10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਗਿੰਦੂ ਧਾਲੀਵਾਲ ਡੇਰਾ ਬਾਬਾ ਇੰਦਰ ਦਾਸ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 17-07-2026
ਤਪਾ ਮੰਡੀ, 16 ਜੁਲਾਈ (ਪ੍ਰਵੀਨ ਗਰਗ)-ਹਲਕਾ ਭਦੌੜ ਯੂਥ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਗਿੰਦੂ ਧਾਲੀਵਾਲ ਨੇ ਡੇਰਾ ਬਾਬਾ ਇੰਦਰ ਦਾਸ ਵਿਖੇ ਨਤਮਸਤਕ ਹੋ ਕੇ ਸੰਤ ਮਹਾਂਪੁਰਸ਼ਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਸੰਤ ਬਾਬਾ ਭਗਵਾਨ ਦਾਸ ਜੀ ਵਲੋਂ ਗਿੰਦੂ ਧਾਲੀਵਾਲ ਨੂੰ ਸਿਰੋਪਾਉ ਦੇ ਕੇ ਸਨਮਾਨ ਕੀਤਾ ਅਤੇ ਸਮਾਜ ਦੀ ਸੇਵਾ, ਲੋਕ ਭਲਾਈ ਅਤੇ ਨੌਜਵਾਨਾਂ ਦੀ ਤਰੱਕੀ ਲਈ ਨਿਰੰਤਰ ਯਤਨਸ਼ੀਲ ਰਹਿਣ ਦੀ ਪੇ੍ਰਰਨਾ ਦਿੱਤੀ। ਉਪਰੰਤ ਗਿੰਦੂ ਧਾਲੀਵਾਲ ਨੇ ਸੰਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੇ ਸਨਮਾਨ ਅਤੇ ਆਸ਼ੀਰਵਾਦ ਨੂੰ ਆਪਣੇ ਲਈ ਵੱਡੀ ਜ਼ਿੰਮੇਵਾਰੀ ਸਮਝਦੇ ਹਨ ਅਤੇ ਨੌਜਵਾਨਾਂ ਦੀਆਂ ਆਸਾਂ ’ਤੇ ਖਰਾ ਉੱਤਰਦਿਆਂ ਲੋਕ ਸੇਵਾ ਨੂੰ ਪਹਿਲ ਦੇਣਗੇ। ਇਸ ਮੌਕੇ ਰੋਹਿਤ ਸਿੰਗਲਾ ਤੋਂ ਇਲਾਵਾ ਡੇਰੇ ਦੇ ਸੇਵਾਦਾਰ ਅਤੇ ਵੱਡੀ ਗਿਣਤੀ ’ਚ ਸੰਗਤ ਵੀ ਹਾਜ਼ਰ ਸੀ।
ਪਿਛਲੀ ਖ਼ਬਰ ਆਮਦਨ, ਜਾਤੀ, ਰਿਹਾਇਸ਼ੀ ਅਤੇ ‘ਮਾਵਾਂ ਧੀਆਂ’ ਯੋਜਨਾ ਦੇ ਸਰਟੀਫਿਕੇਟ ਜਲਦ ਮੁਹੱਈਆ ਕਰਵਾਏ ਜਾਣਗੇ-ਐਸ.ਡੀ.ਐਮ ਅਗਲੀ ਖ਼ਬਰ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਹੋਇਆ ਤਪਾ ਮੰਡੀ ਦਾ ਨਵਾਂ ਬੱਸ ਅੱਡਾ ਬਣਿਆ ਚਿੱਟਾ ਹਾਥੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।