10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਪੰਜਾਬ ਪਬਲਿਕ ਸਕੂਲ ਵਿਖੇ ਗਣਿਤ ਵਿਸ਼ੇ ਸੰਬੰਧੀ ਗਤੀਵਿਧੀਆਂ ਕਰਵਾਈਆਂ

ਅਜੀਤ ਡੈਸਕ 17-07-2026
ਧਨੌਲਾ, 16 ਜੁਲਾਈ (ਜਤਿੰਦਰ ਸਿੰਘ ਧਨੌਲਾ)-ਪੰਜਾਬ ਪਬਲਿਕ ਸਕੂਲ ਮਾਨਾਂ ਪਿੰਡੀ ਧਨੌਲਾ ਰੋਡ ਬਰਨਾਲਾ ਵਿਖੇ ਗਣਿਤ ਵਿਸ਼ੇ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਗਣਿਤ ਅਧਿਆਪਕਾਂ ਨੇ ਗਣਿਤ ਦੀ ਮਹੱਤਤਾ ਬਾਰੇ ਦੱਸਦੇ ਹੋਏ ਕਿਹਾ ਕਿ ਜੀਵਨ ਵਿਚ ਸਫਲਤਾ ਹਾਸਲ ਕਰਨ ਲਈ ਅਤੇ ਕੰਮਾਂ ਕਾਰਾਂ ਦਾ ਹਿਸਾਬ ਕਿਤਾਬ ਰੱਖਣ ਲਈ ਗਣਿਤ ਬਹੁਤ ਜ਼ਰੂਰੀ ਵਿਸ਼ਾ ਹੈ। ਜ਼ਿੰਦਗੀ ਜਿਊਣ ਲਈ ਪੈਸਾ ਬਹੁਤ ਜ਼ਰੂਰੀ ਹੈ ਅਤੇ ਹਰ ਇਨਸਾਨ ਨੂੰ ਉਸ ਦਾ ਹਿਸਾਬ ਕਿਤਾਬ ਵੀ ਆਉਣਾ ਬਹੁਤ ਜ਼ਰੂਰੀ ਹੈ। ਇਹ ਸਾਰਾ ਕੁੱਝ ਗਣਿਤ ਦੇ ਦੁਆਲੇ ਹੀ ਘੁੰਮਦਾ ਹੈ। ਅਧਿਆਪਕਾਂ ਨੇ ਮਾਡਲਾਂ ਰਾਹੀਂ ਬੱਚਿਆਂ ਨੂੰ ਗਣਿਤ ਹੱਲ ਕਰਨਾ ਸਿਖਾਇਆ। ਇਨ੍ਹਾਂ ਗਤੀਵਿਧੀਆਂ ਵਿਚ ਬੱਚਿਆਂ ਨੇ ਬਹੁਤ ਉਤਸ਼ਾਹ ਦਿਖਾਇਆ। ਪ੍ਰਿੰਸੀਪਲ ਮੈਡਮ ਸ੍ਰੀਮਤੀ ਸਿਮਰਨ ਕੌਰ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਗਹਿਰੀ ਸੁਧਾਈ ਸੰਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ-ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਸਕੂਲ ਦੇ ਬਾਹਰ ਲੱਗੇ ਕੂੜੇ ਦੇ ਢੇਰਾਂ ਕਾਰਨ ਸਕੂਲੀ ਬੱਚੇ ਵੀ ਮਾਯੂਸੀ ਦੇ ਆਲਮ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।