10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਸਫ਼ਾਈ ਸੇਵਕ ਸਮਾਜ ਦਾ ਮਹੱਤਵਪੂਰਨ ਅੰਗ, ਸੂਬਾ ਸਰਕਾਰ ਆਪਣੇ ਵਾਅਦੇ ਅਨੁਸਾਰ ਇਨ੍ਹਾਂ ਨੂੰ ਪੱਕਾ ਕਰੇ-ਕੈਪਟਨ ਸਿੱਧੂ

ਅਜੀਤ ਡੈਸਕ 17-07-2026
ਬਰਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਸਫ਼ਾਈ ਸੇਵਕ ਸਮਾਜ ਦਾ ਇਕ ਬਹੁਤ ਹੀ ਮਹੱਤਵਪੂਰਨ ਅੰਗ ਹਨ ਅਤੇ ਪੰਜਾਬ ਸਰਕਾਰ ਨੂੰ ਇਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਦੇ ਕੇ ਹੱਲ ਕਰਨੀਆਂ ਚਾਹੀਦੀਆਂ ਹਨ। ਇਹ ਵਿਚਾਰ ਸੀਨੀਅਰ ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਨਗਰ ਨਿਗਮ ਦਫ਼ਤਰ ਵਿਖੇ ਸਫ਼ਾਈ ਸੇਵਕਾਂ ਦੇ ਧਰਨੇ ਨੂੰ ਸੰਬੋਧਨ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ 21 ਮਈ ਨੂੰ ਮੌਜੂਦਾ ‘ਆਪ’ ਸਰਕਾਰ ਨੇ ਸਫ਼ਾਈ ਸੇਵਕਾਂ ਨਾਲ ਵਾਅਦਾ ਕੀਤਾ ਸੀ ਕਿ 30 ਦਿਨ ਦੇ ਅੰਦਰ-ਅੰਦਰ ਤੁਹਾਡੀਆਂ ਮੰਗਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਪਰ ਅੱਜ 50 ਦਿਨ ਤੋਂ ਉੱਪਰ ਹੋ ਗਏ ਹਨ ਸਰਕਾਰ ਨੇ ਕੋਈ ਭੀ ਠੋਸ ਜਵਾਬ ਨਹੀਂ ਦਿੱਤਾ। ਜਿਸ ਕਾਰਨ ਮਜਬੂਰਨ ਸਫ਼ਾਈ ਸੇਵਕਾ ਨੂੰ ਦੁਬਾਰਾ ਹੜਤਾਲ ਕਰ ਕੇ ਧਰਨੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ। ਕੈਪਟਨ ਸਿੱਧੂ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਵਾਅਦੇ ਅਨੁਸਾਰ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ ਸਮੇਤ ਇਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਤੁਰੰਤ ਮੰਨੇ ਤਾਂ ਜੋ ਸਮੂਹ ਸ਼ਹਿਰ ਨਿਵਾਸੀਆਂ ਨੂੰ ਵੀ ਸੜਕਾਂ ਉੱਪਰ ਫੈਲੀ ਗੰਦਗੀ ਤੋ ਨਿਜਾਤ ਮਿਲ ਸਕੇ। ਇਸ ਮੌਕੇ ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ ਸੇਖੋਂ, ਸੂਬੇਦਾਰ ਸੌਦਾਗਰ ਸਿੰਘ, ਸੂਬੇਦਾਰ ਗੁਰਜੰਟ ਸਿੰਘ, ਹੌਲਦਾਰ ਬਸੰਤ ਸਿੰਘ ਉੱਗੋਕੇ, ਹੌਲਦਾਰ ਬਲਦੇਵ ਸਿੰਘ ਹਮੀਦੀ, ਗੁਰਦੇਵ ਸਿੰਘ ਮੱਕੜ, ਸਫ਼ਾਈ ਸੇਵਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਲਸ਼ਨ ਕੁਮਾਰ, ਮੰਗਤ ਰਾਮ, ਚਰਨ ਸਿੰਘ, ਸਤਪਾਲ ਰਿੰਕੂ, ਬਿੰਦੂ ਰਾਣੀ, ਮੁਕੇਸ਼ ਕੁਮਾਰ, ਰਾਣੀ ਕੌਰ, ਮਾਸਟਰ ਰਾਜਪਾਲ ਸਿੰਘ ਅਤੇ ਮਾਸਟਰ ਗੁਰਦੇਵ ਸਿੰਘ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਪੀ.ਐੱਸ. ਚੀਮਾ ਦੇ ਕੈਡਿਟਾਂ ਨੇ ਐਨ.ਸੀ.ਸੀ. ਟ੍ਰੇਨਿੰਗ ਕੈਂਪ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਪਿੰਡ ਚੀਮਾ ਵਿਖੇ ਮਨਦੀਪ ਕੌਰ ਵੜੈਚ ਨਮਿਤ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਲੋਕਾਂ ਨੇ ਸ਼ਰਧਾ ਦੇ ਫੁੱਲ ਕੀਤੇ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।