03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਦੀ ਅਰਥੀ ਫ਼ੂਕ ਕੇ ਕੀਤੀ ਨਾਅਰੇਬਾਜ਼ੀ

ਅਜੀਤ ਡੈਸਕ 24-07-2026

ਤਪਾ ਮੰਡੀ, 23 ਜੁਲਾਈ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਪੰਜਾਬ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ’ਤੇ ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਤਪਾ ਅੰਦਰ ਸਫ਼ਾਈ ਸੇਵਕਾਂ ਦੀ ਹੜਤਾਲ ਚੱਲ ਰਹੀ ਹੈ ਜਿਸ ਕਾਰਨ ਸਫ਼ਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਸੜਕਾਂ ’ਤੇ ਵੀ ਉੱਤਰੇ ਸਨ, ਪਰ ਕੱਲ੍ਹ ਬਰਨਾਲਾ ਵਿਖੇ ਪ੍ਰਸ਼ਾਸਨ ਵਲੋਂ ਕੂੜੇ ਦੇ ਢੇਰਾਂ ਨੂੰ ਚੁੱਕਣ ਨੂੰ ਲੈ ਕੇ ਸਫ਼ਾਈ ਸੇਵਕ ਅਤੇ ਪੁਲਿਸ ਪ੍ਰਸ਼ਾਸਨ ਆਹਮੋ-ਸਾਹਮਣੇ ਹੋ ਗਏ ਸਨ। ਜਿਸ ਕਰ ਕੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਵਿਚ ਕਈ ਸਫ਼ਾਈ ਸੇਵਕ ਮਹਿਲਾਵਾਂ ਅਤੇ ਮਰਦ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ ਹਨ ਜੋ ਕਿ ਜੇਰੇ ਇਲਾਜ ਹਨ ਜਿਸ ਦੇ ਰੋਸ ਵਜੋਂ ਤਪਾ ਸਫ਼ਾਈ ਸੇਵਕਾਂ ਵਲੋਂ ਪੰਜਾਬ ਸਰਕਾਰ ਦੀ ਅਰਥੀ ਨੂੰ ਮੋਢਿਆਂ ’ਤੇ ਰੱਖ ਕੇ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਪੁਰਾਣੀ ਮਾਰਕੀਟ ਕਮੇਟੀ ਦੇ ਦਫ਼ਤਰ ਅੱਗੇ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਨਾ ਮੰਨਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਕਿਸੇ ਵੀ ਸਫ਼ਾਈ ਸੇਵਕ ਨਾਲ ਧੱਕਾ ਕਰੇਗਾ ਤਾਂ ਕੂੜੇ ਦੀਆਂ ਭਰੀਆਂ ਹੋਈਆਂ ਟਰਾਲੀਆਂ ਨਗਰ ਕੌਂਸਲ ਤਪਾ ਦੇ ਦਫ਼ਤਰ ਅੰਦਰ ਖੜੀਆਂ ਕੀਤੀਆਂ ਹੋਈਆਂ ਹਨ। ਜਿਨ੍ਹਾਂ ਨੂੰ ਸ਼ਹਿਰ ਅੰਦਰ ਖਿਲਾਰ ਦਿੱਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਰਾਜ ਕੁਮਾਰ, ਜੀਵਨ ਕੁਮਾਰ, ਰਫ਼ੀ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਫ਼ਾਈ ਸੇਵਕ ਮਹਿਲਾਵਾਂ ਵੀ ਹਾਜਰ ਸਨ।

ਪਿਛਲੀ ਖ਼ਬਰ ਫਰੀਡਮ ਫਾਈਟਰ ਉੱਤਰਅਧਿਕਾਰੀ ਸੰਸਥਾ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ ਅਗਲੀ ਖ਼ਬਰ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਮਨਿਸਟਰੀਅਲ ਕਾਮਿਆਂ ਨੇ ਕੀਤੀ ਕਲਮ ਛੋੜ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।