11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਕਲੀਨ ਪੰਜਾਬ ਪਰਾਉਡ ਪੰਜਾਬ ਮੁਹਿੰਮ ਤਹਿਤ ਬੱਚਿਆਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 15-07-2026
ਤਪਾ ਮੰਡੀ, 14 ਜੁਲਾਈ (ਵਿਜੇ ਸ਼ਰਮਾ)-ਸਵੱਛ ਭਾਰਤ ਅਭਿਆਨ ਤਹਿਤ ਕਲੀਨ ਪੰਜਾਬ ਪਰਾਉਡ ਪੰਜਾਬ ਮੁਹਿੰਮ ਤਹਿਤ ਨਗਰ ਕੌਂਸਲ ਤਪਾ ਵਲੋਂ ਵਧੀਕ ਡਿਪਟੀ ਕਮਿਸ਼ਨਰ ਵਿਵੇਕ ਕੁਮਾਰ ਮੋਦੀ ਅਤੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿਚ ਇਨਫਰਮੇਸ਼ਨ ਕੌਮਨੀਕੇਸ਼ਨ ਐਂਡ ਐਜੂਕੇਸ਼ਨ ਦੇ ਮਨਦੀਪ ਸਿੰਘ ਵਲੋਂ ਸਕੂਲੀ ਬੱਚਿਆਂ ਨੂੰ ਚਾਰ ਤਰ੍ਹਾਂ ਦੇ ਗਿੱਲੇ, ਸੁੱਕੇ, ਖ਼ਤਰਨਾਕ ਅਤੇ ਸੈਨੇਟਰੀ ਕੂੜੇ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਆਪਣੇ ਆਲ਼ੇ ਦੁਆਲੇ ਦੀ ਸਾਫ਼ ਸਫ਼ਾਈ ਜਨਤਕ ਪਖਾਨਿਆਂ ਦੀ ਵਰਤੋਂ ਅਤੇ ਸਾਫ਼ ਸਫ਼ਾਈ ਪਲਾਸਟਿਕ ਦੀ ਵਰਤੋਂ ਨੂੰ ਘੱਟ ਕਰਨਾ ਵਾਰਡ ਪੱਧਰ ਦੀ ਸਫ਼ਾਈ ਘਰੇਲੂ ਕੂੜਾ ਕਰਕਟ ਦੀ ਸਹੀ ਵਰਤੋਂ ਕੂੜੇ ਕਰਕਟ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰਨਾ ਪਬਲਿਕ ਥਾਵਾਂ ’ਤੇ ਸਾਫ਼ ਸਫ਼ਾਈ ਆਦ ਗਤੀਵਿਧੀਆਂ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਵਿਚ ਸ਼ਹਿਰ ਨਿਵਾਸੀਆਂ ਨੂੰ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ ਲਈ ਕਿਹਾ ਤਾਂ ਜੋ ਸਰਕਾਰ ਦੇ ਉਪਰਾਲੇ ਨਾਲ ਸ਼ਹਿਰ ਨੂੰ ਹੋਰ ਵੀ ਸਾਫ਼ ਸੁਥਰਾ ਤੇ ਸੋਹਣਾ ਬਣਾਇਆ ਜਾ ਸਕੇ। ਇਸ ਮੌਕੇ ਜਸਵੰਤ ਰਾਏ, ਮਨਜੀਤ ਸਿੰਘ, ਨਿਸ਼ਾਂਤ ਕੁਮਾਰ ਹਾਜ਼ਰ ਸਨ।
ਪਿਛਲੀ ਖ਼ਬਰ ਮਾਮਲੇ ਦੀ ਗੰਭੀਰਤਾ ਨੂੰ ਵੇਖ ਨਗਰ ਕੌਂਸਲ ਸੰਗਰੂਰ ਦੀ ਹੰਗਾਮੀ ਮੀਟਿੰਗ ਅੱਜ ਬੁਲਾਈ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਕਿੱਤਾਮੁਖੀ ਕੋਰਸਾਂ ਦੇ ਸਿਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।