04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਬਿਜਲੀ ਕਾਮਿਆਂ ਵਲੋਂ 66 ਕੇ.ਵੀ ਗਰਿੱਡ ਮੁੱਖ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਰੈਲੀ

ਅਜੀਤ ਡੈਸਕ 22-07-2026

ਬਰਨਾਲਾ, 21 ਜੁਲਾਈ (ਅਸ਼ੋਕ ਭਾਰਤੀ)-ਪੀ.ਐੱਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰ, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ (ਰਜਿ:24), ਪਾਵਰਕਾਮ ਤੇ ਟਰਾਂਸਕੋ ਪੈਨਸ਼ਨ ਯੂਨੀਅਨ, ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਦੇ ਸੱਦੇ ’ਤੇ ਬਿਜਲੀ ਕਾਮਿਆਂ ਨੇ ਦੋ ਰੋਜ਼ਾ ਸਮੂਹਿਕ ਛੁੱਟੀ ਸੰਘਰਸ਼ ਦੀ ਕੜੀ ਵਜੋਂ ਅੱਜ ਪਹਿਲੇ ਦਿਨ 66 ਕੇ.ਵੀ ਗਰਿੱਡ ਮੁੱਖ ਦਫ਼ਤਰ ਧਨੌਲਾ ਰੋਡ ਬਰਨਾਲਾ ਵਿਖੇ ਇੰਜ ਰਾਜੇਸ਼ ਕੁਮਾਰ ਦੀ ਅਗਵਾਈ ਵਿਚ ਸਾਂਝੀ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦੇ ਹੋਏ ਸਤਿੰਦਰ ਪਾਲ ਸਿੰਘ ਜੱਸੜ, ਗੁਰਬਿੰਦਰ ਸਿੰਘ ਸੰਧੂ, ਅਮਨਿੰਦਰ ਸਿੰਘ ਬਲਿੰਗ, ਕੁਲਵੰਤ ਸਿੰਘ ਢਿੱਲਵਾਂ, ਕੁਲਵਿੰਦਰ ਸਿੰਘ ਠੀਕਰੀਵਾਲਾ, ਹਾਕਮ ਸਿੰਘ ਨੂਰ, ਰਾਜ ਸਿੰਘ ਧਨੌਲਾ, ਕੁਲਵੀਰ ਸਿੰਘ ਔਲਖ, ਹਰਬੰਸ ਸਿੰਘ ਦੀਦਾਰਗੜ੍ਹ, ਸੁਖਵਿੰਦਰ ਸਿੰਘ ਸੰਘੇੜਾ, ਹਰਜੀਤ ਸਿੰਘ ਵਜੀਦਕੇ, ਸੁਖਦਰਸ਼ਨ ਸਿੰਘ, ਜਗਤਾਰ ਸਿੰਘ ਖੇੜੀ ਆਦਿ ਆਗੂਆਂ ਨੇ ਕਿਹਾ ਕਿ ਹੁਣ ਇਕੱਠੇ ਹੋ ਕੇ ਸੰਘਰਸ਼ ਨੂੰ ਤੇਜ਼ ਕਰਨ ਦਾ ਸਮਾਂ ਆ ਗਿਆ ਹੈ। ਪਾਵਰਕਾਮ ਦੀ ਮਨੈਜਮੈਂਟ ਅਤੇ ਪੰਜਾਬ ਸਰਕਾਰ ਕੋਲੋਂ ਸੰਘਰਸ਼ ਦੇ ਦਬਾਅ ਸਦਕਾ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਇਆ ਜਾ ਸਕਦਾ ਹੈ। ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਮੁਲਾਜ਼ਮਾਂ ਨੂੰ ਕੁੱਝ ਦੇਣ ਦੀ ਬਜਾਏ, ਜੋ ਕੁੱਝ ਪਹਿਲਾਂ ਲੰਬੇ ਅਤੇ ਸਿਰੜੀ ਸੰਘਰਸ਼ਾਂ ਦੀ ਬਦੌਲਤ ਮਿਲ ਰਿਹਾ ਹੈ ਉਸ ਨੂੰ ਖੋਹਣ ਲਈ ਤਿਆਰ ਬੈਠੀ ਹੈ। ਬਿਜਲੀ ਮੁਲਾਜ਼ਮ ਪਾਵਰਕਾਮ ਦੀ ਮੈਨੇਜਮੈਂਟ ਦੇ ਅਜਿਹੇ ਮੁਲਾਜ਼ਮ ਵਿਰੋਧੀ ਫ਼ੈਸਲਿਆਂ ਦਾ ਸੰਘਰਸ਼ ਰਾਹੀਂ ਮੂੰਹ ਤੋੜਵਾਂ ਜਵਾਬ ਦੇਣਗੇ। ਆਗੂਆਂ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੇ ਗੌਰੀ ਸ਼ੰਕਰ, ਮੋਹਣ ਸਿੰਘ ਛੰਨਾਂ, ਇੰਜ: ਬਲਜੀਤ ਸਿੰਘ ਛੀਨੀਵਾਲ, ਸੂਰਜ ਸਿੰਘ, ਗੌਰਵ ਕੁਮਾਰ, ਰਮਨਪ੍ਰੀਤ ਕੌਰ, ਕਮਲਪ੍ਰੀਤ ਕੌਰ, ਇੰਜ ਹਰਭੋਲ ਸਿੰਘ, ਸੁਖਜੰਟ ਸਿੰਘ ਪੈਨਸ਼ਨਰ ਯੂਨੀਅਨ ਏਟਕ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਬਿਜਲੀ ਕਾਮਿਆਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਵਾਨ ਕਰਨ ਦੇ ਨਾਲ-ਨਾਲ, ਸੰਘਰਸ਼ ਕਰ ਰਹੇ ਪਾਵਰਕਾਮ ਐਂਡ ਟਰਾਸਕੋ ਆਊਟਸੋਰਸਿੰਗ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਇਨ੍ਹਾਂ ਕਾਮਿਆਂ ਨੂੰ ਠੇਕੇਦਾਰੀ ਸਿਸਟਮ ਤੋਂ ਪਾਵਰਕਾਮ ਵਿਚ ਸਿੱਧਾ ਭਰਤੀ ਕੀਤਾ ਜਾਵੇ। ਇਸ ਦੌਰਾਨ ਦਿੱਲੀ ਵਿਖੇ ਮੋਦੀ ਸਰਕਾਰ ਦੇ ਇਸ਼ਾਰਿਆਂ ’ਤੇ ਜੰਤਰ ਮੰਤਰ ਤੋਂ ਸੰਸਦ ਵੱਲ ਮਾਰਚ ਕਰ ਰਹੇ ਵਿਦਿਆਰਥੀਆਂ/ਨੌਜਵਾਨਾਂ ’ਤੇ ਅੰਨ੍ਹਾ ਤਸ਼ੱਦਦ ਕਰਨ ਦੇ ਰੋਸ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੀ ਅਰਥੀ ਫੂਕੀ ਗਈ।

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਪੰਜ ਵਿਅਕਤੀ ਕਾਬੂ ਅਗਲੀ ਖ਼ਬਰ ਪੰਥ ਅਤੇ ਪੰਜਾਬ ਦੇ ਹਿਤਾਂ ਲਈ ਏਕਤਾ ਦਾ ਹਾਂ ਹਾਮੀ-ਪਰਮਿੰਦਰ ਸਿੰਘ ਢੀਂਡਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।