10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪੁਲਿਸ ਵਲੋਂ 17 ਬੋਤਲਾਂ ਸ਼ਰਾਬ ਬਰਾਮਦ

ਅਜੀਤ ਡੈਸਕ 17-07-2026

ਤਪਾ ਮੰਡੀ, 16 ਜੁਲਾਈ (ਪ੍ਰਵੀਨ ਗਰਗ)-ਡੀ.ਐਸ.ਪੀ. ਤਪਾ ਜਸਕਰਨ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 17 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਕੇ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਦੋਸ਼ੀ ਹਰਭਜਨ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਦਰਾਜ਼ ਦੇ ਘਰ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਪੁਲਿਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਦੋਸ਼ੀ ਦੇ ਘਰ ਰੇਡ ਕਰ ਕੇ 17 ਬੋਤਲਾਂ ਸ਼ਰਾਬ ਠੇਕਾ ਦੇਸੀ ਪੰਜਾਬ ਰਾਣੋ ਬਰਾਮਦ ਕੀਤੀ। ਪ੍ਰੰਤੂ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਫ਼ਿਲਹਾਲ ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਭਾਲ ਆਰੰਭ ਦਿੱਤੀ ਹੈ।
ਪਿਛਲੀ ਖ਼ਬਰ ਪਿੰਡ ਚੀਮਾ ਵਿਖੇ ਮਨਦੀਪ ਕੌਰ ਵੜੈਚ ਨਮਿਤ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਲੋਕਾਂ ਨੇ ਸ਼ਰਧਾ ਦੇ ਫੁੱਲ ਕੀਤੇ ਭੇਟ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਡਰਾਇੰਗ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।