03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਸ੍ਰੀ ਚੈਤਨਿਆ ਟੈਕਨੋ ਸਕੂਲ ਵਿਖੇ ਮਿਸ਼ਨ ਹਰਿਤੋਦਯਾ ਦਾ ਆਯੋਜਨ ਕੀਤਾ

ਅਜੀਤ ਡੈਸਕ 19-07-2026
ਬਰਨਾਲਾ, 18 ਜੁਲਾਈ (ਅਸ਼ੋਕ ਭਾਰਤੀ)-ਸ੍ਰੀ ਚੈਤਨਿਆ ਟੈਕਨੋ ਸਕੂਲ ਬਰਨਾਲਾ-2 ਵਿਖੇ ਸਮਾਰਟ ਲਿਵਿੰਗ ਪ੍ਰੋਗਰਾਮ ਤਹਿਤ ਮਿਸ਼ਨ ਹਰਿਤੋਦਯਾ ਦਾ ਆਯੋਜਨ ਕੀਤਾ ਗਿਆ। ਸਮਾਗਮ ਦੌਰਾਨ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਸਕੂਲ ਦੇ ਉੱਚ ਅਕਾਦਮਿਕ ਮਿਆਰਾਂ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ, ਅਨੁਸ਼ਾਸਨ ਵਿਚ ਰਹਿਣ ਅਤੇ ਚੰਗੇ ਨੈਤਿਕ ਮੁੱਲਾਂ ਨੂੰ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਵੀ ਆਪਣੇ ਸਿੱਖਣ ਦੇ ਤਜਰਬੇ ਆਤਮ-ਵਿਸ਼ਵਾਸ ਨਾਲ ਸਾਂਝੇ ਕੀਤੇ। ਪ੍ਰਿੰਸੀਪਲ ਸ੍ਰੀ ਕਰਨ ਧਵਨ ਨੇ ਕਿਹਾ ਕਿ ਮਿਸ਼ਨ ਹਰਿਤੋਦਯਾ ਤਹਿਤ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸਕੂਲ ਕੈਂਪਸ ਵਿਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਗਈ। ਇਸ ਦੌਰਾਨ ਮੁੱਖ ਮਹਿਮਾਨ, ਸਕੂਲ ਪ੍ਰਬੰਧਕ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਮਿਲ ਕੇ ਬੂਟੇ ਲਗਾਏ ਅਤੇ ਹਰਿਆਲੀ ਅਤੇ ਸਾਫ਼-ਸੁਥਰੇ ਭਵਿੱਖ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਡੀ-ਮਾਰਟ ਦਾ ਕੀਤਾ ਦੌਰਾ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਦੋ ਰੋਜ਼ਾ ਵਣ ਮਹਾਂਉਤਸਵ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।