10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਜਥੇਦਾਰ ਗੜਗੱਜ ਵਲੋਂ ਨਿਭਾਈ ਕ੍ਰਾਂਤੀਕਾਰੀ ਭੂਮਿਕਾ ਵਿਦੇਸ਼ਾਂ ’ਚ ਵੀ ਸ਼ਲਾਘਾਯੋਗ ਬਣੀ - ਗੰਡੇਵਾਲ

ਅਜੀਤ ਡੈਸਕ 17-07-2026
ਸ਼ੇਰਪੁਰ,16 ਜੁਲਾਈ (ਦਰਸ਼ਨ ਸਿੰਘ ਖੇੜੀ) - ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਤ ਕੀਤੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੀਰੀ ਪੀਰੀ ਦੇ ਸਿਧਾਂਤ ਨੂੰ ਨਿਰਪੱਖਤਾ ਨਾਲ ਨਿਭਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਵਿਦੇਸ਼ਾਂ ਵਿਚ ਵੀ ਸ਼ਲਾਘਾ ਹੋ ਰਹੀ।ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਅਮਰੀਕਾ ਯੂਨਿਟ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ ਸਟੇਟ ਨਿਊਜਰਸੀ (ਯੂ.ਐੱਸ.ਏ.) ਅਤੇ ਚੇਅਰਮੈਨ ਵਰਲਡ ਸਿੱਖ ਇੰਲਾਇਸ ਅੰਤਰਰਾਸ਼ਟਰੀ ਫਾਊਡੇਸ਼ਨ ਨੇ ਆਪਣੇ ਪੰਜਾਬ ਦੌਰੇ ਦੌਰਾਨ ਅਜੀਤ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਵੱਸਦੇ ਸਿੱਖਾਂ ਦੇ ਮਨਾਂ ਅੰਦਰ ਇਸ ਗੱਲ ਦੀ ਤਸੱਲੀ ਹੈ ਕਿ ਪੰਥਕ ਸਫ਼ਾਂ ਵਿਚ ਇਸ ਔਖੇ ਸਮੇਂ ਜਦੋਂ ਸਿੱਖ ਕੌਮ ਨੂੰ ਅੰਦਰੂਨੀ ਤੇ ਬਾਹਰੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਸ ਨਾਜ਼ਕ ਮੌਕੇ ਨੂੰ ਸੰਭਾਲਦਿਆਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਸਾਹਿਬਾਨ ਦੀ ਬਖ਼ਸ਼ੀਸ਼ ਨਾਲ ਕੌਮ ਨੂੰ ਸਹੀ ਅਗਵਾਈ ਦੇ ਕੇ ਹਰੇਕ ਦਰਪੇਸ਼ ਮਸਲਿਆਂ ਦਾ ਪੂਰੀ ਦਲੇਰੀ, ਦ੍ਰਿੜਤਾ ਅਤੇ ਨਿਰਪੱਖਤਾ ਨਾਲ ਸਿਧਾਂਤਕ ਤੌਰ ’ਤੇ ਹੱਲ ਕੀਤਾ ਹੈ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਰਾਜਨੀਤਕ ਪਾਰਟੀਆਂ ਅਤੇ ਸਿੱਖ ਭਾਈਚਾਰੇ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਕੋ ਇਕ ਕੇਸਰੀ ਰੰਗ ਦੇ ਝੰਡੇ ਹੇਠ ਇਕੱਠੇ ਹੋਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਤਪਾ ਮੰਡੀ ਦਾ ਨਵਾਂ ਬੱਸ ਅੱਡਾ ਬਣਿਆ ਚਿੱਟਾ ਹਾਥੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।