06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪਿੰਡ ਦੀਵਾਨਾ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸ਼ਹੀਦਾਂ ਦੀ ਯਾਦ ਵਿਚ ਬਣੇ ਗੇਟ ਦਾ ਕੀਤਾ ਉਦਘਾਟਨ

ਅਜੀਤ ਡੈਸਕ 14-07-2026

ਟੱਲੇਵਾਲ, 13 ਜੁਲਾਈ (ਸੋਨੀ ਚੀਮਾ)-ਪਿੰਡ ਦੀਵਾਨਾ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਲੋਂ ਸਰਪੰਚ ਰਣਧੀਰ ਸਿੰਘ ਦੀ ਅਗਵਾਈ ਵਿਚ ਪੰਚਾਇਤ ਵਲੋਂ ਰੱਖੇ ਸਮਾਗਮ ਤਹਿਤ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦ ਸਿਪਾਹੀ ਕੁਲਵਿੰਦਰ ਸਿੰਘ 1 ਸਿੱਖ ਲਾਈਟ ਇਨਫੈਂਟਰੀ ਫਾਈਟਿੰਗ ਫ਼ਸਟ ਅਤੇ ਸ਼ਹੀਦ ਸਿਪਾਹੀ ਸੁਰਜਨ ਸਿੰਘ 8 ਸਿੱਖ ਟਾਈਗਰ ਹਿੱਲ ਬਟਾਲੀਅਨ ਦੀ ਯਾਦ ਨੂੰ ਸਮਰਪਿਤ ਉਸਾਰੇ ਗਏ ਨਵੇਂ ਯਾਦਗਾਰੀ ਗੇਟ ਦਾ ਰਸਮੀ ਉਦਘਾਟਨ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਵਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ। ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਵਿਚ ਉਕਤ ਗੇਟ ਦਾ ਨਿਰਮਾਣ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣ ਅਤੇ ਉਨ੍ਹਾਂ ਦੀ ਸਦੀਵੀ ਯਾਦ ਨੂੰ ਬਰਕਰਾਰ ਰੱਖਣ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਕੁਰਬਾਨੀ ਸਾਡਾ ਸਭ ਤੋਂ ਵੱਡਾ ਸਰਮਾਇਆ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਦੇਸ਼ ਕਦੇ ਨਹੀਂ ਭੁਲਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਸੁਖਵਿੰਦਰ ਦਾਸ ਬਾਵਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਪੁਨੀਤ ਮਾਨ ਗਹਿਲ, ਪੀ.ਏ. ਬਿਦਰ ਖ਼ਾਲਸਾ, ਦਵਿੰਦਰ ਸਿੰਘ ਧਨੋਆ, ਗੁਰਜੀਤ ਧਾਲੀਵਾਲ, ਸਰਪੰਚ ਰਣਧੀਰ ਸਿੰਘ ਢਿੱਲੋਂ, ਸਾਬਕਾ ਸਰਪੰਚ ਗੁਰਮੀਤ ਸਿੰਘ, ਗੁਰਨਾਮ ਸਿੰਘ ਢਿੱਲੋਂ, ਕੇਹਰ ਸਿੰਘ, ਨੰਬਰਦਾਰ ਜਗਰਾਜ ਸਿੰਘ ਪੰਚ, ਮੱਘਰ ਦੀਨ ਪੰਚ, ਰਜਿੰਦਰ ਸਿੰਘ ਰਾਜੂ ਪੰਚ, ਜਗਸੀਰ ਸਿੰਘ ਪੰਚ, ਹਰਵਿੰਦਰ ਦੀਵਾਨਾ, ਕੁਲਦੀਪ ਸਿੰਘ ਪੰਚ, ਸੁਖਵਿੰਦਰ ਸਿੰਘ ਗੋਰਾ ਸਿੱਧੂ, ਕੁਲਦੀਪ ਸਿੰਘ ਪੰਚ, ਬੇਅੰਤ ਸਿੰਘ, ਸਿਕੰਦਰ ਸਿੰਘ, ਰਵਿੰਦਰ ਸਿੰਘ, ਗੁਰਚਰਨ ਸਿੰਘ, ਭਗਵਾਨ ਸਿੰਘ, ਕੈਪਟਨ ਰਣਜੀਤ ਸਿੰਘ, ਸੂਬੇਦਾਰ ਗੁਰਦੇਵ ਸਿੰਘ, ਵਿਸਾਖਾ ਸਿੰਘ, ਸਤਨਾਮ ਸਿੰਘ, ਰੂਪ ਸਿੰਘ, ਮੱਘਰ ਸਿੰਘ ਫ਼ੌਜੀ, ਸ਼ਿੰਦਰ ਸਿੰਘ, ਮੱਖਣ ਸਿੰਘ, ਬਿੰਦਰ ਸਿੰਘ ਢਿੱਲੋਂ, ਜਸਮੇਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

ਪਿਛਲੀ ਖ਼ਬਰ ਸ਼ਹੀਦ ਕਿਰਨਜੀਤ ਕੌਰ ਮਹਿਲ ਕਲਾਂ ਦਾ 29ਵਾਂ ਸ਼ਰਧਾਂਜਲੀ ਸਮਾਗਮ ਜੋਸ਼ ਖਰੋਸ਼ ਨਾਲ ਮਨਾਇਆ ਜਾਵੇਗਾ-ਕਨਵੀਨਰ ਕਲਾਲਾ ਅਗਲੀ ਖ਼ਬਰ ਨਾਜਾਇਜ਼ ਕਬਜ਼ਿਆਂ ਦੀ ਭੇਟ ਚੜ੍ਹੀ ਟੱਲੇਵਾਲ ਤੋਂ ਬੀਹਲਾ ਨੂੰ ਜਾਂਦੀ ਸੜਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।