03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਬੂਟੇ ਵੰਡੇ

ਅਜੀਤ ਡੈਸਕ 19-07-2026
ਟੱਲੇਵਾਲ, 18 ਜੁਲਾਈ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਪ੍ਰਬੰਧਕਾਂ ਅਤੇ ਸਕੂਲ ਸਟਾਫ਼ ਵਲੋਂ ਚੱਲ ਰਹੇ ‘ਫਿਊਚਰ ਈਕੋ ਕਲੱਬ’ ਦੇ ਇੰਚਾਰਜ ਮੈਡਮ ਹਰਪ੍ਰੀਤ ਕੌਰ ਅਤੇ ਵਿਦਿਆਰਥੀ ਮੈਂਬਰਾਂ ਵਲੋਂ ਸਰਕਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵਾਤਾਵਰਨ ਅਤੇ ਧਰਤੀ ਨੂੰ ਪ੍ਰਦੂਸ਼ਣ ਰਹਿਤ ਅਤੇ ਹਰਿਆ ਭਰਿਆ ਬਣਾਉਣ ਦੇ ਤਹਿਤ ਦੂਸਰਾ ਸਾਲਾਨਾ ‘ਬੂਟੇ ਵੰਡ ਕੈਂਪ 2026’ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਪੁਲਿਸ ਸਟੇਸ਼ਨ ਟੱਲੇਵਾਲ ਵਿਖੇ ਤਾਇਨਾਤ ਐੱਸ.ਐੱਚ.ਓ ਸ: ਸਰਬਜੀਤ ਸਿੰਘ ਨੇ ਬੂਟਾ ਲਗਾ ਕੇ ਕੀਤੀ। ਇਸ ਉਪਰੰਤ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਪਣੇ ਮਾਂ ਬਾਪ ਦੇ ਆਗਿਆਕਾਰੀ ਅਤੇ ਇਕ ਵਧੀਆ ਸਮਾਜ ਸੇਵੀ ਬਣਨ ਲਈ ਕਿਹਾ। ਇਸ ਮੌਕੇ ਸਕੂਲ ਵਲੋਂ 300 ਬੂਟੇ ਲਗਾਉਣ ਅਤੇ ਵੰਡਣ ਦਾ ਟੀਚਾ ਪੂਰਾ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਮਨਕੰਵਲ ਸਿੰਘ ਨੇ ਦੱਸਿਆ ਕਿ ਸਕੂਲ ਵਲੋਂ ਹਰ ਸਾਲ ਹੀ ਸਕੂਲ ਵਿਚ ਚੱਲ ਰਹੇ ‘ਫਿਊਚਰ ਈਕੋ ਕਲੱਬ’ ਦੇ ਵਿਦਿਆਰਥੀ ਮੈਂਬਰਾਂ ਵਲੋਂ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਵੀ ਕੀਤੀ ਜਾਂਦੀ ਹੈ। ਉਪਰੰਤ ਕਲੱਬ ਦੇ ਵਿਦਿਆਰਥੀ ਮੈਂਬਰਾਂ ਵਲੋਂ ਮੋਗਾ-ਬਰਨਾਲਾ ਨੈਸ਼ਨਲ ਹਾਈਵੇ ਤੇ ਰਾਹਗੀਰਾਂ ਨੂੰ ਬੂਟੇ ਵੰਡੇ ਅਤੇ ਲੋਕਾਂ ਨੂੰ ਉਨ੍ਹਾਂ ਦੀ ਸੰਭਾਲ ਬਾਰੇ ਕਿਹਾ। ਇਸ ਮੌਕੇ ਪਿੰਡ ਦੇ ਸਰਪੰਚ ਜੁਗਰਾਜ ਸਿੰਘ, ਲਵਪ੍ਰੀਤ ਸਿੰਘ ਪੁਲਿਸ ਮੁਲਾਜ਼ਮ, ਜੁਗਰਾਜ ਸਿੰਘ, ਰਿਟਾਇਰਡ ਹੈੱਡਮਾਸਟਰ ਰਣਜੀਤ ਸਿੰਘ ਟੱਲੇਵਾਲ, ਸਿਕੰਦਰ ਟੱਲੇਵਾਲ, ਜਗਸੀਰ ਸਿੰਘ, ਚਮਕੌਰ ਸਿੰਘ, ਮਹਿੰਦਰ ਸਿੰਘ, ਐੱਮ.ਡੀ. ਮੈਡਮ ਰਛਪਾਲ ਕੌਰ, ਵਾਈਸ ਹੈੱਡ ਟੀਚਰ ਮੈਡਮ ਪਰਮਜੀਤ ਕੌਰ, ਸ਼ਿਵਰਜੀਤ ਕੌਰ, ਸੰਦੀਪ ਕੌਰ, ਸੀਮਾ ਕੌਰ, ਸੰਦੀਪ ਕੌਰ, ਸੁਰਿੰਦਰ ਕੌਰ, ਮਨਦੀਪ ਕੌਰ, ਹਰਜਿੰਦਰ ਕੌਰ, ਸੁਮਨਪ੍ਰੀਤ ਕੌਰ, ਅਰਸ਼ਦੀਪ ਕੌਰ ਤੇ ਕੇਅਰ ਟੇਕਰ ਰਛਪਾਲ ਕੌਰ ਅਤੇ ਹਰਪ੍ਰੀਤ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਅਕਾਲ ਅਕੈਡਮੀ ਮਨਾਲ ਵਿਖੇ ਸੰਤ ਬਾਬਾ ਤੇਜਾ ਸਿੰਘ ਦੀ ਬਰਸੀ ਮਨਾਈ ਅਗਲੀ ਖ਼ਬਰ ਬਰਨਾਲਾ ਦੇ ਅਰਨਵ ਗੋਇਲ ਨੇ ਇੰਟਰਨੈਸ਼ਨਲ ਬੁੱਕ ਆਫ਼ ਰਿਕਾਰਡਜ਼ ਵਿਚ ਨਾਂਅ ਦਰਜ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।