06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਮੀਰੀ-ਪੀਰੀ ਖ਼ਾਲਸਾ ਕਾਲਜ ਭਦੌੜ ਦੀ ਐੱਮ.ਏ. ਪੰਜਾਬੀ ਦਾ ਨਤੀਜਾ ਰਿਹਾ ਸ਼ਾਨਦਾਰ

ਅਜੀਤ ਡੈਸਕ 27-07-2026

ਭਦੌੜ, 26 ਜੁਲਾਈ (ਵਿਨੋਦ ਕਲਸੀ, ਰਜਿੰਦਰ ਬੱਤਾ)-ਸੰਸਥਾ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦਾ ਨਤੀਜਾ ਸ਼ਾਨਦਾਰ ਰਿਹਾ। ਜਿਸ ਸਬੰਧੀ ਪੰਜਾਬੀ ਵਿਭਾਗ ਦੇ ਮੁਖੀ ਡਾ: ਮਨਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐਮ.ਏ. ਪੰਜਾਬੀ ਦੇ ਸਮੈਸਟਰ ਤੀਜੇ ਵਿਚੋਂ ਜਸਵਿੰਦਰ ਕੌਰ ਤੇ ਮਨਪ੍ਰੀਤ ਕੌਰ ਨੇ 82 ਫ਼ੀਸਦੀ ਅੰਕ ਲੈ ਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਵਿਦਿਆਰਥਣ ਕਮਲਦੀਪ ਕੌਰ ਨੇ 80 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਵਿਦਿਆਰਥੀ ਸੁਖਚੈਨ ਸਿੰਘ ਨੇ 78 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਸਾਰੀ ਕਲਾਸ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ। ਇਸ ਮੌਕੇ ਸੰਸਥਾ ਮੁਖੀ ਪਿ੍ਰੰ: ਮਲਵਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਡਾ: ਮਨਦੀਪ ਕੌਰ, ਪ੍ਰੋ: ਭਿੰਦਰਜੀਤ ਕੌਰ, ਪ੍ਰੋ: ਹਰਦੀਪ ਸਿੰਘ ਸਮੂਹ ਸਟਾਫ ਤੇ ਵਿਦਿਆਰਥੀ ਹਾਜਰ ਸਨ।
ਪਿਛਲੀ ਖ਼ਬਰ ਸ਼ਹਿਣਾ ਵਿਖੇ 27ਵਾਂ ਕਾਰਗਿਲ ਵਿਜੇ ਦਿਵਸ ਮਨਾਇਆ ਅਗਲੀ ਖ਼ਬਰ ਸਟੇਰਿੰਗ ਜਾਮ ਹੋ ਜਾਣ ਕਾਰਨ ਮੋਬਾਈਲ ਕਰੇਨ ਡਵਾਈਡਰ ’ਤੇ ਚੜ੍ਹੀ, ਜਾਨੀ ਨੁਕਸਾਨ ਤੋਂ ਬਚਾਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।