11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪੰਜਾਬ ਦੇ ਕਾਲੇ ਦੌਰ ਦੇ ਸੱਚ ਨੂੰ ਉਜਾਗਰ ਕਰਨ ਵਾਲੀ ‘ਸਤਲੁਜ’ ਫ਼ਿਲਮ ਬਿਨਾਂ ਰੋਕ ਲਗਾਤਾਰ ਦਿਖਾਈ ਜਾਵੇ-ਬਾਪੂ ਤਰਸੇਮ ਸਿੰਘ ਖ਼ਾਲਸਾ

ਅਜੀਤ ਡੈਸਕ 17-07-2026

ਟੱਲੇਵਾਲ, 16 ਜੁਲਾਈ (ਸੋਨੀ ਚੀਮਾ)-ਭਾਈ ਜਸਵੰਤ ਸਿੰਘ ਖਾਲੜਾ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਉਣ ਅਤੇ ਪੰਜਾਬ ਦੇ ਕਾਲੇ ਦੌਰ ਦੇ ਸੱਚ ਨੂੰ ਉਜਾਗਰ ਕਰਨ ਵਾਲੀ ਫ਼ਿਲਮ ‘ਸਤਲੁਜ’ ਤੇ ਰੋਕ ਲਗਾਉਣਾ ਮੰਦਭਾਗਾ ਹੈ। ਇਹ ਸ਼ਬਦ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਆਗੂ ਬਾਪੂ ਤਰਸੇਮ ਸਿੰਘ ਖ਼ਾਲਸਾ ਪਿਤਾ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਮੈਂਬਰ ਪਾਰਲੀਮੈਂਟ ਨੇ ਪਿੰਡ ਚੀਮਾ ਵਿਖੇ ਵੜੈਚ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੈੱਸ ਬਿਆਨ ਰਾਹੀਂ ਆਖੇ। ਉਨ੍ਹਾਂ ਮੰਗ ਕੀਤੀ ਹੈ ਕਿ ਫ਼ਿਲਮ ‘ਸਤਲੁਜ’ ਜਿਸ ਨੂੰ ਜੀ.5 ਤੋਂ ਹਟਾ ਦਿੱਤਾ ਗਿਆ ਹੈ ਦਿਖਾਉਣ ਤੋਂ ਇਲਾਵਾ ਉਨ੍ਹਾਂ ਦੀ ਯਾਦਗਾਰ ਵੀ ਬਣਾਈ ਜਾਣੀ ਚਾਹੀਦੀ ਹੈ। ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਪਹਿਲਾਂ ’ਪੰਜਾਬ 95’ ਦੇ ਪ੍ਰਸਾਰਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਿਲਮ ’ਤੇ ਭਾਰੀ ਸਿਆਸੀ ਦਬਾਅ ਪਾਇਆ ਗਿਆ ਅਤੇ ਇਸ ਦੀ ਕਹਾਣੀ ਵਿਚ ਬਦਲਾਅ ਕਰਨ ਦੀਆਂ ਵਾਰ-ਵਾਰ ਕੋਸ਼ਿਸ਼ਾਂ ਕੀਤੀਆਂ ਗਈਆਂ, ਪਰ ਇਸ ਦੇ ਬਾਵਜੂਦ ਫ਼ਿਲਮ ਦੀ ਅਸਲ ਰੂਹ ਅਤੇ ਸਚਾਈ ਨੂੰ ਬਰਕਰਾਰ ਰੱਖਿਆ ਗਿਆ ਹੈ। ਇਸ ਦੌਰਾਨ ਬਾਪੂ ਤਰਸੇਮ ਸਿੰਘ ਖ਼ਾਲਸਾ ਨੇ ਆਖਿਆ ਹੈ ਕਿ ਸਿਰਫ਼ ਫ਼ਿਲਮ ਦਿਖਾਉਣਾ ਹੀ ਕਾਫ਼ੀ ਨਹੀਂ ਹੈ। ਨੌਜਵਾਨ ਪੀੜ੍ਹੀ ਨੂੰ ਖਾਲੜਾ ਸਾਹਿਬ ਦੀ ਕੁਰਬਾਨੀ ਅਤੇ ਮਨੁੱਖੀ ਅਧਿਕਾਰਾਂ ਲਈ ਕੀਤੇ ਗਏ ਸੰਘਰਸ਼ ਤੋਂ ਪ੍ਰੇਰਿਤ ਕਰਨ ਲਈ ਪੰਜਾਬ ਵਿਚ ਉਨ੍ਹਾਂ ਦੀ ਇਕ ਵਿਸ਼ੇਸ਼ ਯਾਦਗਾਰ ਵੀ ਉਸਾਰੀ ਜਾਣੀ ਚਾਹੀਦੀ ਹੈ, ਤਾਂ ਜੋ ਇਹ ਯਾਦਗਾਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਭਾਈ ਖਾਲੜਾ ਦੁਆਰਾ ਲੱਭੀਆਂ ਗਈਆਂ 25,000 ਤੋਂ ਵੱਧ ਲਾਵਾਰਿਸ ਲਾਸ਼ਾਂ ਦੇ ਦਰਦਨਾਕ ਸੱਚ ਅਤੇ ਇਨਸਾਫ਼ ਦੀ ਲੜਾਈ ਦੀ ਯਾਦ ਦਿਵਾਉਂਦੀ ਰਹੇਗੀ। ਉਨ੍ਹਾਂ ਨੇ ਸਮੂਹ ਸੰਗਤਾਂ ਅਤੇ ਸੰਸਥਾਵਾਂ ਨੂੰ ਇਸ ਉਪਰਾਲੇ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਇਸ ਮੌਕੇ ਦਰਸ਼ਨ ਸਿੰਘ ਵੜੈਚ ਡੀ.ਜੀ.ਐਮ, ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਜ਼ਿਲ੍ਹਾ ਪ੍ਰਧਾਨ, ਹਰਜੀਤ ਸਿੰਘ ਸਹਿਜੜਾ, ਪੂਰਨ ਸਿੰਘ ਗੰਡੇਵਾਲ, ਬਲਵਿੰਦਰ ਸਿੰਘ ਵੜੈਚ, ਗੁਰਮੇਲ ਸਿੰਘ ਵੜੈਚ, ਤਲਵਿੰਦਰ ਸਿੰਘ ਵੜੈਚ, ਰਮਨਿੰਦਰ ਸਿੰਘ ਵੜੈਚ, ਕਰਮਜੀਤ ਸਿੰਘ ਵੜੈਚ, ਗਿੰਦੀ ਵੜੈਚ, ਬੇਅੰਤ ਸਿੰਘ ਕੈਰੋ, ਗੁਰਨੈਬ ਸਿੰਘ ਚੀਮਾ, ਗੁਰਦਾਸ ਸਿੰਘ ਚੀਮਾ, ਲਖਵਿੰਦਰ ਸਿੰਘ ਸੀਰਾ, ਸੁਖਜੀਤ ਕੌਰ, ਪ੍ਰਭਜੋਤ ਕੌਰ, ਮਨਪ੍ਰੀਤ ਕੌਰ, ਅਨੁਪ੍ਰੀਤ ਕੌਰ ਆਦਿ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਪਨਬੱਸ-ਪੀ.ਆਰ.ਟੀ.ਸੀ ਕੰਟਰੈਕਟ ਵਰਕਰ ਯੂਨੀਅਨ ਦਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਕਾਰਨ ਸ਼ਹਿਰ ਕੂੜੇ ਦੇ ਢੇਰਾਂ ਵਿਚ ਤਬਦੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।