09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਅੱਜ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਨਾਲ ਕਰਨਗੇ ਮੁਲਾਕਾਤ

ਅਜੀਤ ਡੈਸਕ 28-07-2026
ਬਰਨਾਲਾ, 27 ਜੁਲਾਈ (ਗੁਰਪ੍ਰੀਤ ਸਿੰਘ ਲਾਡੀ)-ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਮਿਤੀ 28 ਜੁਲਾਈ ਨੂੰ ਬਰਨਾਲਾ ਪਹੁੰਚ ਕੇ ਹਾਲ ਹੀ ਵਿਚ ਪੁਲਿਸ ਲਾਠੀਚਾਰਜ ਦਾ ਸ਼ਿਕਾਰ ਹੋਏ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਇਸ ਦੌਰੇ ਦੌਰਾਨ ਉਹ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ। ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਕਿਹਾ ਕਿ ਪਿਛਲੇ ਦਿਨੀਂ ਬਰਨਾਲਾ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦਾ ਕਮਿਸ਼ਨ ਨੇ ਤੁਰੰਤ ਸਖ਼ਤ ਨੋਟਿਸ ਲਿਆ ਸੀ। ਉਨ੍ਹਾਂ ਵਲੋਂ ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰ ਕੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ ਅਤੇ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਸਰਕਾਰ ਨੇ ਸੰਬੰਧਿਤ ਡੀ.ਐੱਸ.ਪੀ. ਨੂੰ ਮੁਅੱਤਲ ਕਰ ਦਿੱਤਾ, ਜਦਕਿ ਸੰਬੰਧਿਤ ਐੱਸ.ਐੱਚ.ਓ. ਨੂੰ ਲਾਈਨ ਹਾਜ਼ਰ ਕੀਤਾ ਗਿਆ। ਸ੍ਰੀ ਗਿੱਲ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਕਮਿਸ਼ਨ ਹਰ ਪੱਧਰ ’ਤੇ ਲੋੜੀਂਦੀ ਕਾਰਵਾਈ ਕਰਦਾ ਰਹੇਗਾ ਅਤੇ ਭਵਿੱਖ ਵਿਚ ਵੀ ਅਜਿਹੇ ਮਾਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇਗਾ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੂੰਮ ਵਿਖੇ ਅਧਿਆਪਕਾਂ ਦੀ ਘਾਟ ਕਾਰਨ ਬੱਚਿਆਂ ਦਾ ਭਵਿੱਖ ਧੁੰਦਲਾ-ਹਰਜੀਤ ਸਿੰਘ ਖ਼ਿਆਲੀ ਅਗਲੀ ਖ਼ਬਰ ਭਾਈ ਗੁਰਇੱਕਪ੍ਰੀਤ ਸਿੰਘ ਦੇ ਅਕਾਲ ਚਲਾਣੇ ’ਤੇ ਸੁਖਬੀਰ ਸਿੰਘ ਬਾਦਲ ਨੇ ਮਹੰਤ ਹਾਕਮ ਸਿੰਘ ਗੰਡਾ ਸਿੰਘ ਵਾਲਾ ਅਤੇ ਪਰਿਵਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।