10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 17-07-2026
ਟੱਲੇਵਾਲ, 16 ਜੁਲਾਈ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਦਾ ਬੀ.ਸੀ.ਏ. ਭਾਗ ਤੀਸਰਾ (ਸਮੈਸਟਰ ਪੰਜਵਾਂ) ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਜਾਣਕਾਰੀ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਪ੍ਰੋ: ਨਰਪ੍ਰੀਤ ਕੌਰ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਜਸ਼ਨਦੀਪ ਕੌਰ ਨੇ 83 ਫ਼ੀਸਦੀ ਅੰਕ ਲੈ ਕੇ ਪਹਿਲਾ, ਰਮਨਦੀਪ ਕੌਰ ਨੇ 81 ਫ਼ੀਸਦੀ ਅੰਕ ਲੈ ਕੇ ਦੂਜਾ, ਕੋਮਲਪ੍ਰੀਤ ਕੌਰ ਸੰਧੂ ਨੇ 79 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਲਿਆ। ਇਸ ਸ਼ਾਨਦਾਰ ਪ੍ਰਾਪਤੀ ’ਤੇ ਪ੍ਰਿੰਸੀਪਲ ਚਰਨਦੀਪ ਸਿੰਘ (ਡਾ:), ਪ੍ਰੋ: ਜਸਪ੍ਰੀਤ ਕੌਰ ਠੀਕਰੀਵਾਲਾ, ਪ੍ਰੋ: ਨਰਪ੍ਰੀਤ ਕੌਰ ਅਤੇ ਪ੍ਰੋ: ਜਸਪ੍ਰੀਤ ਕੌਰ (ਰਾਏਕੋਟ) ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
ਪਿਛਲੀ ਖ਼ਬਰ ਪਿੰਡ ਕੁਤਬਾ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਭਰਵੀਂ ਇਕੱਤਰਤਾ ਅਗਲੀ ਖ਼ਬਰ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਗਹਿਰੀ ਸੁਧਾਈ ਸੰਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।