06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਸਾਹਿਤ ਸਭਾ ਨੂੰ 20 ਹਜ਼ਾਰ ਰੁਪਏ ਦੀ ਗ੍ਰਾਂਟ ਦਿੱਤੀ

ਅਜੀਤ ਡੈਸਕ 27-07-2026
ਬਰਨਾਲਾ, 26 ਜੁਲਾਈ (ਅਸ਼ੋਕ ਭਾਰਤੀ)-ਪੰਜਾਬੀ ਸਾਹਿਤ ਸਭਾ ਰਜਿ: ਬਰਨਾਲਾ ਨੂੰ ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬੀ ਸਾਹਿਤ ਦੇ ਸਮਾਗਮ ਕਰਵਾਉਣ ਲਈ 20 ਹਜ਼ਾਰ ਦੀ ਗਰਾਂਟ ਦਿੱਤੀ ਗਈ ਹੈ। ਸਭਾ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਦਾ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਤੇਜਾ ਸਿੰਘ ਤਿਲਕ, ਜਨਰਲ ਸਕੱਤਰ ਪਵਨ ਪਰਿੰਦਾ, ਬਹੁਪੱਖੀ ਲੇਖਕ ਬੂਟਾ ਸਿੰਘ ਚੌਹਾਨ, ਸ਼ਾਇਰ ਰਾਮ ਸਰੂਪ ਸ਼ਰਮਾ, ਡਾ: ਸੰਪੂਰਨ ਸਿੰਘ ਟੱਲਵਾਲੀਆ, ਡਾ: ਭੁਪਿੰਦਰ ਸਿੰਘ ਬੇਦੀ, ਲੇਖਕ ਪਾਠਕ ਸਾਹਿਤ ਸਭਾ ਦੇ ਬਾਨੀ ਅਤੇ ਪ੍ਰਧਾਨ ਤੇਜਿੰਦਰ ਚੰਡਿਹੋਕ, ਡਾ: ਤਰਸਪਾਲ ਕੌਰ, ਕਹਾਣੀਕਾਰ ਭੋਲਾ ਸਿੰਘ ਸੰਘੇੜਾ, ਸ਼ਾਇਰ ਤਰਸੇਮ, ਨਾਵਲਕਾਰ ਦਰਸ਼ਨ ਸਿੰਘ ਗੁਰੂ, ਰਘਬੀਰ ਸਿੰਘ ਗਿੱਲ, ਮੇਜਰ ਸਿੰਘ ਸਹੌਰ ਅਤੇ ਸਮੂਹ ਮੈਂਬਰਾਂ ਨੇ ਧੰਨਵਾਦ ਕੀਤਾ। ਭਾਸ਼ਾ ਵਿਭਾਗ ਪੰਜਾਬ ਦਾ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਦਾ ਯਤਨ ਸ਼ਲਾਘਾਯੋਗ ਹੈ।
ਪਿਛਲੀ ਖ਼ਬਰ ਫ਼ਤਿਹ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐੱਮ.ਏ. ਪੰਜਾਬੀ ਦੇ ਨਤੀਜੇ ਰਹੇ ਸ਼ਾਨਦਾਰ ਅਗਲੀ ਖ਼ਬਰ ਸੰਵਿਧਾਨ ਦੇ ਰਾਖੇ ਸੰਸਥਾ (ਪੰਜਾਬ) ਵਲੋਂ ਸਫ਼ਾਈ ਸੇਵਕਾਂ ਉੱਪਰ ਕੀਤੇ ਸਰਕਾਰੀ ਜਬਰ ਦੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।