03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਡੇਅਰੀ ਵਿਕਾਸ ਵਿਭਾਗ ਵਲੋਂ ਐੱਸ.ਸੀ. ਲਾਭਪਾਤਰੀਆਂ ਲਈ 2 ਹਫ਼ਤੇ ਦਾ ਮੁਫ਼ਤ ਸਿਖਲਾਈ ਕੋਰਸ 3 ਅਗਸਤ ਤੋਂ

ਅਜੀਤ ਡੈਸਕ 18-07-2026
ਬਰਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵਲੋਂ ਐਸ.ਸੀ. ਸਿੱਖਿਆਰਥੀਆਂ ਲਈ ਦੋ ਹਫ਼ਤੇ ਦਾ ਮੁਫ਼ਤ ਸਿਖਲਾਈ ਦਾ ਪਹਿਲਾ ਬੈਚ 3 ਅਗਸਤ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਜ਼ਿਲ੍ਹਾ ਬਰਨਾਲਾ ਦੇ ਸਿੱਖਿਆਰਥੀ ਡੇਅਰੀ ਸਿਖਲਾਈ ਕੇਂਦਰ ਸੰਗਰੂਰ ਵਿਖੇ ਟਰੇਨਿੰਗ ਕਰ ਸਕਦੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਬਰਨਾਲਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਸਕੀਮ ਫ਼ਾਰ ਪ੍ਰੋਮੋਸ਼ਨ ਆਫ਼ ਡੇਅਰੀ ਫਾਰਮਿੰਗ ਐਂਡ ਲਾਈਵਲੀਹੁਡ ਫ਼ਾਰ ਐਸ.ਸੀ. ਬੈਨੀਫਿਸ਼ਰੀਜ਼ ਅਧੀਨ ਚਲਾਏ ਜਾਣ ਵਾਲੇ ਪਹਿਲੇ ਬੈਚ ਦੀ ਕਾੳਂੂਸਲਿੰਗ 27 ਜੁਲਾਈ ਨੂੰ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਬਰਨਾਲਾ (ਬੀ.ਡੀ.ਪੀ.ਓ. ਦਫ਼ਤਰ ਬਰਨਾਲਾ ਕੰਪਲੈਕਸ ਵਿਖੇ) ਵਿਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਟਰੇਨਿੰਗ ਵਿਚ ਭਾਗ ਲੈਣ ਵਾਲਾ ਸਿੱਖਿਆਰਥੀ ਐਸ.ਸੀ. ਜਾਤੀ ਨਾਲ ਸਬੰਧਿਤ ਹੋਵੇ ਅਤੇ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਪੰਜਵੀਂ ਪਾਸ ਹੋਵੇ, ਉਮਰ 18 ਸਾਲ ਤੋਂ ਵੱਧ ਹੋਵੇ ਅਤੇ 55 ਸਾਲ ਤੋਂ ਘੱਟ ਹੋਵੇ। ਚਾਹਵਾਨ ਸਿੱਖਿਆਰਥੀ ਆਪਣੇ ਦਸਤਾਵੇਜ਼ ਜਿਵੇਂ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫ਼ੋਟੋ ਲੈ ਕੇ ਦਫ਼ਤਰ ’ਚ ਆਉਣ। ਉਨ੍ਹਾਂ ਹੋਰ ਦੱਸਿਆ ਕਿ ਇਸ ਵਿਚ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਰੱਖ-ਰਖਾਵ, ਖਾਧ ਖ਼ੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਭਾਗ ਲੈਣ ਵਾਲੇ ਐੱਸ.ਸੀ. ਸਿੱਖਿਆਰਥੀਆਂ ਨੂੰ ਵਿਭਾਗ ਵਲੋਂ ਵਜ਼ੀਫ਼ਾ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਡੇਅਰੀ ਯੂਨਿਟ 2,5,10 ਪਸ਼ੂਆਂ ਤੱਕ ਬਣਾਉਣ ਉੱਤੇ 33 ਫ਼ੀਸਦੀ ਸਬਸਿਡੀ ਵੀ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੋ ਰੋਜ਼ਾ ਵਣ ਮਹਾਂਉਤਸਵ ਸਮਾਗਮ ਸ਼ੁਰੂ ਅਗਲੀ ਖ਼ਬਰ ਲੈਂਡ ਪੂਲਿੰਗ ਨੀਤੀ ਰਾਹੀਂ ਕਿਸਾਨਾਂ ਦੀ ਜ਼ਮੀਨ ਹੜੱਪਣ ਦੇ ਸਰਕਾਰੀ ਮਨਸੂਬਿਆਂ ਨੂੰ ਬਰਦਾਸ਼ਤ ਨਹੀਂ ਕਰਾਂਗੇ-ਧੰਨਾ ਸਿੰਘ ਗਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।