10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਗਹਿਰੀ ਸੁਧਾਈ ਸੰਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 17-07-2026
ਬਰਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਦੱਸਿਆ ਕਿ ਜ਼ਿਲ੍ਹੇ ਦੇ 558 ਬੀ.ਐਲ.ਓਜ਼. (ਬੂਥ ਲੈਵਲ ਅਫ਼ਸਰ) ਵਲੋਂ ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ ਭਰਵਾਉਣ ਦੀ ਮਿਤੀ ਹੁਣ 3 ਅਗਸਤ ਤੱਕ ਕਰ ਦਿੱਤੀ ਗਈ ਹੈ। ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਰਿਵਾਇਜ਼ਡ ਸ਼ਡਿਊਲ ਮੁਤਾਬਕ ਹੁਣ ਪੋਲਿੰਗ ਸਟੇਸ਼ਨ ਰੈਸ਼ਨਲਾਈਜੇਸ਼ਨ 3 ਅਗਸਤ ਤੱਕ ਕੀਤਾ ਜਾਵੇਗਾ, ਡਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ 13 ਅਗਸਤ ਨੂੰ ਹੋਵੇਗੀ। 13 ਅਗਸਤ ਤੋਂ 12 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਲਏ ਜਾਣਗੇ, ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ ਤੱਕ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਹੁਣ 12 ਅਕਤੂਬਰ ਨੂੰ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਅਤੇ ਜਲਦ ਆਪਣੇ ਗਣਨਾ ਫਾਰਮ ਬੀ.ਐਲ.ਓਜ਼. ਨੂੰ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਪੰਜਾਬ ਪਬਲਿਕ ਸਕੂਲ ਵਿਖੇ ਗਣਿਤ ਵਿਸ਼ੇ ਸੰਬੰਧੀ ਗਤੀਵਿਧੀਆਂ ਕਰਵਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।