11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦਲਵੱਡ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਵੰਡੇ ਬੈਗ

ਅਜੀਤ ਡੈਸਕ 26-07-2026
ਮਹਿਲ ਕਲਾਂ, 25 ਜੁਲਾਈ (ਅਵਤਾਰ ਸਿੰਘ ਅਣਖੀ)-ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੱਦਲਵੱਡ ਵਿਖੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ, ਜਿਸ ਨਾਲ ਵਿਦਿਆਰਥੀਆਂ ਦੇ ਚਿਹਰਿਆਂ ’ਤੇ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਪ੍ਰਿੰਸੀਪਲ ਸੁਖਪਾਲ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਅਮਨ ਗੋਇਲ, ਕਪਿਲ ਦਾਦੂ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਾਜਵੰਤ ਸਿੰਘ, ਬਲਜਿੰਦਰ ਸਿੰਘ, ਜੋਗਾ ਸਿੰਘ, ਮਨਿੰਦਰ ਸਿੰਘ, ਸੱਤਪਾਲ ਸਿੰਘ, ਜਗਸੀਰ ਸਿੰਘ, ਵਿਕਾਸ ਗੋਇਲ (ਡੀ. ਪੀ. ਈ.), ਸ੍ਰੀਮਤੀ ਕਵਿਤਾ ਅਤੇ ਸ੍ਰੀ ਸਿਕੰਦਰ ਸਿੰਘ ਉਚੇਚੇ ਤੌਰ ’ਤੇ ਹਾਜ਼ਰ ਰਹੇ। ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕਦਮਾਂ ਨਾਲ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦਾ ਮਨੋਬਲ ਉੱਚਾ ਹੁੰਦਾ ਹੈ ਅਤੇ ਸਿੱਖਿਆ ਦੇ ਮਿਆਰ ਵਿਚ ਵੱਡਾ ਸੁਧਾਰ ਆ ਰਿਹਾ ਹੈ। ਸਕੂਲ ਪ੍ਰਬੰਧਕਾਂ ਅਤੇ ਹਾਜ਼ਰ ਸ਼ਖ਼ਸੀਅਤਾਂ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਨਾਲ ਪੜ੍ਹਾਈ ਕਰ ਕੇ ਚੰਗਾ ਭਵਿੱਖ ਬਣਾਉਣ ਲਈ ਪ੍ਰੇਰਿਤ ਕੀਤਾ, ਜਦ ਕਿ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਇਸ ਤੋਹਫ਼ੇ ਲਈ ਸਰਕਾਰ ਅਤੇ ਸਕੂਲ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਚੈੱਕਅੱਪ ਕੈਂਪ ਲਗਾਇਆ ਅਗਲੀ ਖ਼ਬਰ ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਜਨਰਲ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।