02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਿਹਤ ਵਿਭਾਗ ਵਲੋਂ ਵਧੀਆ ਸਿਹਤ ਸੇਵਾਵਾਂ ਲਈ ਆਸ਼ਾ ਵਰਕਰਾਂ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਸਿਖਲਾਈ

ਅਜੀਤ ਡੈਸਕ 18-07-2026
ਬਰਨਾਲਾ, 17 ਜੁਲਾਈ (ਨਰਿੰਦਰ ਅਰੋੜਾ)-ਲੋਕਾਂ ਤੱਕ ਉੱਤਮ ਅਤੇ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਪਹੁੰਚਾਉਣ ਦੇ ਉਦੇਸ਼ ਨਾਲ ਸਿਹਤ ਵਿਭਾਗ ਬਰਨਾਲਾ ਵਲੋਂ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰਾਂ ਲਈ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ: ਹਰਜੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਕੁਲਵੰਤ ਸਿੰਘ ਵਿਰਕ ਨੇ ਦੱਸਿਆ ਕਿ ਨੈਸ਼ਨਲ ਹੈਲਥ ਮਿਸ਼ਨ ਪੰਜਾਬ ਤਹਿਤ ਇਹ ਸਿਖਲਾਈ 28 ਜੁਲਾਈ 2026 ਤੱਕ ਚਲਾਈ ਜਾਵੇਗੀ। ਸਿਖਲਾਈ ਦਾ ਮੁੱਖ ਮਕਸਦ ਜ਼ਮੀਨੀ ਪੱਧਰ ’ਤੇ ਸਿਹਤ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਲਈ ਰੋਜ਼ਾਨਾ ਵੱਖ-ਵੱਖ ਬੈਚ ਬਣਾ ਕੇ ਇਕ ਰੋਜ਼ਾ ਸਿਖਲਾਈ ਦਿੱਤੀ ਜਾ ਰਹੀ ਹੈ। ਵਿਸਥਾਰਪੂਰਵਕ ਜਾਣਕਾਰੀ ਸਿਖਲਾਈ ਦੌਰਾਨ ਸ੍ਰੀ ਬਲਜਿੰਦਰ ਸਿੰਘ, ਜ਼ਿਲ੍ਹਾ ਕਮਿਊਨਿਟੀ ਮੋਬਿਲਾਈਜ਼ਰ ਵਲੋਂ ਡਾਇਗਨੋਸਟਿਕ ਕਿੱਟਾਂ ਅਤੇ ਰਾਸ਼ਟਰੀ ਸਿਹਤ ਪ੍ਰੋਗਰਾਮਾਂ ਬਾਰੇ ਟਰੇਨਿੰਗ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਗੁਰਪ੍ਰੀਤ ਕੌਰ, ਕਮਿਊਨਿਟੀ ਹੈਲਥ ਅਫ਼ਸਰ ਬਲਾਕ ਮਹਿਲ ਕਲਾਂ ਅਤੇ ਮਾਇਆ, ਕਮਿਊਨਿਟੀ ਹੈਲਥ ਅਫ਼ਸਰ ਬਲਾਕ ਤਪਾ ਵਲੋਂ ਬੱਚਿਆਂ ਅਤੇ ਬਜ਼ੁਰਗਾਂ ਦੀ ਦੇਖਭਾਲ ਸਬੰਧੀ ਵਿਹਾਰਕ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਿਖਲਾਈ ਨਾਲ ਆਸ਼ਾ ਵਰਕਰਾਂ ਦੇ ਗਿਆਨ ਅਤੇ ਕੰਮ ਕਰਨ ਦੇ ਹੁਨਰ ਵਿਚ ਵਾਧਾ ਹੋਵੇਗਾ, ਜਿਸ ਨਾਲ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਮਿਲ ਸਕਣਗੀਆਂ।
ਪਿਛਲੀ ਖ਼ਬਰ ਮੁਸਲਿਮ ਵੈੱਲਫੇਅਰ ਕਮੇਟੀ ਵਲੋਂ ਨਵੇਂ ਚੁਣੇ ਕੌਂਸਲਰਾਂ ਦਾ ਸਨਮਾਨ ਅਗਲੀ ਖ਼ਬਰ ਵਿਸ਼ੇਸ਼ ਗਹਿਰੀ ਸੁਧਾਈ ਤਹਿਤ ਸਾਰੇ ਪੋਲਿੰਗ ਬੂਥਾਂ ਉੱਤੇ 19 ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।