03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਫਰੀਡਮ ਫਾਈਟਰ ਉੱਤਰਅਧਿਕਾਰੀ ਸੰਸਥਾ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਅਜੀਤ ਡੈਸਕ 24-07-2026

ਬਰਨਾਲਾ, 23 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਫਰੀਡਮ ਫਾਈਟਰ ਉੱਤਰਅਧਿਕਾਰੀ ਸੰਸਥਾ (ਰਜਿ: 196) ਜ਼ਿਲ੍ਹਾ ਬਰਨਾਲਾ ਵਲੋਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਦਿੱਤਾ ਗਿਆ। ਸੰਸਥਾ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੁੱਖ ਮੰਤਰੀ ਤੋਂ ਮਿਲਣ ਦਾ ਸਮਾਂ ਮੰਗਿਆ ਗਿਆ ਹੈ ਤਾਂ ਜੋ ਦੇਸ਼ ਭਗਤਾਂ ਦੇ ਵਾਰਿਸਾਂ ਦੀ ਮੁਸ਼ਕਲਾਂ ਦਾ ਹੱਲ ਹੋ ਸਕੇ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਮੁੱਖ ਮੰਤਰੀ ਵਲੋਂ ਤਿੰਨ ਵਾਰ ਸਮਾਂ ਨਿਸ਼ਚਿਤ ਕਰ ਕੇ ਸਰਕਾਰੀ ਪੱਤਰ ਦੇ ਕੇ ਵੀ ਨਹੀਂ ਮਿਲੇ। ਜਿਸ ਕਾਰਨ ਫਰੀਡਮ ਫਾਈਟਰ ਉੱਤਰਅਧਿਕਾਰੀ ਸੰਸਥਾ ਵਿਚ ਕਾਫ਼ੀ ਰੋਸ ਪਾਇਆ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਸਕੱਤਰ ਅਮਰਜੀਤ ਸਿੰਘ, ਜ਼ੋਨ ਇੰਚਾਰਜ ਗੁਰਮੇਲ ਸਿੰਘ, ਸੂਬਾ ਖ਼ਜ਼ਾਨਚੀ ਬਲਵਿੰਦਰ ਸਿੰਘ, ਨਛੱਤਰ ਸਿੰਘ, ਜਸਵੀਰ ਸਿੰਘ ਤੇ ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ ਅਗਲੀ ਖ਼ਬਰ ਸਫ਼ਾਈ ਸੇਵਕਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਦੀ ਅਰਥੀ ਫ਼ੂਕ ਕੇ ਕੀਤੀ ਨਾਅਰੇਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।