08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-07-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰੋਜ਼ਗਾਰ ਦੇ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ-ਲਾਭ ਸਿੰਘ ਉਗੋਕੇ

ਅਜੀਤ ਡੈਸਕ 28-07-2026
ਤਪਾ ਮੰਡੀ, 27 ਜੁਲਾਈ (ਵਿਜੇ ਸ਼ਰਮਾ)-ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਰੋਜ਼ਗਾਰ ਦੇ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਲਕਾ ਭਦੌੜ ਵਿਚ ਨਵ-ਨਿਯੁਕਤ 58 ਆਂਗਣਵਾੜੀ ਵਰਕਰ ਭੈਣਾਂ ਨੂੰ ਨਿਯੁਕਤੀ ਪੱਤਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਭਦੌੜ ਦੇ ਇੰਚਾਰਜ ਲਾਭ ਸਿੰਘ ਉਗੋਕੇ ਵਲੋਂ ਸੌਂਪੇ ਗਏ। ਇਸ ਮੌਕੇ ਉਨ੍ਹਾਂ ਨੂੰ ਉੱਜਵਲ ਭਵਿੱਖ ਲਈ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ ਕਿਉਂਕਿ ਭਦੌੜ ਹਲਕੇ ਦੇ ਲੋਕਾਂ ਲਈ ਇਕ ਹੋਰ ਖ਼ੁਸ਼ੀ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਦੇ ਚਿਹਰਿਆਂ ’ਤੇ ਖ਼ੁਸ਼ੀ ਅਤੇ ਉਤਸ਼ਾਹ ਸਾਫ਼ ਨਜ਼ਰ ਆ ਰਿਹਾ ਸੀ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਵਰਕਰਾਂ ਨੇ ਸਰਕਾਰ ਅਤੇ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਸਮਾਜ ਵਿਚ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਉਹ ਛੋਟੇ ਬੱਚਿਆਂ ਦੀ ਦੇਖਭਾਲ, ਉਨ੍ਹਾਂ ਦੇ ਪੋਸ਼ਣ, ਮੁੱਢਲੀ ਸਿੱਖਿਆ ਅਤੇ ਮਾਵਾਂ ਤੇ ਬੱਚਿਆਂ ਦੀ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅਹਿਮ ਸੇਵਾਵਾਂ ਨਿਭਾਉਂਦੀਆਂ ਹਨ। ਨਵੀਆਂ ਨਿਯੁਕਤੀਆਂ ਨਾਲ ਜਿੱਥੇ ਇਨ੍ਹਾਂ ਭੈਣਾਂ ਨੂੰ ਰੁਜ਼ਗਾਰ ਦਾ ਮੌਕਾ ਮਿਲਿਆ ਹੈ, ਉੱਥੇ ਹੀ ਆਂਗਣਵਾੜੀ ਕੇਂਦਰਾਂ ਦੀਆਂ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਅਤੇ ਮਹਿਲਾਵਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਰੁਜ਼ਗਾਰ ਦੇ ਮੌਕੇ ਦੇਣਾ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰਨਾ ਹੈ। ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੀਆਂ ਕਿਉਂਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਮੌਕੇ ਪੀ.ਏ ਹੈਰੀ ਸਿੰਘ ਧਾਲੀਵਾਲ ਧੂਰਕੋਟ, ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ, ਜਸਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਜਗਦੀਪ ਸਿੰਘ ਜੱਗੀ, ਮੀਤ ਪ੍ਰਧਾਨ ਮਨੀਸ਼ ਕੁਮਾਰ, ਸੀਨੀਅਰ ਆਗੂ ਰਵੀ ਮੌੜ, ਦੀਪਕ ਗੱਗ, ਹਰਿੰਦਰ ਕੁਮਾਰ ਰਿੰਕੂ, ਡਾ: ਬਾਲ ਚੰਦ ਬਾਂਸਲ, ਤੇਜਿੰਦਰ ਸਿੰਘ ਢਿੱਲਵਾਂ, ਸਰਪੰਚ ਕਰਨਦੀਪ ਸਿੰਘ ਤਾਜੋਕੇ, ਅਮਰਜੀਤ ਸਿੰਘ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਾਂ ਦਾ ਸਰਕਾਰ ਖ਼ਿਲਾਫ਼ ਰੋਸ, ਕੀਤੀ ਗੇਟ ਰੈਲੀ ਅਗਲੀ ਖ਼ਬਰ ਭਾਈ ਲਖਵਿੰਦਰ ਸਿੰਘ ਕਾਹਨੇਕੇ ਦਾ ਕੈਨੇਡਾ ਦੀ ਪਾਰਲੀਮੈਂਟ ਤੇ ਸਮਾਜ ਸੇਵੀ ਸੰਸਥਾ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।