ਬਰਨਾਲਾ, 27 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਦੇ ਪੋਤਰੇ ਸਿੱਖ ਪ੍ਰਚਾਰਕ ਭਾਈ ਗੁਰਇਕੱਪ੍ਰੀਤ ਸਿੰਘ (ਯੂ.ਐਸ.ਏ.) ਸਪੁੱਤਰ ਸ: ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ ਦੇ ਅਕਾਲ ਚਲਾਣਾ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਉਨ੍ਹਾਂ ਦੇ ਬਰਨਾਲਾ ਸਥਿਤ ਗ੍ਰਹਿ ਵਿਖੇ ਪਹੁੰਚ ਕੇ ਸਮੁੱਚੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਈ ਗੁਰਇੱਕਪ੍ਰੀਤ ਸਿੰਘ ਦੇ ਅਕਾਲ ਚਲਾਣੇ ਨਾਲ ਸਿੱਖ ਕੌਮ ਨੂੰ ਬਹੁਤ ਵੱਡਾ ਘਾਟਾ ਪੈ ਗਿਆ ਹੈ ਕਿਉਂਕਿ ਉਨ੍ਹਾਂ ਨੇ ਛੋਟੀ ਉਮਰ ਵਿਚ ਹੀ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਡੇ ਉਪਰਾਲੇ ਕੀਤੇ ਹਨ। ਇਸ ਮੌਕੇ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਮਹੰਤ ਰਣਪ੍ਰੀਤ ਸਿੰਘ ਗੰਡਾ ਸਿੰਘ ਵਾਲਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਕੁਲਵੰਤ ਸਿੰਘ ਕੀਤੂ, ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ, ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਗੁਰਤੇਜ ਸਿੰਘ ਖੁੱਡੀ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ, ਸਮਾਜ ਸੇਵੀ ਅਮਨਦੀਪ ਸਿੰਘ ਢਿੱਲੋਂ ਕੈਨੇਡਾ, ਮਲਕੀਤ ਸਿੰਘ ਮੀਤਾ ਠੇਕੇਦਾਰ, ਰਮਨਦੀਪ ਸਿੰਘ ਢਿੱਲੋਂ, ਓਮ ਪ੍ਰਕਾਸ਼ ਘੰਡਾ ਬੰਨਾ, ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ, ਸੁਖਪਾਲ ਸਿੰਘ ਰੁਪਾਣਾ ਆਦਿ ਆਗੂਆਂ ਵਲੋਂ ਵੀ ਗੁਰਇਕੱਪ੍ਰੀਤ ਸਿੰਘ (ਯੂ.ਐਸ.ਏ.) ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕੀਤਾ ਗਿਆ।