02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਸਾਰੇ ਪੋਲਿੰਗ ਬੂਥਾਂ ਉੱਤੇ 19 ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 18-07-2026
ਬਰਨਾਲਾ, 17 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ਜਾਰੀ ਹੈ ਅਤੇ 3 ਅਗਸਤ ਤੱਕ ਬੀ.ਐਲ.ਓਜ਼. ਵਲੋਂ ਘਰ ਘਰ ਜਾ ਕੇ ਗਣਨਾ ਫਾਰਮ ਭਰਵਾਏ ਜਾਣਗੇ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਹੁਣ 19 ਜੁਲਾਈ ਦਿਨ ਐਤਵਾਰ ਨੂੰ ਜ਼ਿਲ੍ਹੇ ਦੇ 558 ਬੂਥਾਂ ’ਤੇ ਸਵੇਰ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਮੁੜ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਵੋਟਰਾਂ ਦੀ ਸੁਵਿਧਾ ਲਈ ਲਗਾਏ ਜਾ ਰਹੇ ਹਨ। ਜਿਨ੍ਹਾਂ ਵੋਟਰਾਂ ਨੇ ਹੁਣ ਤੱਕ ਆਪਣੇ ਗਣਨਾ ਫਾਰਮ ਨਹੀਂ ਭਰੇ ਹਨ, ਉਹ ਇਨ੍ਹਾਂ ਕੈਂਪਾਂ ਵਿਚ ਆ ਕੇ ਆਪਣੇ ਗਣਨਾ ਫਾਰਮ ਭਰ ਕੇ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਬੀ ਐਲ ਓਜ਼ ਵੋਟਰਾਂ ਦੀ ਸਹਾਇਤਾ ਲਈ ਸਾਰੇ ਨਿਰਧਾਰਤ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ। ਜ਼ਿਲ੍ਹਾ ਚੋਣ ਅਫ਼ਸਰ ਨੂੰ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਲਾਹਾ ਲੈਣ ਆਏ ਰਹਿ ਗਏ ਵੋਟਰ ਕੈਂਪ ਵਿਚ ਪੁੱਜ ਕੇ ਗਣਨਾ ਫਾਰਮ ਭਰਨ ਤਾਂ ਜੋ ਉਨ੍ਹਾਂ ਦਾ ਨਾਮ ਵੋਟਰ ਸੂਚੀ ਵਿਚ ਸ਼ਾਮਿਲ ਹੋ ਸਕੇ।
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਵਧੀਆ ਸਿਹਤ ਸੇਵਾਵਾਂ ਲਈ ਆਸ਼ਾ ਵਰਕਰਾਂ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਸਿਖਲਾਈ ਅਗਲੀ ਖ਼ਬਰ ਸ਼ਹਿਣਾ ਦੀ ਮੇਲਾ ਬਸਤੀ ਵਿਚ ਗੰਦੇ ਪਾਣੀ ਦੇ ਨਿਕਾਸ ਦਾ ਪੰਚਾਇਤ ਨੇ ਬੀੜਾ ਚੁੱਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।