11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪਲੇਠੀ ਲੋਕ ਮਿਲਣੀ ਲਈ ਕੇਵਲ ਸਿੰਘ ਢਿੱਲੋਂ 27 ਨੂੰ ਮੈਰੀਲੈਂਡ ਧਨੌਲਾ ਵਿਖੇ ਪੁੱਜਣਗੇ- ਜੀਵਨ ਬਾਂਸਲ

ਅਜੀਤ ਡੈਸਕ 26-07-2026
ਧਨੌਲਾ, 25 ਜੁਲਾਈ (ਜਤਿੰਦਰ ਸਿੰਘ ਧਨੌਲਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸ: ਕੇਵਲ ਸਿੰਘ ਢਿੱਲੋਂ 27 ਜੁਲਾਈ ਨੂੰ ਮੈਰੀਲੈਂਡ ਪੈਲੇਸ ਧਨੌਲਾ ਵਿਖੇ 10 ਵਜੇ ਪੁੱਜ ਰਹੇ ਹਨ। ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਬਣਨ ਤੋਂ ਬਾਅਦ ਸ: ਕੇਵਲ ਸਿੰਘ ਢਿੱਲੋਂ ਹਲਕਾ ਬਰਨਾਲਾ ਦੇ ਲੋਕਾਂ ਨਾਲ ਪਲੇਠੀ ਮਿਲਣੀ ਕਰਨ ਲਈ ਉਚੇਚੇ ਤੌਰ ’ਤੇ ਪੁੱਜ ਰਹੇ ਹਨ। ਗੱਲਬਾਤ ਕਰਦਿਆਂ ਗਊਸ਼ਾਲਾ ਕਮੇਟੀ ਦੇ ਪ੍ਰਧਾਨ ਜੀਵਨ ਕੁਮਾਰ ਬਾਂਸਲ ਨੇ ਦੱਸਿਆ ਕਿ ਪਹਿਲਾਂ ਹਲਕਾ ਬਰਨਾਲਾ ਦੀ ਨੁਮਾਇੰਦਗੀ ਕਰਦਿਆਂ ਸ: ਕੇਵਲ ਸਿੰਘ ਢਿੱਲੋਂ ਨੇ ਬਰਨਾਲਾ ਨੂੰ ਜ਼ਿਲ੍ਹੇ ਦਾ ਦਰਜਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲੈ ਕੇ ਦਿੱਤਾ ਸੀ। ਜਦ ਕਿ ਇਲਾਕਾ ਭਰਦੇ ਲੋਕਾਂ ਨੂੰ ਨੇੜ ਭਵਿੱਖ ਵਿਚ ਇਨ੍ਹਾਂ ਪਾਸੋਂ ਹੋਰ ਵੀ ਵੱਡੀਆਂ ਆਸਾਂ ਹਨ। ਇਸ ਮੌਕੇ ਇਲਾਕਾ ਭਰ ਵਿਚੋਂ ਵੱਡੀ ਗਿਣਤੀ ਵਿਚ ਕਾਰੋਬਾਰੀ, ਸਮਾਜ ਸੇਵੀ, ਰਾਜਨੀਤਿਕ ਆਗੂ ਅਤੇ ਪਤਵੰਤੇ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ।
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੰਗਰੂਰ ਵਿੱਚ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਵਿਖੇ ਚੈੱਕਅੱਪ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।