04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਨਸ਼ੀਲੀਆਂ ਗੋਲੀਆਂ ਸਮੇਤ ਪੰਜ ਵਿਅਕਤੀ ਕਾਬੂ

ਅਜੀਤ ਡੈਸਕ 22-07-2026

ਬਰਨਾਲਾ, 21 ਜੁਲਾਈ (ਰਾਜ ਪਨੇਸਰ)-ਪੁਲਿਸ ਵਲੋਂ ਸਥਾਨਕ ਪ੍ਰੇਮ ਪ੍ਰਧਾਨ ਮਾਰਕੀਟ ਨਜ਼ਦੀਕ 5 ਵਿਅਕਤੀਆਂ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਦਿਆ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਮਮਤਾ ਪਤਨੀ ਬੂਟਾ, ਹਰਪ੍ਰੀਤ ਸਿੰਘ ਪੁੱਤਰ ਸਹੌਣ ਸਿੰਘ, ਲਖਬੀਰ ਸਿੰਘ ਪੁੱਤਰ ਤਰਲੋਚਨ ਸਿੰਘ ਵਾਸੀਆਨ ਬਰਨਾਲਾ, ਚਰਨੋ ਪਤਨੀ ਬੱਬੀ ਵਾਸੀ ਨਰਿੰਦਰਪੁਰਾ (ਮਾਨਸਾ) ਨਸ਼ਾ ਵੇਚਣ ਦੇ ਆਦੀ ਹਨ। ਜੋ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ। ਜਿਨ੍ਹਾਂ ਨੂੰ ਪ੍ਰੇਮ ਪ੍ਰਧਾਨ ਮਾਰਕੀਟ ਨੇੜੇ ਬੱਸ ਸਟੈਂਡ ਬਰਨਾਲਾ ਵਿਖੇ ਘੁੰਮਦੇ ਦੇਖਿਆ ਗਿਆ ਹੈ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ 5 ਜਣਿਆਂ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਪਿੰਡ ਵਜੀਦਕੇ ਖ਼ੁਰਦ ’ਚ ਪ੍ਰਵਾਸੀ ਭਾਰਤੀ ਔਰਤ ਦੇ ਘਰ ਨੂੰ ਇਕ ਮਹੀਨੇ ’ਚ ਚੌਥੀ ਵਾਰ ਬਣਾਇਆ ਨਿਸ਼ਾਨਾ ਅਗਲੀ ਖ਼ਬਰ ਬਿਜਲੀ ਕਾਮਿਆਂ ਵਲੋਂ 66 ਕੇ.ਵੀ ਗਰਿੱਡ ਮੁੱਖ ਦਫ਼ਤਰ ਅੱਗੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।