04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਇਲਾਕੇ ਦੀਆਂ ਸੜਕਾਂ ’ਤੇ ਘੁੰਮਦੇ ਅਵਾਰਾ ਪਸ਼ੂ ਦੇ ਰਹੇ ਹਨ ਹਾਦਸਿਆਂ ਨੂੰ ਸੱਦਾ

ਅਜੀਤ ਡੈਸਕ 22-07-2026

ਤਪਾ ਮੰਡੀ, 21 ਜੁਲਾਈ (ਪ੍ਰਵੀਨ ਗਰਗ)-ਇਲਾਕੇ ਦੀਆਂ ਸੜਕਾਂ ’ਤੇ ਘੁੰਮ ਰਹੇ ਆਵਾਰਾ ਪਸ਼ੂਆਂ ਕਾਰਨ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਰਹਿੰਦਾ ਹੈ, ਜਿਸ ਨੂੰ ਲੈ ਕੇ ਜਿੱਥੇ ਲੋਕਾਂ ਵਿਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉੱਥੇ ਹੀ ਰਾਹਗੀਰਾਂ ਲਈ ਇਹ ਇਕ ਵੱਡੀ ਸਮੱਸਿਆ ਹੈ, ਕਿਉਂਕਿ ਅਕਸਰ ਹੀ ਸਾਨ੍ਹ ਆਪਸ ਵਿਚ ਭਿੜਦੇ ਰਹਿੰਦੇ ਹਨ, ਜੋ ਇਕਦਮ ਸੜਕ ’ਤੇ ਵਿਚਕਾਰ ਆ ਜਾਣ ਕਾਰਨ ਹਾਦਸੇ ਵਾਪਰ ਜਾਂਦੇ ਹਨ। ਇਹ ਸਾਨ੍ਹ ਸੜਕਾਂ ’ਤੇ 1 ਝੁੰਡ ਬਣਾ ਕੇ ਘੁੰਮਦੇ ਹਨ, ਜਿਨ੍ਹਾਂ ਕਾਰਨ ਹਰ ਸਮੇਂ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਅਤੇ ਇਹ ਆਵਾਜਾਈ ਵਿਚ ਵੀ ਵਿਘਨ ਪਾਉਂਦੇ ਹਨ। ਇਹ ਆਵਾਰਾ ਸਾਨ੍ਹ ਜਿੱਥੇ ਹਾਦਸਿਆਂ ਦਾ ਕਾਰਨ ਬਣ ਰਹੇ ਹਨ, ਉੱਥੇ ਅੰਦਰੂਨੀ ਇਲਾਕਿਆਂ ਵਿਚ ਵੀ ਲੋਕਾਂ ਦਾ ਕਾਫ਼ੀ ਨੁਕਸਾਨ ਕਰ ਦਿੰਦੇ ਹਨ। ਸ਼ਹਿਰ ਦੀਆਂ ਗਲੀਆਂ ਮੁਹੱਲਿਆਂ ’ਚ ਦਾਖ਼ਲ ਹੋ ਕੇ ਇਹ ਆਵਾਰਾ ਸਾਨ੍ਹ ਕਈ ਵਾਰ ਲੋਕਾਂ ਦੇ ਘਰਾਂ ਦੇ ਬਾਹਰ ਪਏ ਗਮਲਿਆਂ ਤੱਕ ਦਾ ਵੀ ਨੁਕਸਾਨ ਕਰ ਦਿੰਦੇ ਹਨ। ਇਨ੍ਹਾਂ ਆਵਾਰਾ ਸਾਨ੍ਹਾਂ ਦੀ ਐਨੀ ਦਹਿਸ਼ਤ ਹੈ ਕਿ ਲੋਕ ਆਪਣੇ ਬੱਚਿਆਂ ਨੂੰ ਵੀ ਗਲੀ ’ਚ ਖੇਡਣ ਲਈ ਬਾਹਰ ਨਹੀਂ ਕੱਢਦੇ। ਸਵੇਰੇ-ਸ਼ਾਮ ਸੈਰ ਕਰਨ ਵਾਲਿਆਂ ਨੂੰ ਵੀ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਕਿਉਂਕਿ ਇਹ ਆਵਾਰਾ ਸਾਨ੍ਹਾਂ ਕਦੋਂ ਹਮਲਾ ਕਰ ਦੇਣ ਇਨ੍ਹਾਂ ਦਾ ਪਤਾ ਨਹੀਂ ਲੱਗਦਾ। ਇਸ ਸਬੰਧੀ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਸਰਕਾਰ ਵਲੋਂ ਗਊ ਸੈਸ਼ ਦੇ ਨਾਮ ’ਤੇ ਕਰੋੜਾਂ ਰੁਪਏ ਤਾਂ ਇਕੱਠੇ ਕੀਤੇ ਜਾ ਰਹੇ ਹਨ, ਪਰ ਇਨ੍ਹਾਂ ਆਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਯਤਨ ਨਹੀਂ ਕੀਤੇ ਜਾ ਰਹੇ। ਉਨ੍ਹਾਂ ਦੱਸਿਆ ਕਿ ਇਹ ਆਵਾਰਾ ਸਾਨ੍ਹ ਲੋਕਾਂ ਦੇ ਜਾਨ ਮਾਲ ਦਾ ਵੀ ਨੁਕਸਾਨ ਕਰ ਜਾਂਦੇ ਹਨ, ਜਿਨ੍ਹਾਂ ਦੀ ਸੰਭਾਲ ਲਈ ਸਰਕਾਰ ਨੂੰ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਪਿਛਲੀ ਖ਼ਬਰ ਦਿੱਲੀ ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਦੇ ਵਿਰੋਧ ’ਚ ਭਾਕਿਯੂ ਉਗਰਾਹਾਂ ਵਲੋਂ ਠੁੱਲੀਵਾਲ ’ਚ ਕੇਂਦਰ ਸਰਕਾਰ ਦਾ ਪੁਤਲਾ ਸ... ਅਗਲੀ ਖ਼ਬਰ ਪਾਵਰਕਾਮ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਦੋ ਦਿਨ ਸਮੂਹਿਕ ਛੁੱਟੀ ਦਾ ਬਜਾਇਆ ਬਿਗੁਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।