਹਨ ਅਤੇ ਵੋਟਰਾਂ ਨੂੰ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿਚ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਵੋਟਰ ਕਿਸੇ ਕਾਰਨ ਕਰ ਕੇ ਹਾਲੇ ਤੱਕ ਆਪਣੇ ਗਣਨਾ ਫਾਰਮ ਨਹੀਂ ਭਰ ਸਕੇ ਜਾਂ ਜਮ੍ਹਾਂ ਨਹੀਂ ਕਰਵਾ ਸਕੇ, ਉਹ 24 ਜੁਲਾਈ ਤੋਂ ਪਹਿਲਾਂ ਪਹਿਲਾਂ ਗਣਨਾ ਫਾਰਮ ਭਰ ਕੇ ਆਪਣੇ ਬੀ.ਐਲ.ਓ. ਨੂੰ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਯੋਗ ਵੋਟਰ ਦੀ ਵੋਟ ਕੱਟੀ ਨਾ ਜਾਵੇ। ਉਨ੍ਹਾਂ ਲੋਕਾਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।­
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਦੀ ਨਵੀਂ ਪ੍ਬੰਧਕ ਕਮੇਟੀ ਵਲੋਂ ਸ਼ੁਕਰਾਨਾ ਸਮਾਗਮ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵਲ... ਅਗਲੀ ਖ਼ਬਰ ਡੇਰਾ ਬਾਬਾ ਧਰਮਦਾਸ ਮੈਦੇਵਾਸ ਵਿਖੇ ਕੀਤੀ ਮੂਰਤੀਆਂ ਦੀ ਸਥਾਪਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।