04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਸ਼੍ਰੋਮਣੀ ਕਮੇਟੀ ਵਲੋਂ ਭੇਜੀ ਗਈ ਸਹਾਇਤਾ ਰਾਸ਼ੀ ਦੇ ਚੈੱਕ ਲੋੜਵੰਦਾਂ ਨੂੰ ਵੰਡੇ

ਅਜੀਤ ਡੈਸਕ 24-07-2026
ਭਦੌੜ, 23 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ ਗਏ। ਸੀਨੀਅਰ ਅਕਾਲੀ ਆਗੂ ਜਸਵੀਰ ਸਿੰਘ ਧੰਮੀ ਅਤੇ ਸੁਖਪਾਲ ਸਿੰਘ ਅਕਾੳਂੂਟੈਂਟ ਗੁਰਦੁਆਰਾ ਪਾਤਸ਼ਾਹੀ ਛੇਵੀਂ ਅਤੇ ਦਸਵੀਂ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਦੀ ਰਹਿਨੁਮਾਈ ਹੇਠ ਨੇ ਰੇਸ਼ਮ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪੱਤੀ ਮੋਹਰ ਸਿੰਘ ਏ ਨੂੰ 7500 ਰੁਪਏ, ਸੁਰਿੰਦਰ ਪਾਲ ਪੁੱਤਰ ਸੋਮਨਾਥ ਵਾਸੀ ਭਦੌੜ ਨੂੰ 7500 ਰੁਪਏ, ਅਵਤਾਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਤਲਵੰਡੀ 7500 ਰੁਪਏ, ਜਗਤਾਰ ਸਿੰਘ ਪੁੱਤਰ ਜੀਤ ਸਿੰਘ ਛੀਨੀਵਾਲ ਕਲਾਂ ਨੂੰ 7500 ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ। ਚੈੱਕ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਆਰਥਿਕ ਸਹਾਇਤਾ ਉਨ੍ਹਾਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ। ਇਸ ਮੌਕੇ ਕਥਾ ਵਾਚਕ ਭਾਈ ਭਾਈ ਬਲਵਿੰਦਰ ਸਿੰਘ, ਸੰਦੀਪ ਸਿੰਘ, ਮੱਖਣ ਸਿੰਘ ਗ੍ਰੰਥੀ, ਹਰਪ੍ਰੀਤ ਸਿੰਘ ਗ੍ਰੰਥੀ, ਗੁਰਪ੍ਰੀਤ ਸਿੰਘ, ਓਮਪ੍ਰਕਾਸ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਮਿਆਂ ਨੇ ਹਲਕਾ ਸਾਹਨੇਵਾਲ ਤੋਂ 27 ਨੂੰ ਝੰਡਾ ਮਾਰਚ ਕਰਨ ਦਾ ਕੀਤਾ ਐਲਾਨ ਅਗਲੀ ਖ਼ਬਰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਸਰਕਾਰ ਦੀ ਪਹਿਲ : ਨਰਿੰਦਰ ਕੌਰ ਭਰਾਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।